28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਬੋਹਰ ਹਲਕੇ ਦੇ ਪਿੰਡ ਦਲਮੀਰ ਖੇੜਾ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਹੱਕ ਵਿਚ ਹੋਇਆ ਭਾਰੀ ਇਕੱਠ

ਅਬੋਹਰ, 28 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਵਿਧਾਨ ਸਭਾ ਹਲਕੇ ਦੇ ਪਿੰਡ ਦਲਮੀਰ ਖੇੜਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੇਵਾਦਾਰ ਸਵਰਨਜੀਤ ਸਿੰਘ ਜੰਡਵਾਲਾ ਦੇ ਹੱਕ ਵਿਚ ਭਾਰੀ ਇਕੱਠ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣਾ ਸਮਰਥਨ ਪ੍ਰਗਟ ਕੀਤਾ।

Ad Position 21
No active advertisement
ਅਬੋਹਰ ਹਲਕੇ ਦੇ ਪਿੰਡ ਦਲਮੀਰ ਖੇੜਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਸੇਵਾਦਾਰ ਸਵਰਨਜੀਤ ਸਿੰਘ। 29-11-2026
ਅਬੋਹਰ, 28 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਵਿਧਾਨ ਸਭਾ ਹਲਕੇ ਦੇ ਪਿੰਡ ਦਲਮੀਰ ਖੇੜਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੇਵਾਦਾਰ ਸਵਰਨਜੀਤ ਸਿੰਘ ਜੰਡਵਾਲਾ ਦੇ ਹੱਕ ਵਿਚ ਭਾਰੀ ਇਕੱਠ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣਾ ਸਮਰਥਨ ਪ੍ਰਗਟ ਕੀਤਾ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ, ਜ਼ਿਲ੍ਹਾ ਬੁਲਾਰਾ ਫ਼ੌਜੀ ਸੁਖਵੰਤ ਸਿੰਘ ਅਤੇ ਹੋਰ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਨੇ ਕਿਹਾ ਕਿ ਅਬੋਹਰ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੌਕੇ ਜਨਰਲ ਸਕੱਤਰ ਸਾਰਜ ਸਿੰਘ ਨੇ ਵੀ ਪਾਰਟੀ ਵਰਕਰਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਵਿਚ ਲਾਮਬੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਵਰਕਰਾਂ ਨੂੰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਸਵਰਨਜੀਤ ਸਿੰਘ ਜੰਡਵਾਲਾ ਨੇ ਚੋਣ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਪਾਰਟੀ ਦਾ ਸੁਨੇਹਾ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮੌਜੂਦ ਆਗੂਆਂ ਅਤੇ ਵਰਕਰਾਂ ਨੇ ਚੋਣ ਮੁਹਿੰਮ ਵਿਚ ਆਪਣੀ ਭੂਮਿਕਾ ਨਿਭਾਉਣ ਅਤੇ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਕੰਮ ਕਰਨ ਦਾ ਭਰੋਸਾ ਪ੍ਰਗਟ ਕੀਤਾ। ਇਸ ਦੌਰਾਨ ਵੱਖ-ਵੱਖ ਰਵਾਇਤੀ ਪਾਰਟੀਆਂ ਦੇ ਲੋਕਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸਮਰਥਨ ਦਿੰਦੇ ਹੋਏ ਪਾਰਟੀ ਵਿਚ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਨਸ਼ਾ ਤਸਕਰੀ, ਫਾਇਰਿੰਗ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ, ਕਈ ਮਾਮਲਿਆਂ ਵਿਚ ਮੁਲਜ਼ਮ ਕਾਬੂ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਦਾ ਸਿੱਖਿਆ ਵਿਰੋਧੀ ਚਿਹਰਾ ਮੁੜ ਆਇਆ ਸਾਹਮਣੇ-ਜਿਆਣੀ
Ad Position 24