27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਰੇਡੀਐਂਟ ਪਬਲਿਕ ਸਕੂਲ ਦੇ ‘ਸਕਾਊਟਸ ਅਤੇ ਗਾਈਡਜ਼ ਕੈਂਪ’ ਦਾ ਸ਼ਾਨਦਾਰ ਸਮਾਪਨ

ਮੰਡੀ ਅਰਨੀਵਾਲਾ, 27 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਵਿਖੇ ਲਗਾਏ ਗਏ ਸਕਾਊਟਸ ਐਂਡ ਗਾਈਡਜ਼ ਕੈਂਪ ਅਤੇ ਆਖ਼ਰੀ ਦਿਨ ਐਡਵੈਂਚਰ ਪਾਰਕ ਅਬੋਹਰ ਵਿਖੇ ਬੜੇ ਹੀ ਉਤਸ਼ਾਹ, ਜੋਸ਼ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਰੋਮਾਂਚਕ ਅਤੇ ਸਾਹਸੀ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੇ ਅੰਦਰ ਲੁਕੇ ਹੁਨਰਾਂ ਨੂੰ ਨਿਖਾਰਿਆ ਅਤੇ ਇੱਕ ਯਾਦਗਾਰੀ ਅਨੁਭਵ ਪ੍ਰਾਪਤ ਕੀਤਾ।

Ad Position 21
No active advertisement
ਰੈਡੀਐਂਟ ਪਬਲਿਕ ਸਕੂਲ ਦੇ ਸਕਾਊਟ ਅਤੇ ਗਾਈਡਜ਼ ਕੈਂਪ ਦੌਰਾਨ। ਅਜੀਤ ਤਸਵੀਰ 28-11-2026
ਮੰਡੀ ਅਰਨੀਵਾਲਾ, 27 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਵਿਖੇ ਲਗਾਏ ਗਏ ਸਕਾਊਟਸ ਐਂਡ ਗਾਈਡਜ਼ ਕੈਂਪ ਅਤੇ ਆਖ਼ਰੀ ਦਿਨ ਐਡਵੈਂਚਰ ਪਾਰਕ ਅਬੋਹਰ ਵਿਖੇ ਬੜੇ ਹੀ ਉਤਸ਼ਾਹ, ਜੋਸ਼ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਰੋਮਾਂਚਕ ਅਤੇ ਸਾਹਸੀ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੇ ਅੰਦਰ ਲੁਕੇ ਹੁਨਰਾਂ ਨੂੰ ਨਿਖਾਰਿਆ ਅਤੇ ਇੱਕ ਯਾਦਗਾਰੀ ਅਨੁਭਵ ਪ੍ਰਾਪਤ ਕੀਤਾ। ਕੈਂਪ ਦੀ ਸ਼ੁਰੂਆਤ ਵਿਚ ਬੱਚਿਆਂ ਨੂੰ ਆਤਮ ਰੱਖਿਅਕ ਬਣਾਉਣ ਦੇ ਢੰਗ ਦੱਸੇ ਗਏ। ਇਕੱਲੇ ਸਮਾਜ ਵਿਚ ਅਤੇ ਜੰਗਲਾਂ ਵਿਚ ਰਹਿਣ ਦੇ ਤੌਰ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਦੇ ਆਖ਼ਰੀ ਦਿਨ ਵਿਦਿਆਰਥੀਆਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਐਡਵੈਂਚਰ ਪਾਰਕ ਵਿਖੇ ਕਰਵਾਈਆਂ ਗਈਆਂ ਗਤੀਵਿਧੀਆਂ ਨੇ ਵਿਦਿਆਰਥੀਆਂ ਨੂੰ ਆਪਣੀਆਂ ਸਰੀਰਕ ਅਤੇ ਮਾਨਸਿਕ ਸਮਰੱਥਾਵਾਂ ਨੂੰ ਪਰਖਣ ਦਾ ਮੌਕਾ ਦਿੱਤਾ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਨੇ ਹਿੰਮਤ, ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ, ਟੀਮ ਵਰਕ ਅਤੇ ਚੁਨੌਤੀਆਂ ਦਾ ਸਾਹਮਣਾ ਕਰਨ ਵਰਗੇ ਮਹੱਤਵਪੂਰਨ ਜੀਵਨ ਹੁਨਰ ਸਿੱਖੇ। ਇਹ ਕੈਂਪ ਸਰਕਾਰੀ ਅਧਿਆਪਕ ਸਕਾਊਟ ਮਾਸਟਰ ਘਨਸ਼ਾਮ ਕੁਮਾਰ ਅਤੇ ਰਜਨੀਸ਼ ਕੁਮਾਰ ਦੀ ਅਗਵਾਈ ਹੇਠ ਲਗਾਇਆ ਗਿਆ।