ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਵਿਖੇ ਸਾਲਾਨਾ ਸਮਾਗਮ ‘ ਉਡਾਣ ’ ( ਡਾਂਸ ਮਸਤੀ ) ਅੱਜ
ਜਲਾਲਾਬਾਦ, 27 ਨਵੰਬਰ (ਕਰਨ ਚੁਚਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਵਲੋਂ ਆਪਣਾ ਸਾਲਾਨਾ ਸਮਾਗਮ ‘ਉਡਾਣ - ਡਾਂਸ ਮਸਤੀ’ ਅੱਜ 28 ਨਵੰਬਰ ਦਿਨ ਸ਼ਨੀਵਾਰ ਨੂੰ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਮੈਡਮ ਪਰਵਿੰਦਰਜੀਤ ਕੌਰ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਿਕ ਇਹ ਸਮਾਗਮ ਸਕੂਲ ਦੇ ਇਨ ਲਾਈਨ ਹਾਕੀ ਸਟੇਡੀਅਮ ਵਿਖੇ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।
ਪ੍ਰਿੰਸੀਪਲ ਮੈਡਮ ਪਰਵਿੰਦਰਜੀਤ ਕੌਰ
28-11-2026