ਸੇਵਾਮੁਕਤ ਅਧਿਆਪਕਾ ਜਸਪਾਲ ਕੌਰ ਨੇ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤੇ ਤਿੰਨ ਸੋਨ ਤਗਮੇ
ਅਬੋਹਰ, 29 ਨਵੰਬਰ(ਵਿਵੇਕ ਹੂੜੀਆ)-47ਵੀਂ ਪੰਜਾਬ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਮਸਤੂਆਣਾ ਸਾਹਿਬ, ਜ਼ਿਲ੍ਹਾ ਸੰਗਰੂਰ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ 76 ਸਾਲਾ ਸੇਵਾਮੁਕਤ ਅਧਿਆਪਕਾ ਜਸਪਾਲ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੋਨ ਤਗਮੇ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ।
ਅਬੋਹਰ, 29 ਨਵੰਬਰ(ਵਿਵੇਕ ਹੂੜੀਆ)-47ਵੀਂ ਪੰਜਾਬ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਮਸਤੂਆਣਾ ਸਾਹਿਬ, ਜ਼ਿਲ੍ਹਾ ਸੰਗਰੂਰ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ 76 ਸਾਲਾ ਸੇਵਾਮੁਕਤ ਅਧਿਆਪਕਾ ਜਸਪਾਲ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੋਨ ਤਗਮੇ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜਸਪਾਲ ਕੌਰ ਨੇ ਡਿਸਕਸ ਥਰੋਅ, ਸ਼ਾਟਪੁੱਟ ਅਤੇ 100 ਮੀਟਰ ਦੌੜ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੀ ਇਸ ਪ੍ਰਾਪਤੀ ਨੇ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ੍ਹ ਇੱਛਾ-ਸ਼ਕਤੀ, ਮਿਹਨਤ ਅਤੇ ਖੇਡਾਂ ਪ੍ਰਤੀ ਲਗਨ ਹੋਵੇ ਤਾਂ ਉਮਰ ਕਦੇ ਵੀ ਰੁਕਾਵਟ ਨਹੀਂ ਬਣਦੀ। 76 ਸਾਲ ਦੀ ਉਮਰ ਵਿਚ ਤਿੰਨ ਸੋਨ ਤਗਮੇ ਜਿੱਤਣਾ ਜਿੱਥੇ ਉਨ੍ਹਾਂ ਦੀ ਮਿਹਨਤ ਅਤੇ ਖੇਡ ਭਾਵਨਾ ਦਾ ਪ੍ਰਤੀਕ ਹੈ, ਉੱਥੇ ਹੀ ਨੌਜਵਾਨਾਂ ਅਤੇ ਬਜ਼ੁਰਗਾਂ ਲਈ ਵੀ ਪੇ੍ਰਰਨਾ ਸਰੋਤ ਹੈ।