ਮੋਟਰਸਾਈਕਲ ਸਵਾਰਾਂ ਨੇ ਚਲਦੇ ਮੋਟਰਸਾਈਕਲ ਤੋਂ ਵਕੀਲ ਦੀ ਜੇਬ ’ਚੋਂ ਕੱਢਿਆ ਪਰਸ
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਦਿਨ ਬਦਿਨ ਕੋਈ ਨਾ ਕੋਈ ਲੁੱਟ ਖੋਹ ਦੀ ਘਟਨਾ ਵਾਪਰ ਜਾਂਦੀ ਹੈ।
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਦਿਨ ਬਦਿਨ ਕੋਈ ਨਾ ਕੋਈ ਲੁੱਟ ਖੋਹ ਦੀ ਘਟਨਾ ਵਾਪਰ ਜਾਂਦੀ ਹੈ। ਸਿਵਲ ਲਾਈਨ ਇਲਾਕੇ ਅੰਦਰ ਗੁਰੂ ਨਾਨਕ ਨਿਵਾਸ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਮੋਟਰਸਾਈਕਲ ਲੁਟੇਰਿਆਂ ਨੇ ਇਕ ਵਕੀਲ ਤੋਂ ਪਰਸ ਖੋਹ ਲਿਆ। ਐਡਵੋਕੇਟ ਮਲਕੀਤ ਸਿੰਘ ਸੈਣੀ ਮੋਟਰਸਾਈਕਲ ’ਤੇ ਘਰੋਂ ਕਿਸੇ ਕੰਮ ਵਾਸਤੇ ਨਿਕਲੇ ਸਨ। ਉਨ੍ਹਾਂ ਨੇ ਕੁੜਤਾ ਪਜਾਮਾ ਪਾਇਆ ਹੋਇਆ ਸੀ। ਕੁੜਤੇ ਦੀ ਜੇਬ ਵਿਚ ਪੈਸਿਆਂ ਵਾਲਾ ਪਰਸ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੱਛੋਂ ਇਕ ਮੋਟਰਸਾਈਕਲ ’ਤੇ ਦੋ ਨੌਜਵਾਨ ਆਏ। ਉਨ੍ਹਾਂ ਨੇ ਕੋਈ ਤਕਨੀਕ ਲਗਾ ਕੇ ਚੱਲਦੇ ਮੋਟਰਸਾਈਕਲ ’ਤੇ ਹੀ ਕੁੜਤੇ ਦੀ ਜੇਬ ਵਿਚੋਂ ਪਰਸ ਕੱਢ ਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਲੁਟੇਰਿਆਂ ਦਾ ਕਾਫ਼ੀ ਪਿੱਛਾ ਕੀਤਾ ਗਿਆ ਪਰ ਲੁਟੇਰੇ ਭੱਜਣ ਵਿਚ ਕਾਮਯਾਬ ਹੋ ਗਏ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।