29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਮਿੱਟ ਛਾਪ ਛੱਡ ਗਿਆ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਦਾ ਸਾਲਾਨਾ ਇਨਾਮ ਵੰਡ ਸਮਾਗਮ

ਫ਼ਿਰੋਜ਼ਸ਼ਾਹ, 29 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਹੁਕਮਤ ਸਿੰਘ ਵਾਲਾ, ਫ਼ਿਰੋਜ਼ਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 30-11-2026
ਫ਼ਿਰੋਜ਼ਸ਼ਾਹ, 29 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਹੁਕਮਤ ਸਿੰਘ ਵਾਲਾ, ਫ਼ਿਰੋਜ਼ਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਅਤੇ ਸਕੂਲ ਇੰਚਾਰਜ ਸ਼੍ਰੀਮਤੀ ਸੁਕੀਰਤੀ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ।ਇਸ ਸਮਾਗਮ ਵਿਚ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਨੇ ਕੀਤੀ। ਸਕੂਲ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਗਿੱਧਾ, ਭੰਗੜਾ, ਸੰਮੀ, ਝੂਮਰ, ਕਵਿਤਾਵਾਂ ਅਤੇ ਲੋਕ ਗੀਤਾਂ ਰਾਹੀਂ ਬੇਹੱਦ ਖ਼ੂਬਸੂਰਤੀ ਨਾਲ ਪੇਸ਼ ਕਰਦਿਆਂ ਸੱਭਿਆਚਾਰਕ ਰੰਗ ਬੰਨ੍ਹਿਆ। ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਖ਼ੂਬ ਤਾੜੀਆਂ ਬਟੋਰੀਆਂ। ਮੁੱਖ ਮਹਿਮਾਨ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੂਲ ਦੇ 40 ਤੋਂ ਵੱਧ ਵਿਦਿਆਰਥੀਆਂ ਨੇ ਜੇ.ਈ.ਈ., ਨੀਟ, ਕਲੈਟ, ਸੀ.ਐੱਮ.ਏ. ਅਤੇ ਹੋਰ ਵੱਕਾਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਵਿਕਾਸ ਅਤੇ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਕੂਲ ਦੀ ਹੋਰ ਤਰੱਕੀ ਅਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀਮਤੀ ਮੁਨੀਲਾ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਕੂਲ ਦੇ ਸਮੂਹ ਸਟਾਫ਼ ਵਲੋਂ ਅਕਾਦਮਿਕ ਖੇਤਰ ਵਿਚ ਪਾਏ ਜਾ ਰਹੇ ਸ਼ਲਾਘਾਯੋਗ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਵਿਦਿਆਰਥੀਆਂ ਨੂੰ ਜੀਵਨ ਵਿਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ 50 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਬਲਾਕ ਨੋਡਲ ਅਫ਼ਸਰ ਰਜਿੰਦਰ ਕੁਮਾਰ, ਪ੍ਰਿੰਸੀਪਲ ਗੁਰਬੀਰ ਸਿੰਘ, ਪ੍ਰਿੰਸੀਪਲ ਨਰਿੰਦਰ ਸਿੰਘ ਗਿੱਲ, ਸੁਖਚੈਨ ਸਿੰਘ ਸਟੈਨੋ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ, ਪਿੰਡ ਪੰਚਾਇਤ ਦੇ ਮੈਂਬਰ, ਵਿਦਿਆਰਥੀਆਂ ਦੇ ਮਾਪੇ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੱਡੀ ਗਿਣਤੀ ਵਿਚ ਹਾਜ਼ਰ ਸਨ। ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਸਕੂਲ ਸਟਾਫ਼ ਤੋਂ ਇਲਾਵਾ ਲੈਕਚਰਾਰ ਅਜੇ ਕੁਮਾਰ, ਮਨੋਜ ਕੁਮਾਰ, ਰਾਹੁਲ ਗੌਤਮ, ਅਮਰ ਵਰਮਾ, ਸ਼੍ਰੀਮਤੀ ਨਵਜੋਤ ਕੌਰ , ਜਸਵਿੰਦਰ ਸਿੰਘ ਲੈਕਚਰਾਰ ਅਤੇ ਸ਼੍ਰੀਮਤੀ ਗਿੰਨੀ ਬਾਂਸਲ ਨੇ ਵਿਸ਼ੇਸ਼ ਯੋਗਦਾਨ ਪਾਇਆ। ਅੰਤ ਵਿਚ ਸਕੂਲ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਅਤੇ ਸਕੂਲ ਇੰਚਾਰਜ ਸ਼੍ਰੀਮਤੀ ਸੁਕੀਰਤੀ ਸ਼ਰਮਾ ਨੇ ਧੰਨਵਾਦੀ ਸੰਬੋਧਨ ਕਰਦਿਆਂ ਮੁੱਖ ਮਹਿਮਾਨ, ਪ੍ਰਧਾਨਗੀ ਮੰਡਲ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਉਨ੍ਹਾਂ ਸਮਾਗਮ ਦੀ ਸਫ਼ਲਤਾ ਲਈ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਪਾਏ ਗਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਸਭ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਆਰਿਫ਼ ਕੇ ਵਲੋਂ ਪਿੰਡ ਪੱਧਰੀ ਮੀਟਿੰਗ... ਅਗਲੀ ਖ਼ਬਰ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ 1 ਦਸੰਬਰ ਨੂੰ ਤਲਵੰਡੀ ਭਾਈ ਪਹੁੰਚਣਗੇ ਸੁਖਬੀਰ ਸਿੰਘ ਬਾਦਲ- ਅਕਾਲੀ...
Ad Position 24