ਇਸ ਮੌਕੇ ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਕਾਊਟਸ ਐਂਡ ਗਾਈਡਜ਼ ਵਰਗੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਸਿੱਖਿਆ ਦਾ ਮਕਸਦ ਕੇਵਲ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਬੱਚਿਆਂ ਨੂੰ ਜੀਵਨ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਣਾ ਵੀ ਹੈ। ਅਜਿਹੀਆਂ ਗ ਤੀਵਿਧੀਆਂ ਬੱਚਿਆਂ ਵਿਚ ਆਤਮ-ਨਿਰਭਰਤਾ, ਅਨੁਸ਼ਾਸਨ, ਲੀਡਰਸ਼ਿਪ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਨੀਤੀ ਸਿੰਘ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਨੂੰ ਰੋਜ਼ਾਨਾ ਦੀ ਪੜ੍ਹਾਈ ਤੋਂ ਇਲਾਵਾ ਨਵੇਂ ਤਜਰਬੇ ਹਾਸਲ ਕਰਨ ਅਤੇ ਆਪਣੀ ਪ੍ਰਤਿਭਾ ਨੂੰ ਪਛਾਣਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਐਡਵੈਂਚਰ ਗਤੀਵਿਧੀਆਂ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਮੁਸ਼ਕਲ ਹਾਲਾਤਾਂ ਵਿਚ ਸਹੀ ਫ਼ੈਸਲੇ ਲੈਣ ਦੀ ਸਮਰੱਥਾ ਵੀ ਵਿਕਸਿਤ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਜੀਵਨ ਵਿਚ ਹਮੇਸ਼ਾ ਸਿੱਖਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਸਕੂਲ ਦੀ ਅਕਾਦਮਿਕ ਮੁਖੀ ਡਾ. ਗੁਰਵੀਨ ਕੌਰ ਨੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਬੱਚਿਆਂ ਦਾ ਬੌਧਿਕ, ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਕਰਨਾ ਹੈ। ਸਕਾਊਟਸ ਐਂਡ ਗਾਈਡਜ਼ ਕੈਂਪ ਵਿਦਿਆਰਥੀਆਂ ਨੂੰ ਮਿਲਜੁਲ ਕੇ ਕੰਮ ਕਰਨ, ਇੱਕ-ਦੂਜੇ ਦੀ ਮਦਦ ਕਰਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਸਿੱਖਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਐਡਵੈਂਚਰ ਪਾਰਕ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਲਈ ਇੱਕ ਨਵਾਂ ਅਤੇ ਰੋਮਾਂਚਕ ਅਨੁਭਵ ਸਾਬਤ ਹੋਈਆਂ ਹਨ, ਜੋ ਉਨ੍ਹਾਂ ਦੇ ਜੀਵਨ ਵਿਚ ਹਮੇਸ਼ਾ ਯਾਦ ਰਹਿਣਗੀਆਂ। ਕੈਂਪ ਦੇ ਆਖ਼ਰੀ ਦਿਨ ਦੀਆਂ ਗਤੀਵਿਧੀਆਂ ਨੇ ਵਿਦਿਆਰਥੀਆਂ ਦੇ ਮਨਾਂ ਵਿਚ ਖੁਸ਼ੀ ਅਤੇ ਨਵਾਂ ਜੋਸ਼ ਭਰ ਦਿੱਤਾ। ਵਿਦਿਆਰਥੀਆਂ ਨੇ ਇਸ ਕੈਂਪ ਦੌਰਾਨ ਪ੍ਰਾਪਤ ਕੀਤੇ ਤਜਰਬਿਆਂ ਨੂੰ ਆਪਣੇ ਜੀਵਨ ਲਈ ਬਹੁਤ ਲਾਭਦਾਇਕ ਦੱਸਿਆ। ਇਸ ਤਰ੍ਹਾਂ ਸਕੂਲ ਵਲੋਂ ਲਗਾਇਆ ਗਿਆ ਸਕਾਊਟਸ ਐਂਡ ਗਾਈਡਜ਼ ਕੈਂਪ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਜੀਵਨ ਦੇ ਵਿਹਾਰਕ ਹੁਨਰ ਪ੍ਰਦਾਨ ਕਰਦਾ ਹੋਇਆ ਯਾਦਗਾਰੀ ਢੰਗ ਨਾਲ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਜੀ.ਏ.ਵੀ. ਜੈਨ ਸਕੂਲ ’ਚ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਗਤਕਾ ਮੁਕਾਬਲਿਆਂ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ
Ad Position 24