27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਡੀ.ਐੱਸ.ਪੀ. ਬਚਨ ਸਿੰਘ ਨੇ ਪਿੰਡ ਘੁਬਾਇਆ ਵਿਖੇ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਕਰਵਾਈ ਸ਼ਾਨਦਾਰ ਸ਼ੁਰੂਆਤ

ਮੰਡੀ ਘੁਬਾਇਆ , 27 ਨਵੰਬਰ (ਅਮਨ ਬਵੇਜਾ)—ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੁਨੇਹਾ ਦੇਣ ਦੇ ਉਦੇਸ਼ ਨਾਲ ਬਾਬਾ ਕਰਮਦੀਨ ਯੂਥ ਕਲੱਬ ਵੱਲੋਂ ਪਿੰਡ ਘੁਬਾਇਆ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋਈ। ਟੂਰਨਾਮੈਂਟ ਦੇ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਪੁੱਜੇ ਡੀ.

Ad Position 21
No active advertisement
ਅਜੀਤ ਡੈਸਕ 28-11-2026
ਮੰਡੀ ਘੁਬਾਇਆ , 27 ਨਵੰਬਰ (ਅਮਨ ਬਵੇਜਾ)—ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੁਨੇਹਾ ਦੇਣ ਦੇ ਉਦੇਸ਼ ਨਾਲ ਬਾਬਾ ਕਰਮਦੀਨ ਯੂਥ ਕਲੱਬ ਵੱਲੋਂ ਪਿੰਡ ਘੁਬਾਇਆ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋਈ। ਟੂਰਨਾਮੈਂਟ ਦੇ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਪੁੱਜੇ ਡੀ.ਐੱਸ.ਪੀ ਬਚਨ ਸਿੰਘ ਨੇ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਈ ਅਤੇ ਮੈਦਾਨ ਵਿਚ ਮੌਜੂਦ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ। ਇਸ ਮੌਕੇ ਡੀ.ਐੱਸ.ਪੀ ਬਚਨ ਸਿੰਘ ਘੁਬਾਇਆ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ , ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿੰਦੇ ਹਨ, ਉੱਥੇ ਹੀ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ, ਆਪਸੀ ਭਾਈਚਾਰੇ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਹੁੰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਮਾਜ ਸੇਵਾ ਦੇ ਕੰਮਾਂ ’ਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ 27, 28 ਅਤੇ 29 ਨਵੰਬਰ 2026 ਤੱਕ ਘੁਬਾਇਆ ਦੇ ਸਟੇਡੀਅਮ ਵਿਖੇ ਚੱਲਣ ਵਾਲੇ ਇਸ ਕ੍ਰਿਕਟ ਟੂਰਨਾਮੈਂਟ ਵਿਚ ਖਿਡਾਰੀਆਂ ਲਈ ਆਕਰਸ਼ਕ ਇਨਾਮ ਰੱਖੇ ਗਏ ਹਨ। ਟੂਰਨਾਮੈਂਟ ਦੀ ਜੇਤੂ ਟੀਮ ਨੂੰ 51 ਹਜ਼ਾਰ ਰੁਪਏ ਅਤੇ ਉਪ ਜੇਤੂ ਟੀਮ ਨੂੰ 31 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬਿਹਤਰੀਨ ਗੇਂਦਬਾਜ਼ ਅਤੇ ਬਿਹਤਰੀਨ ਬੱਲੇਬਾਜ਼ ਨੂੰ ਵੀ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਟੂਰਨਾਮੈਂਟ ਦਾ ਵਿਸ਼ੇਸ਼ ਆਕਰਸ਼ਨ ਮੈਨ ਆਫ਼ ਦਾ ਟੂਰਨਾਮੈਂਟ ਰਹੇਗਾ, ਜਿਸ ਨੂੰ ਮੋਡੀਫਾਈਡ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਪ੍ਰਬੰਧਕਾਂ ਵੱਲੋਂ ਇਸ ਖੇਡ ਸਮਾਗਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਕ੍ਰਿਕਟ ਟੂਰਨਾਮੈਂਟ ਦੇ ਪ੍ਰਬੰਧਕ ਚੇਅਰਮੈਨ ਬਿਸ਼ੰਬਰ ਸਿੰਘ, ਪ੍ਰਧਾਨ ਸੋਨੂੰ ਵਧਵਾ , ਉਪ ਪ੍ਰਧਾਨ ਡਾ. ਓਮ ਪ੍ਰਕਾਸ਼, ਜਗਦੀਸ਼ ਕੰਬੋਜ,, ਅਮਰਜੀਤ ਸਿੰਘ, ਸ਼ਿੰਦਰ ਸਿੰਘ, ਵਿਕੀ ਘੁਬਾਇਆ ਨੇ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਇਲਾਕੇ ਦੇ ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਨੂੰ ਤਿੰਨ ਰੋਜ਼ਾ ਟੂਰਨਾਮੈਂਟ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡੀ.ਐੱਸ.ਪੀ ਬਚਨ ਸਿੰਘ ਘੁਬਾਇਆ ਦੇ ਨਾਲ ਬਲਤੇਜ ਸਿੰਘ ਬਰਾੜ, ਮਾ. ਜੋਗਿੰਦਰ ਸਿੰਘ, ਬਿੱਟੂ ਪ੍ਰਧਾਨ, ਕਸ਼ਮੀਰ ਸਿੰਘ ਘੁਬਾਇਆ, ਜਗਦੀਸ਼ ਮੱਗੂ, ਬਹਾਲ ਸਿੰਘ ਭੰਡਾਰੀ, ਸਰਬਜੀਤ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਟੂਰਨਾਮੈਂਟ ਪ੍ਰਬੰਧਕਾਂ ਦੇ ਵਲੋਂ ਅੰਤ ’ਚ ਮੁੱਖ ਮਹਿਮਾਨ ਡੀ.ਐੱਸ.ਪੀ ਬਚਨ ਸਿੰਘ ਤੇ ਹੋਰ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਵੇਂ ਬਣੇ ਸ੍ਰੀ ਦਰਬਾਰ ਸਾਹਿਬ ਸਿੰਘ ਸਭਾ ਗੁਰਦੁਆਰਾ ਹਿੰਮਤਪੁਰਾ ’ ਚ ਸ਼ਰਧਾ ਪੂਰਵਕ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾ... ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਗਾਡਵਿਨ ਸਕੂਲ ਦੇ ਮੁੱਕੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਮਲੇਰਕੋਟਲਾ ਵਿਖੇ ਵਿਕਰਾਂਤ ਅਤੇ ਹ...
Ad Position 24