ਨਵੇਂ ਬਣੇ ਸ੍ਰੀ ਦਰਬਾਰ ਸਾਹਿਬ ਸਿੰਘ ਸਭਾ ਗੁਰਦੁਆਰਾ ਹਿੰਮਤਪੁਰਾ ’ ਚ ਸ਼ਰਧਾ ਪੂਰਵਕ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਬੱਲੂਆਣਾ, 27 ਨਵੰਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਸਿੰਘ ਸਭਾ ਗੁਰਦੁਆਰਾ ਦੇ ਨਵੇਂ ਬਣੇ ਦਰਬਾਰ ਸਾਹਿਬ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਤਿੰਨ ਦਿਨ ਪਹਿਲਾ ਸ੍ਰੀ ਅਖੰਡ ਪਾਠ ਸਾਹਿਬ ਜੀ ਪ੍ਰਕਾਸ਼ ਕੀਤੇ ਗਏ।
ਬੱਲੂਆਣਾ, 27 ਨਵੰਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਸਿੰਘ ਸਭਾ ਗੁਰਦੁਆਰਾ ਦੇ ਨਵੇਂ ਬਣੇ ਦਰਬਾਰ ਸਾਹਿਬ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਤਿੰਨ ਦਿਨ ਪਹਿਲਾ ਸ੍ਰੀ ਅਖੰਡ ਪਾਠ ਸਾਹਿਬ ਜੀ ਪ੍ਰਕਾਸ਼ ਕੀਤੇ ਗਏ। ਅੱਜ ਸਵੇਰੇ ਕਰੀਬ 10.30 ਵਜੇ ਭੋਗ ਪਾਏ ਗਏ। ਭੋਗ ਉਪਰੰਤ ਗੁਰੂ ਦਾ ਲੰਗਰ ਅਤੇ ਖੀਰ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਸਮੇਂ ਸ੍ਰੀ ਹਨੂਮਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਮਨਮੋਹਨ ਦਾਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਨਕਦ ਸੇਵਾ ਪ੍ਰਬੰਧਕ ਕਮੇਟੀ ਨੂੰ ਸੌਂਪੀ। ਗੁਰਦੁਆਰਾ ਦੀ ਸਮੂਹ ਕਮੇਟੀ ਨੇ ਸੰਤ ਮਨਮੋਹਨ ਦਾਸ ਅਤੇ ਉਨ੍ਹਾਂ ਦੇ ਨਾਲ ਪੁੱਜੇ ਮੌਜੂਦਾ ਸਰਪੰਚ ਸੁਸ਼ੀਲ ਕੁਮਾਰ ਕੜਵਾਸਰਾ ਦਾ ਧੰਨਵਾਦ ਕੀਤਾ।