ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਸਕੂਲ ਕਾਬੂਲਸ਼ਾਹ ਖੁੱਬਣ ਦਾ ਸ਼ਾਨਦਾਰ ਪ੍ਰਦਰਸ਼ਨ
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਬੂਲਸ਼ਾਹ ਖੁੱਬਣ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਇਨਾਮ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਨਾਲ ਸਮੁੱਚੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ।
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਬੂਲਸ਼ਾਹ ਖੁੱਬਣ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਇਨਾਮ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਨਾਲ ਸਮੁੱਚੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ‘ਗਰੀਨ ਐਨਰਜੀ ਅਤੇ ਵਾਤਾਵਰਨ ਸੰਭਾਲ’ ਵਿਸ਼ੇ ਅਧੀਨ ਜੂਨੀਅਰ ਵਰਗ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀ ਦੀਪਕ ਨੇ ਪਹਿਲਾ ਅਤੇ ਸੀਨੀਅਰ ਵਰਗ ਵਿਚ ਨੌਵੀਂ ਜਮਾਤ ਦੇ ਹਰਪ੍ਰੀਤ ਸਿੰਘ ਨੇ ਵੀ ਪਹਿਲਾ ਸਥਾਨ ਹਾਸਲ ਕੀਤਾ। ਮਾਣ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਦੋਵਾਂ ਵਿਦਿਆਰਥੀਆਂ ਦੇ ਮਾਡਲਾਂ ਦੀ ਚੋਣ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਈ ਹੋ ਗਈ ਹੈ। ਇਸ ਤੋਂ ਇਲਾਵਾ ਛੇਵੀਂ ਜਮਾਤ ਦੇ ਖ਼ੁਸ਼ਦੀਪ ਸੋਨੀ ਨੇ ‘ਸਿਹਤ, ਸਫ਼ਾਈ ਅਤੇ ਸਵੱਛਤਾ’ ਵਿਸ਼ੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ.ਨਵਜੀਤ ਕੌਰ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਵਿਗਿਆਨ ਅਧਿਆਪਕਾਵਾਂ ਸ੍ਰੀਮਤੀ ਮਨੀਸ਼ਾ ਕੰਵਰ, ਸ੍ਰੀਮਤੀ ਅਭਿਰੁਚੀ ਅਤੇ ਸ੍ਰੀਮਤੀ ਮਨਵਿੰਦਰ ਕੌਰ ਨੂੰ ਇਸ ਸਫਲਤਾ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਅਤੇ ਨਵੀਨਤਾ ਪੈਦਾ ਕਰਦੇ ਹਨ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਪ੍ਰਯੋਗ ਕਰਨ ਅਤੇ ਮਾਡਲ ਤਿਆਰ ਕਰਨ ਵਿਚ ਮਿਲ ਰਹੇ ਸਹਿਯੋਗ ਲਈ ਭਾਰਤੀ ਏਅਰਟੈੱਲ ਫਾਊਂਡੇਸ਼ਨ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਸਮੂਹ ਸਟਾਫ਼ ਨੇ ਰਾਜ ਪੱਧਰੀ ਮੁਕਾਬਲੇ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।