ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਆਪਣੀ ਪੈਂਟ ਦੀ ਸੱਜੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਕੇ ਖਿਸਕਣ ਲੱਗਿਆ।
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਆਪਣੀ ਪੈਂਟ ਦੀ ਸੱਜੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਕੇ ਖਿਸਕਣ ਲੱਗਿਆ। ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਸੁੱਟੀ ਹੋਈ ਵਸਤੂ ਦੀ ਜਾਂਚ ਕੀਤੀ ਤਾਂ ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਨੇਸ਼ਪਾਲ ਸਿੰਘ ਉਰਫ਼ ਬਿੱਟੂ ਪੁੱਤਰ ਬਚਨ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।