29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੀਨੀਅਰ ਲੈਬ ਅਸਿਸਟੈਂਟ ਨੀਰਜ ਕੁਮਾਰ ਅੱਜ ਹੋਣਗੇ ਸੇਵਾਮੁਕਤ

ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਖੇ ਸੀਨੀਅਰ ਲੈਬ ਅਸਿਸਟੈਂਟ ਵਜੋਂ ਸੇਵਾਵਾਂ ਨਿਭਾ ਰਹੇ ਨੀਰਜ ਕੁਮਾਰ ਅੱਜ 30 ਨਵੰਬਰ ਨੂੰ ਆਪਣੀ ਲਗਭਗ 32 ਸਾਲ, 3 ਮਹੀਨੇ ਅਤੇ 27 ਦਿਨਾਂ ਦੀ ਲੰਮੀ ਸਰਕਾਰੀ ਸੇਵਾ ਤੋਂ ਬਾਅਦ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ ਮੌਕੇ ਸਕੂਲ ਮੁਖੀ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਦਿਲੋਂ ਧੰਨਵਾਦ ਅਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 30-11-2026
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਖੇ ਸੀਨੀਅਰ ਲੈਬ ਅਸਿਸਟੈਂਟ ਵਜੋਂ ਸੇਵਾਵਾਂ ਨਿਭਾ ਰਹੇ ਨੀਰਜ ਕੁਮਾਰ ਅੱਜ 30 ਨਵੰਬਰ ਨੂੰ ਆਪਣੀ ਲਗਭਗ 32 ਸਾਲ, 3 ਮਹੀਨੇ ਅਤੇ 27 ਦਿਨਾਂ ਦੀ ਲੰਮੀ ਸਰਕਾਰੀ ਸੇਵਾ ਤੋਂ ਬਾਅਦ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ ਮੌਕੇ ਸਕੂਲ ਮੁਖੀ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਦਿਲੋਂ ਧੰਨਵਾਦ ਅਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ। ਨੀਰਜ ਕੁਮਾਰ ਦਾ ਜਨਮ 23 ਨਵੰਬਰ 1968 ਨੂੰ ਪਿਤਾ ਓਮ ਪ੍ਰਕਾਸ਼ ਸੇਠੀ ਅਤੇ ਮਾਤਾ ਸ਼੍ਰੀਮਤੀ ਰਾਜ ਰਾਣੀ ਦੇ ਘਰ ਸੰਗਰੀਆ (ਰਾਜਸਥਾਨ) ਵਿਖੇ ਹੋਇਆ। ਉਨ੍ਹਾਂ ਨੇ ਆਪਣੀ ਮੁਢਲੀ ਅਤੇ ਉੱਚ ਸਿੱਖਿਆ ਪ੍ਰਾਪਤ ਕਰਦਿਆਂ ਬੀ.ਏ. ਤੱਕ ਦੀ ਵਿੱਦਿਆ ਹਾਸਲ ਕੀਤੀ। ਉਨ੍ਹਾਂ ਨੇ ਆਪਣੀ ਸਰਕਾਰੀ ਸੇਵਾ ਦਾ ਸਫ਼ਰ 3 ਅਗਸਤ 1994 ਨੂੰ ਸਰਕਾਰੀ ਹਾਈ ਸਕੂਲ ਟਾਹਲੀ ਵਾਲਾ ਤੋਂ ਸ਼ੁਰੂ ਕੀਤਾ ਅਤੇ 5 ਅਗਸਤ 2010 ਤੱਕ ਉੱਥੇ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਉਪਰੰਤ ਉਨ੍ਹਾਂ ਦੀ ਬਦਲੀ ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਖੇ ਹੋ ਗਈ, ਜਿੱਥੇ ਉਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਈ। ਸੀਨੀਅਰ ਲੈਬ ਅਸਿਸਟੈਂਟ ਵਜੋਂ ਉਨ੍ਹਾਂ ਨੇ ਪ੍ਰਯੋਗਸ਼ਾਲਾ ਨਾਲ ਸਬੰਧਿਤ ਕੰਮਾਂ ਨੂੰ ਸੁਚੱਜੇ ਢੰਗ ਨਾਲ ਸੰਭਾਲਣ ਦੇ ਨਾਲ-ਨਾਲ ਅਧਿਆਪਕਾਂ ਨੂੰ ਲੋੜ ਅਨੁਸਾਰ ਸਹਿਯੋਗ ਦਿੱਤਾ। ਸਕੂਲ ਦੇ ਰੋਜ਼ਾਨਾ ਕੰਮਕਾਜ ਅਤੇ ਵੱਖ-ਵੱਖ ਗਤੀਵਿਧੀਆਂ ਵਿਚ ਵੀ ਉਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਰਿਹਾ। ਉਹ ਹਮੇਸ਼ਾ ਵਿਦਿਆਰਥੀਆਂ ਨੂੰ ਲਗਨ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਰਹੇ। ਉਨ੍ਹਾਂ ਦਾ ਮਿਲਾਪੜਾ ਸੁਭਾਅ, ਸਾਦਗੀ, ਨਿਮਰਤਾ ਅਤੇ ਸਹਿਕਰਮੀਆਂ ਨਾਲ ਪਿਆਰ ਭਰਿਆ ਵਿਹਾਰ ਉਨ੍ਹਾਂ ਦੀ ਵਿਸ਼ੇਸ਼ ਪਛਾਣ ਰਿਹਾ ਹੈ। ਉਨ੍ਹਾਂ ਨੇ ਸਕੂਲ ਦੇ ਸਮੂਹ ਸਟਾਫ਼ ਨਾਲ ਹਮੇਸ਼ਾ ਸਾਂਝ ਅਤੇ ਸਹਿਯੋਗ ਵਾਲਾ ਰਿਸ਼ਤਾ ਬਣਾਈ ਰੱਖਿਆ, ਜਿਸ ਸਦਕਾ ਉਹ ਸਕੂਲ ਪਰਿਵਾਰ ਦੇ ਹਰ ਮੈਂਬਰ ਦੇ ਦਿਲ ਵਿਚ ਵਿਸ਼ੇਸ਼ ਸਥਾਨ ਬਣਾਉਣ ਵਿਚ ਕਾਮਯਾਬ ਰਹੇ। ਉਨ੍ਹਾਂ ਦੀ ਜੀਵਨ ਸਾਥਣ ਸਰਲਾ ਰਾਣੀ ਅਤੇ ਧੀ ਅੰਸ਼ਿਕਾ, ਜੋ ਕਿ ਵੈਟਰਨਰੀ ਡਾਕਟਰ ਹਨ, ਉਨ੍ਹਾਂ ਦੇ ਪਰਿਵਾਰ ਦਾ ਅਹਿਮ ਹਿੱਸਾ ਹਨ। ਇਸ ਮੌਕੇ ਸਕੂਲ ਮੁਖੀ ਅਤੇ ਸਮੂਹ ਸਟਾਫ਼ ਨੇ ਕਿਹਾ ਕਿ ਸੇਵਾਮੁਕਤੀ ਕਿਸੇ ਕਰਮਚਾਰੀ ਦੀਆਂ ਸੇਵਾਵਾਂ ਦਾ ਅੰਤ ਹੋ ਸਕਦੀ ਹੈ, ਪਰ ਉਸ ਵਲੋਂ ਬਣਾਈਆਂ ਸਾਂਝਾਂ ਅਤੇ ਛੱਡੀਆਂ ਯਾਦਾਂ ਕਦੇ ਖ਼ਤਮ ਨਹੀਂ ਹੁੰਦੀਆਂ। ਨੀਰਜ ਕੁਮਾਰ ਵਲੋਂ ਨਿਭਾਈਆਂ ਸੇਵਾਵਾਂ ਅਤੇ ਉਨ੍ਹਾਂ ਦਾ ਮਿਲਾਪੜਾ ਸੁਭਾਅ ਹਮੇਸ਼ਾ ਸਕੂਲ ਪਰਿਵਾਰ ਨੂੰ ਯਾਦ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਸਰਹੱਦ ’ਤੇ ਸੈਂਕੜੇ ਵਿਦਿਆਰਥੀਆਂ ਦੀ ਦੇਸ਼ ਭਗਤੀ ਦੇਖ ਪਾਕਿਸਤਾਨੀ ਰੇਂਜਰ ਹੋਏ ਹੈਰਾਨ ਅਗਲੀ ਖ਼ਬਰ ਭਾਜਪਾ ਅਤੇ ‘ਆਪ’ ਦੀ ਅਣਦੇਖੀ ਕਾਰਨ ਅਬੋਹਰ ਨਰਕ ਨਗਰੀ ਬਣਿਆ : ਸੁਧੀਰ ਭਾਦੂ
Ad Position 24