28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨੌਜਵਾਨਾਂ ਨੇ ਸੁਤੰਤਰ ਭਵਨ ਵਿਖੇ 7 ਦਸੰਬਰ ਦੇ ਪਾਰਲੀਮੈਂਟ ਮਾਰਚ ਦੀਆਂ ਸੰਬੰਧੀ ਮੀਟਿੰਗ ਕੀਤੀ ਬਨੇਗਾ ਦੀ ਪ੍ਰਾਪਤੀ ਲਈ ਪੰਜਾਬ ਦੀ ਜਵਾਨੀ 7 ਦਸੰਬਰ ਦਿੱਲੀ ਵੱਲ ਕੂਚ ਕਰੇਗੀ :- ਛਾਂਗਾ ਰਾਏ, ਧਰਮੂ ਵਾਲਾ

ਜਲਾਲਾਬਾਦ, 28ਨਵੰਬਰ(ਜਤਿੰਦਰ ਪਾਲ ਸਿੰਘ,ਕਰਨ ਚੁਚਰਾ)- ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੀ ਕੌਮੀ ਕੌਂਸਲਾਂ ਦੇ ਫ਼ੈਸਲੇ ਅਨੁਸਾਰ ਹਰ ਇਕ ਲਈ ਰੁਜ਼ਗਾਰ ਦੀ ਗਰੰਟੀ ਲਈ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ (ਬਨੇਗਾ), ਮੁਫ਼ਤ ਸਿੱਖਿਆ ਦੀ ਪ੍ਰਾਪਤੀ ਅਤੇ ਵੋਟ ਚੋਰੀ ਖ਼ਿਲਾਫ਼ ਅਤੇ ਮੁੱਖ ਚੋਣ ਕਮਿਸ਼ਨਰ ਗਿਆਣੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 7 ਦਸੰਬਰ ਨੂੰ ਕੀਤੇ ਜਾ ਰਹੇ ਪਾਰਲੀਮੈਂਟ ਮਾਰਚ ਦੀਆਂ ਤਿਆਰੀਆਂ ਵਜੋਂ ਇੱਥੇ ਸਥਾਨਕ ਸੁਤੰਤਰ ਭਵਨ ਵਿਖੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਨੌਜਵਾਨਾਂ ਵਿਦਿਆਰਥੀਆਂ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸੁਬੇਗ ਝਗੜ ਭੈਣੀ ਅਤੇ ਵਿਦਿਆਰਥੀਆਂ ਦੇ ਜ਼ਿਲ੍ਹਾ ਸਕੱਤਰ ਸਟਾਲਿਨ ਲਮੋਚੜ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 29-11-2026
ਜਲਾਲਾਬਾਦ, 28ਨਵੰਬਰ(ਜਤਿੰਦਰ ਪਾਲ ਸਿੰਘ,ਕਰਨ ਚੁਚਰਾ)- ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੀ ਕੌਮੀ ਕੌਂਸਲਾਂ ਦੇ ਫ਼ੈਸਲੇ ਅਨੁਸਾਰ ਹਰ ਇਕ ਲਈ ਰੁਜ਼ਗਾਰ ਦੀ ਗਰੰਟੀ ਲਈ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ (ਬਨੇਗਾ), ਮੁਫ਼ਤ ਸਿੱਖਿਆ ਦੀ ਪ੍ਰਾਪਤੀ ਅਤੇ ਵੋਟ ਚੋਰੀ ਖ਼ਿਲਾਫ਼ ਅਤੇ ਮੁੱਖ ਚੋਣ ਕਮਿਸ਼ਨਰ ਗਿਆਣੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 7 ਦਸੰਬਰ ਨੂੰ ਕੀਤੇ ਜਾ ਰਹੇ ਪਾਰਲੀਮੈਂਟ ਮਾਰਚ ਦੀਆਂ ਤਿਆਰੀਆਂ ਵਜੋਂ ਇੱਥੇ ਸਥਾਨਕ ਸੁਤੰਤਰ ਭਵਨ ਵਿਖੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਨੌਜਵਾਨਾਂ ਵਿਦਿਆਰਥੀਆਂ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸੁਬੇਗ ਝਗੜ ਭੈਣੀ ਅਤੇ ਵਿਦਿਆਰਥੀਆਂ ਦੇ ਜ਼ਿਲ੍ਹਾ ਸਕੱਤਰ ਸਟਾਲਿਨ ਲਮੋਚੜ ਨੇ ਕੀਤੀ। ਇਸ ਮੀਟਿੰਗ ਵਿਚ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਛਾਂਗਾ ਰਾਏ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੂ ਵਾਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਉਹਨਾਂ ਨਾਲ ਸਰਬ ਭਾਰਤ ਨੌਜਵਾਨ ਸਭਾ ਦੇ ਸਾਬਕਾ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੀਟਿੰਗ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਦਿਆਂ ਸੂਬਾਈ ਆਗੂਆਂ ਚਰਨਜੀਤ ਸਿੰਘ ਛਾਂਗਾ ਰਾਏ ਅਤੇ ਰਮਨ ਧਰਮੂ ਵਾਲਾ ਨੇ ਕਿਹਾ ਕਿ 7 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾ ਰਿਹਾ ਪਾਰਲੀਮੈਂਟ ਮਾਰਚ ਇਤਿਹਾਸਕ ਸਾਬਤ ਹੋਵੇਗਾ ਅਤੇ ਦੇਸ਼ ਦੀ ਜਵਾਨੀ ਨੂੰ ਰੁਜ਼ਗਾਰ ਅਤੇ ਸਿੱਖਿਆ ਦੀ ਪ੍ਰਾਪਤੀ ਲਈ ਲਾਮਬੰਦ ਕਰੇਗਾ ਅਤੇ ਇਸ ਇਤਿਹਾਸਕ ਸੰਘਰਸ਼ ਵਿਚ ਬਨੇਗਾ ਪ੍ਰਾਪਤੀ ਲਈ ਪੰਜਾਬ ਦੀ ਜਵਾਨੀ ਵੱਡੀ ਗਿਣਤੀ ਵਿਚ ਕੂਚ ਕਰਕੇ ਦਿੱਲੀ ਪਾਰਲੀਮੈਂਟ ਮਾਰਚ ਸ਼ਾਮਲ ਹੋਵੇਗੀ। ਆਗੂਆਂ ਨੇ ਅੱਗੇ ਕਿਹਾ ਕਿ ਇਸ ਸੰਘਰਸ਼ ਵਿਚ ਨੌਜਵਾਨਾਂ ਵਿਦਿਆਰਥੀਆਂ ਦੀਆ ਹੱਕੀ ਮੰਗਾਂ ਤੋਂ ਇਲਾਵਾ ਦੇਸ਼ ਦੇ ਹਾਕਮਾਂ ਵਲ਼ੋਂ ਕੀਤੀ ਗਈ ਵੋਟ ਚੋਰੀ ਦੇ ਖ਼ਿਲਾਫ਼ ਅਤੇ ਇਸ ਸਾਰੇ ਘਟਨਾ ਕਰਮ ਵਿਚ ਸ਼ਾਮਲ ਮੁੱਖ ਚੋਣ ਕਮਿਸ਼ਨਰ ਗਿਆਣੇਸ਼ ਕੁਮਾਰ ਦੇ ਅਸਤੀਫ਼ੇ ਦੀ ਆਵਾਜ਼ ਨੂੰ ਵੀ ਬੁਲੰਦ ਕੀਤਾ ਜਾਵੇਗਾ। ਸੂਬਾਈ ਆਗੂਆਂ ਨੇ ਹਾਜ਼ਰੀਨ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ 7 ਦਸੰਬਰ ਦੇ ਪਾਰਲੀਮੈਂਟ ਮਾਰਚ ਵਿਚ ਵੱਧ ਵੱਧ ਗਿਣਤੀ ਵਿਚ ਸ਼ਾਮਲ ਹੋਣ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਭਜਨ ਛਪੜੀ ਵਾਲਾ ਅਤੇ ਸਾਬਕਾ ਸੂਬਾ ਮੀਤ ਪ੍ਰਧਾਨ ਕਾਮਰੇਡ ਹੰਸ ਰਾਜ ਗੋਲਡਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚੋਂ ਸੈਂਕੜੇ ਨੌਜਵਾਨਾਂ ਵਿਦਿਆਰਥੀਆਂ ਦਾ ਇਕ ਵੱਡਾ ਕਾਫ਼ਲਾ ਪਾਰਲੀਮੈਂਟ ਮਾਰਚ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕਰੇਗਾ। ਉਹਨਾਂ ਅੱਗੇ ਇਹ ਵੀ ਕਿਹਾ ਕਿ ਇਹਨਾਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਲੀਡਰਸ਼ਿਪ ਦੀਆ ਜ਼ਿੰਮੇਵਾਰੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਪਿੰਡਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਮੀਟਿੰਗਾਂ ਕਰਕੇ ਤਿਆਰੀ ਕਰਵਾਈ ਜਾ ਰਹੀ ਹੈ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਆਗੂ ਗੁਰਦਿਆਲ ਸਿੰਘ, ਕੁਲਦੀਪ ਬੱਖੂ ਸ਼ਾਹ, ਰਾਜਵਿੰਦਰ ਨੌਲਾਂ, ਛਿੰਦਰ ਮਹਾਲਮ, ਸਤੀਸ਼ ਛੱਪੜੀਂ ਵਾਲਾ, ਤੇਜਾ ਸਿੰਘ ਅਮੀਰ ਖ਼ਾਸ, ਰਮੇਸ਼ ਪੀਰ ਮੁਹੰਮਦ ਅਤੇ ਪੰਮਾ ਥਾਰੇ ਵਾਲਾ ਆਦਿ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸਰਵਹਿੱਤਕਾਰੀ ਵਿੱਦਿਆ ਮੰਦਰ ਵਲੋਂ ਕੱਢੀ ਸ਼ੋਭਾ ਯਾਤਰਾ ਅਗਲੀ ਖ਼ਬਰ ਫ਼ਾਜ਼ਿਲਕਾ ਹਲਕੇ ’ਚ ਲੋਕਾਂ ਦਾ ਪਿਆਰ ਅਤੇ ਸਮਰਥਨ 2027 ਦੀਆਂ ਚੋਣਾਂ ਲਈ ਨਵੀਂ ਉਮੀਦ ਦਾ ਪ੍ਰਤੀਕ- ਰਾਣਾ ਜਮਾਲ ਕੇ ਭਾਜਪਾ...
Ad Position 24