ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਹੋਵੇਗਾ- ਅਸ਼ੋਕ ਅਨੇਜਾ
ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ )-ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਸ਼ੋਕ ਕੁਮਾਰ ਅਨੇਜਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਅਕਾਲੀ ਭਾਜਪਾ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ )-ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਸ਼ੋਕ ਕੁਮਾਰ ਅਨੇਜਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਅਕਾਲੀ ਭਾਜਪਾ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਅਸ਼ੋਕ ਅਨੇਜਾ ਨੇ ਹਲਕਾ ਅਟਾਰੀ ਦੀ ਸਿਆਸਤ ਬਾਰੇ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲ਼ੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਭਰਾ ਦਾ ਦਰਜਾ ਦੇਣਾ ਵੱਡੇ ਮਾਣ ਵਾਲੀ ਗੱਲ ਹੈ।