29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਆਰਿਫ਼ ਕੇ ਵਲੋਂ ਪਿੰਡ ਪੱਧਰੀ ਮੀਟਿੰਗਾਂ

ਮੱਲਾਂਵਾਲਾ, 29 ਨਵੰਬਰ (ਗੁਰਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਆਰਿਫ਼ ਕੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਲਾਮਬੰਦੀ ਮੁਕੰਮਲ ਕਰ ਲਈ ਗਈ ਹੈ। ਇਸ ਸਬੰਧੀ ਜੋਨ ਦੇ ਪਿੰਡ ਵਸਤੀ ਵਕੀਲਾਂ, ਆਰਿਫ਼ ਕੇ, ਬਾਘੇ ਵਾਲਾ, ਕਮਾਲਾ ਬੋਦਲਾ, ਕਮਾਲਾ ਮਿੱਡੂ, ਬੰਡਾਲਾ, ਰੁਕਨੇ ਵਾਲਾ, ਕੁਤਬਦੀਨ, ਦੂਲਾ ਸਿੰਘ ਵਾਲਾ, ਅੱਛੇ ਵਾਲਾ, ਢੋਲੇ ਵਾਲਾ, ਟੱਲੀ ਸੈਦਾ ਸ਼ਾਹੂ, ਫਰੀਦੇ ਵਾਲਾ ਅਤੇ ਕਾਲੇ ਕੇ ਹਿਠਾੜ ਸਮੇਤ ਹੋਰਨਾਂ ਪਿੰਡਾਂ ਵਿਚ ਕਿਸਾਨ ਆਗੂ ਹਰਫੂਲ ਸਿੰਘ ਅਤੇ ਅਜਮੇਰ ਸਿੰਘ ਦੀ ਅਗਵਾਈ ਹੇਠ ਮੀਟਿੰਗਾਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 30-11-2026
ਮੱਲਾਂਵਾਲਾ, 29 ਨਵੰਬਰ (ਗੁਰਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਆਰਿਫ਼ ਕੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਲਾਮਬੰਦੀ ਮੁਕੰਮਲ ਕਰ ਲਈ ਗਈ ਹੈ। ਇਸ ਸਬੰਧੀ ਜੋਨ ਦੇ ਪਿੰਡ ਵਸਤੀ ਵਕੀਲਾਂ, ਆਰਿਫ਼ ਕੇ, ਬਾਘੇ ਵਾਲਾ, ਕਮਾਲਾ ਬੋਦਲਾ, ਕਮਾਲਾ ਮਿੱਡੂ, ਬੰਡਾਲਾ, ਰੁਕਨੇ ਵਾਲਾ, ਕੁਤਬਦੀਨ, ਦੂਲਾ ਸਿੰਘ ਵਾਲਾ, ਅੱਛੇ ਵਾਲਾ, ਢੋਲੇ ਵਾਲਾ, ਟੱਲੀ ਸੈਦਾ ਸ਼ਾਹੂ, ਫਰੀਦੇ ਵਾਲਾ ਅਤੇ ਕਾਲੇ ਕੇ ਹਿਠਾੜ ਸਮੇਤ ਹੋਰਨਾਂ ਪਿੰਡਾਂ ਵਿਚ ਕਿਸਾਨ ਆਗੂ ਹਰਫੂਲ ਸਿੰਘ ਅਤੇ ਅਜਮੇਰ ਸਿੰਘ ਦੀ ਅਗਵਾਈ ਹੇਠ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਜੋਨ ਆਗੂ ਬਚਿੱਤਰ ਸਿੰਘ ਅਤੇ ਸਲਵਿੰਦਰ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਵਿਚ ਜੋਨ ਆਰਿਫ਼ ਕੇ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਹੱਕੀ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ਵਿਚ ਫ਼ਸਲਾਂ ਦੀ ਖ਼ਰੀਦ ਲਈ ਐਮ.ਐੱਸ.ਪੀ. ਦਾ ਗਾਰੰਟੀ ਕਾਨੂੰਨ ਬਣਾਉਣਾ, ਕਿਸਾਨਾਂ ਨੂੰ ਪ੍ਰਦੂਸ਼ਣ ਐਕਟ ਦੇ ਦਾਇਰੇ ਵਿਚੋਂ ਬਾਹਰ ਕੱਢਣਾ, ਪਰਾਲੀ ਸਾੜਨ ਦੇ ਮਾਮਲਿਆਂ ਵਿਚ ਦਰਜ ਕੀਤੇ ਪਰਚੇ ਰੱਦ ਕਰਨਾ, ਚਿੱਪ ਵਾਲੇ ਬਿਜਲੀ ਮੀਟਰ ਲਾਉਣੇ ਬੰਦ ਕਰਨਾ ਅਤੇ ਬਿਜਲੀ ਵਿਭਾਗ ਨੂੰ ਮੁੜ ਪਹਿਲਾਂ ਵਾਲੇ ਪੰਜਾਬ ਰਾਜ ਬਿਜਲੀ ਬੋਰਡ ਦੇ ਸਰੂਪ ਵੀ ਲਿਆਉਣਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਨਾਲ ਕੀਤੀ ਟਰੇਡ ਡੀਲ ਰੱਦ ਕਰਨ, ਲੈਂਡ ਪੁਲਿੰਗ ਨੀਤੀ ਵਾਪਸ ਲੈਣ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਨਰੇਗਾ ਸਕੀਮ ਬਹਾਲ ਕਰਨ ਅਤੇ ਮਜ਼ਦੂਰ ਕਾਮਿਆਂ ਨੂੰ ਸਾਲ ਵਿਚ 300 ਦਿਨ ਕੰਮ ਦੇਣ ਦੇ ਨਾਲ 700 ਰੁਪਏ ਦਿਹਾੜੀ ਨਿਸ਼ਚਿਤ ਕਰਨ ਦੀਆਂ ਮੰਗਾਂ ਵੀ ਸਰਕਾਰ ਅੱਗੇ ਰੱਖੀਆਂ ਜਾਣਗੀਆਂ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਿਤ ਇਨ੍ਹਾਂ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਕਿਸਾਨ ਆਗੂ ਖੁਸ਼ਪਿੰਦਰ ਸਿੰਘ, ਮਹਿਲ ਸਿੰਘ, ਕਾਰਜ ਸਿੰਘ, ਗੁਰਮਤਿ ਸਿੰਘ, ਮਹਿੰਗਾ ਸਿੰਘ, ਬਲਵਿੰਦਰ ਸਿੰਘ, ਕੁਲਬੀਰ ਸਿੰਘ, ਪੂਰਨ ਸਿੰਘ, ਕਸ਼ਮੀਰ ਸਿੰਘ, ਹੀਰਾ ਸਿੰਘ, ਚਾਨਣ ਸਿੰਘ, ਗੁਰਦੇਵ ਸਿੰਘ, ਮੇਘ ਸਿੰਘ ਅਤੇ ਗੁਰਵਿੰਦਰ ਸਿੰਘ ਲਾਡੀ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਵਕੀਲਾਂ ਵਾਲਾ ਤੋਂ ਕਈ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਅਮਿੱਟ ਛਾਪ ਛੱਡ ਗਿਆ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਦਾ ਸਾਲਾਨਾ ਇਨਾਮ ਵੰਡ ਸਮਾਗਮ
Ad Position 24