27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਗਾਡਵਿਨ ਸਕੂਲ ਦੇ ਮੁੱਕੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਮਲੇਰਕੋਟਲਾ ਵਿਖੇ ਵਿਕਰਾਂਤ ਅਤੇ ਹਰਵਿੰਦਰ ਸਿੰਘ ਨੇ ਜਿੱਤੇ ਕਾਂਸੀ ਦੇ ਤਗਮੇ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਲੇਰਕੋਟਲਾ ਵਿਖੇ ਕਰਵਾਏ ਗਏ ਮੁੱਕੇਬਾਜ਼ੀ ਮੁਕਾਬਲਿਆਂ ਵਿਚ ਸਕੂਲ ਦੇ ਦੋ ਖਿਡਾਰੀਆਂ ਵਿਕਰਾਂਤ ਅਤੇ ਹਰਵਿੰਦਰ ਸਿੰਘ ਨੇ ਬਿਹਤਰੀਨ ਖੇਡ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਹਾਸਲ ਕੀਤੇ।

Ad Position 21
No active advertisement
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੁੱਕੇਬਾਜ਼ੀ ਮੁਕਾਬਲਿਆਂ ਵਿਚ ਕਾਂਸੀ ਦੇ ਤਗਮੇ ਜਿੱਤਣ ਵਾਲੇ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀ ਸਕੂਲ ਅਧਿਆਪਕਾਂ ਨਾਲ। ਅਜੀਤ ਤਸਵੀਰ 28-11-2026
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਲੇਰਕੋਟਲਾ ਵਿਖੇ ਕਰਵਾਏ ਗਏ ਮੁੱਕੇਬਾਜ਼ੀ ਮੁਕਾਬਲਿਆਂ ਵਿਚ ਸਕੂਲ ਦੇ ਦੋ ਖਿਡਾਰੀਆਂ ਵਿਕਰਾਂਤ ਅਤੇ ਹਰਵਿੰਦਰ ਸਿੰਘ ਨੇ ਬਿਹਤਰੀਨ ਖੇਡ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਹਾਸਲ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡੀ.ਪੀ. ਮੋਹਿਤ ਨੇ ਦੱਸਿਆ ਕਿ ਮੁੱਕੇਬਾਜ਼ੀ ਮੁਕਾਬਲੇ ਵਿਚ ਵਿਕਰਾਂਤ ਨੇ 55 ਤੋਂ 58 ਕਿੱਲੋਗਰਾਮ ਭਾਰ ਵਰਗ ਵਿਚ ਅਤੇ ਹਰਵਿੰਦਰ ਸਿੰਘ ਨੇ 64 ਤੋਂ 67 ਕਿੱਲੋਗਰਾਮ ਭਾਰ ਵਰਗ ਵਿਚ ਹਿੱਸਾ ਲਿਆ। ਦੋਵਾਂ ਖਿਡਾਰੀਆਂ ਨੇ ਪੂਰੇ ਆਤਮ-ਵਿਸ਼ਵਾਸ, ਮਿਹਨਤ ਅਤੇ ਖੇਡ ਭਾਵਨਾ ਨਾਲ ਮੁਕਾਬਲੇ ਖੇਡੇ ਅਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਦੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ। ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਵਿਕਰਾਂਤ ਅਤੇ ਹਰਵਿੰਦਰ ਸਿੰਘ ਨੇ ਆਪਣੀ ਪ੍ਰਤਿਭਾ ਅਤੇ ਲਗਨ ਨਾਲ ਸਾਬਤ ਕਰ ਦਿੱਤਾ ਹੈ ਕਿ ਲਗਾਤਾਰ ਅਭਿਆਸ ਨਾਲ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੋਵਾਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਮੈਨੇਜਿੰਗ ਕਮੇਟੀ ਦੇ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ’ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡਾਂ ਪ੍ਰਤੀ ਰੁਚੀ ਵਧਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਕਰਾਂਤ ਅਤੇ ਹਰਵਿੰਦਰ ਸਿੰਘ ਦੀ ਸਫਲਤਾ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾਦਾਇਕ ਹੈ। ਉਨ੍ਹਾਂ ਖਿਡਾਰੀਆਂ, ਉਨ੍ਹਾਂ ਦੇ ਕੋਚਾਂ ਅਤੇ ਸਕੂਲ ਦੇ ਖੇਡ ਵਿਭਾਗ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵੀ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਲਗਾਤਾਰ ਯਤਨਸ਼ੀਲ ਹੈ। ਵਿਕਰਾਂਤ ਅਤੇ ਹਰਵਿੰਦਰ ਸਿੰਘ ਨੇ ਆਪਣੀ ਮਿਹਨਤ ਅਤੇ ਸਮਰਪਣ ਨਾਲ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਖੇਡਾਂ ਵਿਚ ਅੱਗੇ ਵਧਣ ਲਈ ਲੋੜੀਂਦਾ ਉਤਸ਼ਾਹ ਅਤੇ ਮਾਰਗਦਰਸ਼ਨ ਪ੍ਰਦਾਨ ਕਰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਡੀ.ਐੱਸ.ਪੀ. ਬਚਨ ਸਿੰਘ ਨੇ ਪਿੰਡ ਘੁਬਾਇਆ ਵਿਖੇ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਕਰਵਾਈ ਸ਼ਾਨਦਾਰ ਸ਼ੁਰੂਆਤ ਅਗਲੀ ਖ਼ਬਰ ਭਾਜਪਾ ਦੀ ਪੰਜਾਬ ਚੋਣ ਮਨੋਰਥ ਪੱਤਰ ਕਮੇਟੀ ਦੀ ਮੈਂਬਰ ਪਰਮਪਾਲ ਕੌਰ ਮਲੂਕਾ ਨੇ ਫ਼ਾਜ਼ਿਲਕਾ ’ਚ ਵੱਖ-ਵੱਖ ਵਰਗਾਂ ਦੇ ਨੁਮਾਇੰਦ...
Ad Position 24