29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

429 ਗਰਾਮ ਹੈਰੋਇਨ ਸਮੇਤ ਚਾਰ ਮੁਲਜ਼ਮ ਕਾਬੂ

ਅਬੋਹਰ, 29 ਨਵੰਬਰ (ਵਿਵੇਕ ਹੂੜੀਆ)-ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅਬੋਹਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਖੂਈਆਂ ਸਰਵਰ ਅਤੇ ਨਗਰ ਥਾਣਾ ਨੰਬਰ-1 ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਚਾਰ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕੁੱਲ 429 ਗਰਾਮ ਹੈਰੋਇਨ ਬਰਾਮਦ ਕੀਤੀ ਹੈ।

Ad Position 21
No active advertisement
ਅਬੋਹਰ ਦੇ ਸਿਵਲ ਹਸਪਤਾਲ ਵਿਖੇ ਹੈਰੋਇਨ ਤਸਕਰੀ ਦੇ ਮਾਮਲੇ ਵਿਚ ਕਾਬੂ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਦੇ ਹੋਏ ਪੁਲਿਸ ਅਧਿਕਾਰੀ। ਅਜੀਤ ਤਸਵੀਰ 30-11-2026
ਅਬੋਹਰ, 29 ਨਵੰਬਰ (ਵਿਵੇਕ ਹੂੜੀਆ)-ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅਬੋਹਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਖੂਈਆਂ ਸਰਵਰ ਅਤੇ ਨਗਰ ਥਾਣਾ ਨੰਬਰ-1 ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਚਾਰ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕੁੱਲ 429 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵਲੋਂ ਚਾਰਾਂ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਖੂਈਆਂ ਸਰਵਰ ਥਾਣੇ ਦੇ ਐੱਸ.ਆਈ. ਸਿਕੰਦਰ ਪਾਲ ਸਿੰਘ ਸ਼ਨੀਵਾਰ ਸ਼ਾਮ ਨੂੰ ਪੁਲਿਸ ਪਾਰਟੀ ਸਮੇਤ ਪਿੰਡ ਕੱਲਰ ਖੇੜਾ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 400 ਗਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਸੀਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਕੋਠਾ ਪੱਕੀ, ਜ਼ਿਲ੍ਹਾ ਸ੍ਰੀ ਗੰਗਾਨਗਰ ਅਤੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਪੁੱਤਰ ਬਲਦੇਵ ਸਿੰਘ ਵਾਸੀ ਔੜੇਕੀ, ਥਾਣਾ ਹਿੰਦੂਮਲਕੋਟ, ਜ਼ਿਲ੍ਹਾ ਸ੍ਰੀਗੰਗਾਨਗਰ (ਰਾਜਸਥਾਨ) ਵਜੋਂ ਹੋਈ ਹੈ। ਥਾਣਾ ਮੁਖੀ ਪ੍ਰਗਟ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇੰਨੀ ਵੱਡੀ ਮਾਤਰਾ ਵਿਚ ਹੈਰੋਇਨ ਕਿੱਥੋਂ ਲੈ ਕੇ ਆਏ ਸਨ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। ਇਸ ਦੇ ਨਾਲ ਹੀ ਮੁਲਜ਼ਮਾਂ ਦਾ ਪਿਛਲਾ ਅਪਰਾਧਿਕ ਰਿਕਾਰਡ ਵੀ ਖੰਗਾਲਿਆ ਜਾ ਰਿਹਾ ਹੈ। ਇਸੇ ਤਰ੍ਹਾਂ ਨਗਰ ਥਾਣਾ ਨੰਬਰ-1 ਦੇ ਹੌਲਦਾਰ ਲਵਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਅਜੀਤ ਨਗਰ ਸਥਿਤ ਭਾਰਤ ਮਾਲਾ ਪੁਲ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉੱਥੇ ਬੈਠੇ ਦੋ ਨੌਜਵਾਨ ਪੁਲਿਸ ਨੂੰ ਦੇਖ ਕੇ ਇਲੈੱਕਟ੍ਰਾਨਿਕ ਕੰਡਾ ਅਤੇ ਪਾਰਦਰਸ਼ੀ ਲਿਫ਼ਾਫ਼ਾ ਸੁੱਟ ਕੇ ਭੱਜਣ ਲੱਗੇ। ਪੁਲਿਸ ਮੁਲਾਜ਼ਮਾਂ ਨੇ ਦੋਵਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 29 ਗਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮਾਂ ਦੀ ਪਛਾਣ ਮੰਗਤ ਸਿੰਘ ਉਰਫ਼ ਕ੍ਰਿਸ਼ਨ ਉਰਫ਼ ਭਿੰਡੀ ਪੁੱਤਰ ਰਮੇਸ਼ ਸਿੰਘ ਅਤੇ ਬਲਜੀਤ ਸਿੰਘ ਉਰਫ਼ ਬਿੱਟੂ ਪੁੱਤਰ ਬਲਵਿੰਦਰ ਸਿੰਘ, ਦੋਵੇਂ ਵਾਸੀ ਸੀਡ ਫਾਰਮ ਪੱਕਾ ਵਜੋਂ ਹੋਈ ਹੈ। ਨਗਰ ਥਾਣਾ ਨੰਬਰ-1 ਦੇ ਮੁਖੀ ਪਰਮਜੀਤ ਕੰਬੋਜ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ’ਤੇ ਲੈ ਕੇ ਹੈਰੋਇਨ ਦੀ ਖ਼ਰੀਦ ਅਤੇ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਵੱਲੋਂ ਦੋਵਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਅਤੇ ‘ਆਪ’ ਦੀ ਅਣਦੇਖੀ ਕਾਰਨ ਅਬੋਹਰ ਨਰਕ ਨਗਰੀ ਬਣਿਆ : ਸੁਧੀਰ ਭਾਦੂ ਅਗਲੀ ਖ਼ਬਰ ਵਿਸ਼ਵ ਸ਼ਾਂਤੀ ਦੇ ਉਦੇਸ਼ ਨਾਲ ਕਰਵਾਏ 2 ਦਿਨਾ ਵਿਲੱਖਣ ਯੋਗ ਅਤੇ ਧਿਆਨ ਕੈਂਪ ਦੀ ਸਮਾਪਤੀ
Ad Position 24