27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵੀਆਂ ਉਮੀਦਾਂ ਦਾ ਸੰਚਾਰ : ਪਟੇਲ ਕੁਮਾਰ ਘੁੱਲਾ

ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਬੋਹਰ ਸਰਕਲ 1 ਦੇ ਪ੍ਰਧਾਨ ਪਟੇਲ ਕੁਮਾਰ ਘੁੱਲਾ ਨੇ ਇਸ ਨੂੰ ਪੰਜਾਬ ਦੀ ਸਿਆਸਤ ਅਤੇ ਸੂਬੇ ਦੇ ਭਵਿੱਖ ਲਈ ਇਕ ਅਹਿਮ ਅਤੇ ਹਾਂ-ਪੱਖੀ ਘਟਨਾਕ੍ਰਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਸਿਆਸੀ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਦੀ ਤਰੱਕੀ, ਵਿਕਾਸ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਦਾ ਨਵਾਂ ਮੌਕਾ ਪ੍ਰਦਾਨ ਕਰੇਗਾ।

Ad Position 21
No active advertisement
ਅਜੀਤ ਡੈਸਕ 28-11-2026
ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਬੋਹਰ ਸਰਕਲ 1 ਦੇ ਪ੍ਰਧਾਨ ਪਟੇਲ ਕੁਮਾਰ ਘੁੱਲਾ ਨੇ ਇਸ ਨੂੰ ਪੰਜਾਬ ਦੀ ਸਿਆਸਤ ਅਤੇ ਸੂਬੇ ਦੇ ਭਵਿੱਖ ਲਈ ਇਕ ਅਹਿਮ ਅਤੇ ਹਾਂ-ਪੱਖੀ ਘਟਨਾਕ੍ਰਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਸਿਆਸੀ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਦੀ ਤਰੱਕੀ, ਵਿਕਾਸ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਦਾ ਨਵਾਂ ਮੌਕਾ ਪ੍ਰਦਾਨ ਕਰੇਗਾ। ਪਟੇਲ ਕੁਮਾਰ ਘੁੱਲਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਈ ਚੁਨੌਤੀਆਂ ਵਿਚੋਂ ਲੰਘ ਰਿਹਾ ਹੈ। ਅਜਿਹੇ ਸਮੇਂ ਸੂਬੇ ਨੂੰ ਮਜ਼ਬੂਤ ਅਗਵਾਈ, ਬਿਹਤਰ ਨੀਤੀਆਂ ਅਤੇ ਲੋਕ ਹਿਤ ਦੇ ਮੁੱਦਿਆਂ ’ਤੇ ਗੰਭੀਰਤਾ ਨਾਲ ਕੰਮ ਕਰਨ ਵਾਲੀਆਂ ਸਿਆਸੀ ਤਾਕਤਾਂ ਦੀ ਲੋੜ ਹੈ। ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਸੂਬੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਇੱਥੋਂ ਦੇ ਕਿਸਾਨ, ਵਪਾਰੀ, ਉਦਯੋਗਪਤੀ, ਨੌਜਵਾਨ ਅਤੇ ਮਿਹਨਤੀ ਲੋਕ ਹਨ। ਇਨ੍ਹਾਂ ਵਰਗਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਕਿਸੇ ਵੀ ਸਰਕਾਰ ਅਤੇ ਸਿਆਸੀ ਪਾਰਟੀ ਦੀ ਮੁੱਢਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਪਟੇਲ ਕੁਮਾਰ ਘੁੱਲਾ ਨੇ ਕਿਹਾ ਕਿ ਇਸ ਗੱਠਜੋੜ ਦਾ ਅਸਲ ਮਕਸਦ ਸਿਰਫ਼ ਸੱਤਾ ਦੀ ਸਿਆਸਤ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਪੰਜਾਬ ਦੇ ਲੋਕਾਂ ਦੇ ਜੀਵਨ ਵਿਚ ਹਾਂ-ਪੱਖੀ ਤਬਦੀਲੀ ਲਿਆਉਣਾ ਹੋਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜੰਡਵਾਲਾ ਭੀਮੇਸ਼ਾਹ ਦੇ ਨੌਜਵਾਨ ਦੀ ਸੜਕ ਹਾਦਸੇ ’ ਚ ਮੌਤ ਅਗਲੀ ਖ਼ਬਰ ਆਈ.ਟੀ.ਆਈਜ਼ ਦੇ ਗੈਸਟ ਫੈਕਲਟੀ ਤੇ ਕੰਟਰੈਕਟ ਇੰਸਟਰਕਟਰਾਂ ਵਲੋਂ 5 ਦਸੰਬਰ ਨੂੰ ਨੰਗਲ ਵਿਖੇ ਰੋਸ ਪ੍ਰਦਰਸ਼ਨ ’ਤੇ ਧਰਨੇ ਦਾ ਐਲ...
Ad Position 24