27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਾਬਾਰਡ ਯੁਵਾ ਸ਼ਕਤੀ ਮੁਹਿੰਮ ਤਹਿਤ ਅਭਿਸ਼ੇਕ ਕਾਲਜ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਵਿਦਿਆਰਥੀਆਂ ਨੂੰ ਸਰਕਾਰੀ ਯੋਜਨਾਵਾਂ, ਸਵੈ-ਰੁਜ਼ਗਾਰ, ਵਿੱਤੀ ਸਾਖਰਤਾ ਅਤੇ ਉਦਮਤਾ ਦੇ ਮੌਕਿਆਂ ਬਾਰੇ ਦਿੱਤੀ ਜਾਣਕਾਰੀ

ਅਬੋਹਰ, 27 ਨਵੰਬਰ(ਵਿਵੇਕ ਹੂੜੀਆ)-ਅਭਿਸ਼ੇਕ ਕਾਲਜ ਅਬੋਹਰ ਵਿਖੇ ਨਾਬਾਰਡ ਯੁਵਾ ਸ਼ਕਤੀ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ, ਕਾਰੋਬਾਰ ਦੇ ਮੌਕਿਆਂ, ਵਿੱਤੀ ਸਾਖਰਤਾ ਅਤੇ ਸਵੈ-ਰੁਜ਼ਗਾਰ ਨਾਲ ਸਬੰਧਿਤ ਪਹਿਲਕਦਮੀਆਂ ਬਾਰੇ ਜਾਣਕਾਰੀ ਦੇਣਾ ਸੀ।

Ad Position 21
No active advertisement
ਅਭਿਸ਼ੇਕ ਕਾਲਜ ਅਬੋਹਰ ਵਿਖੇ ਨਾਬਾਰਡ ਯੁਵਾ ਸ਼ਕਤੀ ਮੁਹਿੰਮ ਤਹਿਤ ਕਰਵਾਏ ਜਾਗਰੂਕਤਾ ਪ੍ਰੋਗਰਾਮ ਦੌਰਾਨ ਜਾਣਕਾਰੀ ਹਾਸਲ ਕਰਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 28-11-2026
ਅਬੋਹਰ, 27 ਨਵੰਬਰ(ਵਿਵੇਕ ਹੂੜੀਆ)-ਅਭਿਸ਼ੇਕ ਕਾਲਜ ਅਬੋਹਰ ਵਿਖੇ ਨਾਬਾਰਡ ਯੁਵਾ ਸ਼ਕਤੀ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ, ਕਾਰੋਬਾਰ ਦੇ ਮੌਕਿਆਂ, ਵਿੱਤੀ ਸਾਖਰਤਾ ਅਤੇ ਸਵੈ-ਰੁਜ਼ਗਾਰ ਨਾਲ ਸਬੰਧਿਤ ਪਹਿਲਕਦਮੀਆਂ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਫ਼ਾਜ਼ਿਲਕਾ ਦੇ ਸਰਕਲ ਹੈੱਡ ਨਵੀਨ ਗੁਪਤਾ, ਫ਼ਾਜ਼ਿਲਕਾ ਦੇ ਲੀਡ ਡਿਸਟ੍ਰਿਕਟ ਮੈਨੇਜਰ ਬਿਸ਼ਵਜੀਤ, ਨਾਬਾਰਡ ਦੇ ਡਿਸਟ੍ਰਿਕਟ ਡਿਵੈਲਪਮੈਂਟ ਮੈਨੇਜਰ (ਡੀ.ਡੀ.ਐੱਮ.) ਪ੍ਰਸ਼ਾਂਤ ਅਤੇ ਜ਼ਿਲ੍ਹਾ ਉਦਯੋਗ ਵਿਭਾਗ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਨਿਰਮਾਣ ਖੇਤਰ ਦੀਆਂ ਯੋਜਨਾਵਾਂ, ਸੇਵਾ ਖੇਤਰ ਨਾਲ ਸਬੰਧਿਤ ਸਬਸਿਡੀ ਯੋਜਨਾਵਾਂ, ਵਿੱਤੀ ਜਾਗਰੂਕਤਾ ਪ੍ਰੋਗਰਾਮਾਂ ਅਤੇ ਖੇਤੀਬਾੜੀ ਨਾਲ ਜੁੜੀਆਂ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਕੇ ਨੌਜਵਾਨ ਆਪਣੇ ਕਾਰੋਬਾਰੀ ਹੁਨਰ ਨੂੰ ਵਿਕਸਿਤ ਕਰ ਸਕਦੇ ਹਨ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਕੇ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਨ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਾਲਜ ਦੀ ਚੇਅਰਪਰਸਨ ਡਾ. ਸ਼ਕੁੰਤਲਾ ਮਿੱਢਾ, ਡਾਇਰੈਕਟਰ ਰਮਣੀਕ ਮਿੱਢਾ ਅਤੇ ਪ੍ਰਿੰਸੀਪਲ ਡਾ.ਰਾਜਵੀਰ ਕੌਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਮੂਹ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਸਰਕਾਰੀ ਯੋਜਨਾਵਾਂ ਅਤੇ ਉਪਲਬਧ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਆਤਮ-ਨਿਰਭਰ ਬਣਨ ਅਤੇ ਦੇਸ਼ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਕਾਲਜ ਦੇ ਪ੍ਰੋਫੈਸਰਾਂ ਸ੍ਰੀਮਤੀ ਪ੍ਰਿਅੰਕਾ, ਸ੍ਰੀਮਤੀ ਰਜਨੀ, ਸ੍ਰੀ ਸੰਦੀਪ ਸਿੰਘ, ਸ੍ਰੀਮਤੀ ਸੰਜੋਲੀ, ਸ੍ਰੀਮਤੀ ਗੁਨੀਤ, ਸ੍ਰੀਮਤੀ ਆਰੂਸ਼ੀ, ਸ੍ਰੀਮਤੀ ਮਹਿਕ, ਸ੍ਰੀਮਤੀ ਸ਼ਰੂਤੀ, ਸ੍ਰੀਮਤੀ ਆਂਚਲ, ਸ੍ਰੀਮਤੀ ਸਿਮਰਨ, ਸ੍ਰੀ ਦੀਪਕ, ਸ੍ਰੀਮਤੀ ਮੋਨਿਕਾ ਅਤੇ ਅਮਿੱਤ ਨੇ ਸਰਗਰਮ ਭੂਮਿਕਾ ਨਿਭਾਈ। ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਉਦਮਤਾ, ਵਿੱਤੀ ਜਾਗਰੂਕਤਾ, ਆਤਮ-ਨਿਰਭਰਤਾ ਅਤੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ, ਨਵੇਂ ਮੌਕਿਆਂ ਦੀ ਭਾਲ ਕਰਨ ਅਤੇ ਟਿਕਾਊ, ਖ਼ੁਸ਼ਹਾਲ ਅਤੇ ਵਿਕਸਿਤ ਭਾਰਤ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਦੇ ਐਮ . ਐੱਡ . ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24