28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਫ਼ਾਜ਼ਿਲਕਾ ਵਿਖੇ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਲਈ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਹੰਸ ਰਾਜ ਜੋਸਨ ਵਲੋਂ ਫ਼ਾਜ਼ਿਲਕਾ ਵਿਖੇ 29 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀਆਂ ਤਿਆਰੀਆਂ ਸਬੰਧੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।

Ad Position 21
No active advertisement
ਅਜੀਤ ਡੈਸਕ 29-11-2026
ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਹੰਸ ਰਾਜ ਜੋਸਨ ਵਲੋਂ ਫ਼ਾਜ਼ਿਲਕਾ ਵਿਖੇ 29 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀਆਂ ਤਿਆਰੀਆਂ ਸਬੰਧੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਸਾਬਕਾ ਮੰਤਰੀ ਵਲੋਂ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਹੰਸ ਰਾਜ ਜੋਸਨ ਨੇ ਕਿਹਾ ਕਿ ਇਹ ਮੀਟਿੰਗ ਕਾਂਗਰਸ ਪਾਰਟੀ ਦੇ ਬਲਾਕ ਅਤੇ ਜ਼ਿਲ੍ਹਾ ਪੱਧਰ ਦੇ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਮਕਸਦ ਨਾਲ ਰੱਖੀ ਗਈ ਹੈ, ਜਿਸ ਵਿਚ ਪਾਰਟੀ ਦੇ ਵੱਡੀ ਗਿਣਤੀ ਵਿਚ ਵਰਕਰ ਵੀ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਅਹਿਮ ਹੁੰਦੀਆਂ ਹਨ। ਸਾਬਕਾ ਮੰਤਰੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੇ ਝੂਠੇ ਲਾਰਿਆਂ ਅਤੇ ਅਧੂਰੇ ਵਾਅਦਿਆਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ ਅਤੇ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਗੁੰਡਾਗਰਦੀ ਵਿਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਉਤਸ਼ਾਹਿਤ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਲੋਕਾਂ ਤੱਕ ਕਾਂਗਰਸ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਪਹੁੰਚਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਫ਼ਾਜ਼ਿਲਕਾ ਵਿਖੇ ਹੋਣ ਵਾਲੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਹਲਕਾ ਜਲਾਲਾਬਾਦ ਤੋਂ ਵੀ ਵੱਡੀ ਗਿਣਤੀ ਵਿਚ ਵਰਕਰ ਸ਼ਾਮਲ ਹੋਣਗੇ। ਇਸ ਮੌਕੇ ਅਜੈ ਕੁਮਾਰ, ਨਤੀਸ਼ ਕੁਮਾਰ, ਰਾਮ ਸਰੂਪ, ਪਵਨ ਕੁਮਾਰ, ਹਰਵਿੰਦਰ ਸਿੰਘ, ਗੌਰਵ ਕੁਮਾਰ, ਦੀਪਾ, ਲਖਣ, ਕ੍ਰਿਸ਼ਨ ਕੁਮਾਰ, ਅੰਬੀ, ਹਨੀ, ਅਮਰੀਕ, ਵਿਕੀ ਮੈਂਬਰ, ਵਿਕਾਸ, ਤਮੰਨਾ, ਜੋਗਿੰਦਰ ਕੌਰ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਦਾ ਸਿੱਖਿਆ ਵਿਰੋਧੀ ਚਿਹਰਾ ਮੁੜ ਆਇਆ ਸਾਹਮਣੇ-ਜਿਆਣੀ ਅਗਲੀ ਖ਼ਬਰ ਫਾਜ਼ਿਲਕਾ ਬਲੱਡ ਬੈਂਕ ਵਲੋਂ ਖੂਨਦਾਨ ਕੈਂਪ ਅੱਜ
Ad Position 24