18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਰਹੱਦ ਪਾਰ ਤੋਂ ਗ਼ੈਰ-ਕਾਨੂੰਨੀ ਹਥਿਆਰ ਸੰਗਠਨ ਨਾਲ ਜੁੜੇ 2 ਤਸਕਰ ਕਾਬੂ

Ad Position 21
No active advertisement
ਅੰਮਿ੍ਤਸਰ 'ਚ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਮਾਮਲੇ 'ਚ ਬਰਾਮਦ ਅਤਿ ਆਧੁਨਿਕ ਪਿਸਤੌਲਾਂ ਬਾਰੇ ਖੁਲਾਸਾ ਕਰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਬੈਠੇ ਏ.ਡੀ.ਸੀ.ਪੀ. ਵਿਸ਼ਾਲਜੀਤ ਸਿੰਘ, ਏ.ਸੀ.ਪੀ. ਹਰਮਿੰਦਰ ਸਿੰਘ ਤੇ ਇੰਸ: ਅਮੋਲਕਦੀਪ ਸਿੰਘ ਵੀ ਦਿਖਾਈ ਦੇ ਰਹੇ ਹਨ | ਤਸਵੀਰ : ਹਰਜੀਤ ਸਿੰਘ <br/> 22-01-2026
ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਸੰਚਾਲਕਾਂ ਨੂੰ ਗਿ੍ਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗ਼ੈਰ-ਕਾਨੂੰਨੀ ਹਥਿਆਰਾਂ ਦੇ ਸੰਗਠਨ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਅਤਿ-ਆਧੁਨਿਕ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ ਜੋ ਕਿ ਰਾਜ 'ਚ ਗੈਂਗਸਟਰਾਂ ਨੂੰ ਗ਼ੈਰ ਸਮਾਜਿਕ ਗਤੀਵਿਧੀਆਂ ਲਈ ਸਪਲਾਈ ਕੀਤੇ ਜਾਣੇ ਸਨ | ਇਹ ਪ੍ਰਗਟਾਵਾ ਅੱਜ ਇਥੇ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (22) ਵਾਸੀ ਪਿੰਡ ਰੱਤੋਕੇ ਅਤੇ ਸੁਰਜੀਤ ਸਿੰਘ (35) ਵਾਸੀ ਚੇਲਾ ਕਲੋਨੀ ਦੋਵੇਂ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ ਇਨ੍ਹਾਂ 'ਚੋਂ ਸੁਰਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਵਿਰੁੱਧ ਐੱਨ.ਡੀ.ਪੀ.ਐੱਸ.ਐਕਟ ਸਮੇਤ ਕਈ ਮਾਮਲੇ ਦਰਜ ਹਨ | ਬਰਾਮਦ ਕੀਤੇ ਗਏ ਪਿਸਤੌਲਾਂ ਨਾਲ 2 ਜਿੰਦਾ ਕਾਰਤੂਸਾਂ ਸਮੇਤ ਦੋ 9 ਐੱਮ.ਐੱਮ .ਗਲੌਕ ਪਿਸਤੌਲ ਅਤੇ ਚਾਰ .30 ਬੋਰ ਪਿਸਤੌਲ ਸ਼ਾਮਲ ਹਨ | ਉਨ੍ਹਾਂ ਦਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਿਚ ਸ਼ਾਮਲ ਸਨ | ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ | ਸੀ.ਪੀ. ਭੁੱਲਰ ਨੇ ਦੱਸਿਆ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਉਕਤ ਬਰਾਮਦਗੀ ਕੀਤੀ | ਉਨ੍ਹਾਂ ਅੱਗੇ ਦੱਸਿਆ ਕਿ ਲਗਾਤਾਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿਚ ਸਨ ਅਤੇ ਗੈਂਗਸਟਰਾਂ ਨੂੰ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਰਨ ਲਈ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ | ਜੋ ਕਿ ਡਰੋਨ ਰਾਹੀਂ ਆ ਰਹੀ ਸੀ | ਇਸ ਸੰਬੰਧੀ ਥਾਣਾ ਇਸਲਾਮਾਬਾਦ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ | ਇਸ ਮੌਕੇ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸਿੰਘ ਸੰਧੂ, ਏ.ਡੀ.ਸੀ.ਪੀ. ਗੁਰਪ੍ਰਤਾਪ ਸਿੰਘ ਸਹੋਤਾ, ਏ.ਸੀ.ਪੀ ਹਰਮਿੰਦਰ ਸਿੰਘ ਤੇ ਸੀ.ਆਈ.ਏ. ਸਟਾਫ ਦੇ ਇੰਸ: ਅਮੋਲਕਦੀਪ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕੂੜਾ ਸਾੜਨ ਤੋਂ ਰੋਕਥਾਮ ਲਈ ਸਫਾਈ ਕਰਮਚਾਰੀਆਂ ਨਾਲ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁ: ਮੀਰੀ ਪੀਰੀ ਸਾਹਿਬ ਵਿਖੇ ਸਜਾਇਆ ਗੁਰਮਤਿ ਸਮਾਗਮ <br/>
Ad Position 24