ਸਰਕਾਰੀ ਸਕੂਲ ਕੇਰਾ ਖੇੜਾ ਵਿਖੇ ਸੰਵਿਧਾਨ ਦਿਵਸ ਮਨਾਇਆ
ਬੱਲੂਆਣਾ, 27 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਯੋਗ ਅਗਵਾਈ ਹੇਠ ਬੀਤੇ ਕੱਲ੍ਹ ਭਾਰਤੀ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ। ਜਿਸ ਵਿਚ ਵਿਸ਼ਾ ਅਧਿਆਪਕਾ ਮਿਸ ਸ਼ਕੁੰਤਲਾ ਰਾਣੀ, ਹਰਿੰਦਰ ਸਿੰਘ ਗਿੱਲ, ਅਤੇ ਦੇਵ ਰਾਜ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਭਾਸ਼ਣ, ਪੋਸਟਰ, ਸੰਵਿਧਾਨ ਦੀ ਪ੍ਰਸਤਾਵਨਾ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ।
ਅਜੀਤ ਡੈਸਕ
28-11-2026