28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਭਗਵੰਤ ਮਾਨ ਸਰਕਾਰ ਦਾ ਸਿੱਖਿਆ ਵਿਰੋਧੀ ਚਿਹਰਾ ਮੁੜ ਆਇਆ ਸਾਹਮਣੇ-ਜਿਆਣੀ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਪੰਜਾਬ ਸਰਕਾਰ ਵਲੋਂ 180 ਈ. ਟੀ.

Ad Position 21
No active advertisement
ਅਜੀਤ ਡੈਸਕ 29-11-2026
ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਪੰਜਾਬ ਸਰਕਾਰ ਵਲੋਂ 180 ਈ.ਟੀ.ਟੀ.ਅਧਿਆਪਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰਨ ਅਤੇ ਉਨ੍ਹਾਂ ਨੂੰ ਲਗਾਤਾਰ ਲਾਰੇ ਲਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਪ੍ਰੈੱਸ ਨੂੰ ਜਾਰੀ ਇਕ ਬਿਆਨ ਵਿਚ ਸ੍ਰੀ ਜਿਆਣੀ ਨੇ ਕਿਹਾ ਕਿ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਚੰਡੀਗੜ੍ਹ ਦੇ ਸੈਕਟਰ-39 ਸਥਿਤ ਸਰਕਟ ਹਾਊਸ ਵਿਖੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਦੇ ਬਾਹਰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ 180 ਈ.ਟੀ.ਟੀ. ਅਧਿਆਪਕਾਂ ਨਾਲ ਸਰਕਾਰ ਦੇ ਇਸ਼ਾਰੇ ’ਤੇ ਬੁਰੀ ਤਰ੍ਹਾਂ ਧੱਕਾ-ਮੁੱਕੀ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੌਰਾਨ ਮਹਿਲਾ ਅਧਿਆਪਕਾਂ ਨਾਲ ਵੀ ਖਿੱਚ-ਧੂਹ ਕੀਤੀ ਗਈ ਅਤੇ ਉਨ੍ਹਾਂ ਨੂੰ ਜਬਰੀ ਚੁੱਕ ਕੇ ਗ੍ਰਿਫ਼ਤਾਰ ਕਰ ਲਿਆ ਗਿਆ, ਜੋ ਕਿ ਬੇਹੱਦ ਮੰਦਭਾਗਾ ਹੈ। ਸ੍ਰੀ ਜਿਆਣੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਸਰਕਾਰੀ ਸਿੱਖਿਆ ਅਤੇ ਅਧਿਆਪਕ ਵਿਰੋਧੀ ਰਵੱਈਏ ਦੀ ਕੜੇ ਸ਼ਬਦਾਂ ਵਿਚ ਨਿੰਦਾ ਕਰਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਭਾਰਤੀ ਜਨਤਾ ਪਾਰਟੀ ਅਤੇ ਉਨ੍ਹਾਂ ਦਾ ਗੱਠਜੋੜ ਇਨ੍ਹਾਂ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਹਲਕੇ ਦੇ ਪਿੰਡ ਦਲਮੀਰ ਖੇੜਾ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਹੱਕ ਵਿਚ ਹੋਇਆ ਭਾਰੀ ਇਕੱਠ ਅਗਲੀ ਖ਼ਬਰ ਫ਼ਾਜ਼ਿਲਕਾ ਵਿਖੇ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਲਈ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ
Ad Position 24