18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕੂੜਾ ਸਾੜਨ ਤੋਂ ਰੋਕਥਾਮ ਲਈ ਸਫਾਈ ਕਰਮਚਾਰੀਆਂ ਨਾਲ ਜਾਗਰੂਕਤਾ ਪ੍ਰੋਗਰਾਮ

Ad Position 21
No active advertisement
ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਕੂੜਾ ਸਾੜਨ ਦੀ ਰੋਕਥਾਮ ਸੰਬੰਧੀ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਨਿਗਮ ਦੇ ਮੌਜੂਦ ਅਧਿਕਾਰੀ ਅਤੇ ਸਫ਼ਾਈ ਕਰਮਚਾਰੀ | ਤਸਵੀਰ : ਹਰਜੀਤ ਸਿੰਘ <br/> 22-01-2026
ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਚੇਅਰਪਰਸਨ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਅਤੇ ਨਿਗਮ ਕਮਿਸ਼ਨਰ ਦੀ ਰਹਿਨੁਮਾਈ ਹੇਠ ਨਗਰ ਨਿਗਮ ਠੋਸ ਕੂੜਾ ਸਾੜਨ ਦੀ ਰੋਕਥਾਮ ਸੰਬੰਧੀ ਵਿਸ਼ੇਸ਼ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਪ੍ਰੋਗਰਾਮ ਪੈਨੋਰਾਮਾ ਕੰਪਨੀ ਗਾਰਡਨ ਵਿਖੇ ਕੀਤਾ ਗਿਆ | ਪੰਜਾਬ ਪ੍ਰਦੂਸ਼ਨ ਨਿਯੰਤਰਣ ਬੋਰਡ ਵਲੋਂ ਨਗਰ ਨਿਗਮ ਵਲੋਂ ਸਾਂਝੇ ਤੌਰ 'ਤੇ ਕੀਤੇ ਸਮਾਗਮ 'ਚ 201 ਸਫਾਈ ਕਰਮਚਾਰੀਆਂ ਅਤੇ ਬਾਗਬਾਨੀ ਕਰਮਚਾਰੀਆਂ ਨੇ ਸ਼ਿਰਕਤ ਕੀਤੀ | ਇਸ ਦੌਰਾਨ ਇੰਜੀ. ਲਖਵਿੰਦਰ ਕੁਮਾਰ ਸਹਾਇਕ ਵਾਤਾਵਰਨ ਇੰਜੀਨੀਅਰ ਨੇ ਮੈਦਾਨੀ ਸਟਾਫ ਨਾਲ ਸਿੱਧਾ ਸੰਵਾਦ ਕੀਤਾ ਅਤੇ ਨਗਰ ਕੂੜੇ ਦੀ ਖੁੱਲ੍ਹੀ ਸਾੜ੍ਹ ਤੋਂ ਪੈਦਾ ਹੋਣ ਵਾਲੇ ਗੰਭੀਰ ਵਾਤਾਵਰਨ ਨੁਕਸਾਨ ਅਤੇ ਲੋਕ-ਸਿਹਤ ਖਤਰੇ ਬਾਰੇ ਜਾਗਰੂਕ ਕੀਤਾ | ਭਾਗੀਦਾਰਾਂ ਨੂੰ ਸਪਸ਼ਟ ਤੌਰ 'ਤੇ ਨਿਰਦੇਸ਼ ਦਿੱਤੇ ਗਏ ਕਿ ਉਹ ਕੂੜਾ ਸਾੜਨ ਪ੍ਰਤੀ ਜ਼ੀਰੋ-ਟੋਲਰੈਂਸ ਨੀਤੀ ਅਪਣਾਉਣ, ਸੰਵੇਦਨਸ਼ੀਲ ਥਾਵਾਂ 'ਤੇ ਸਾਵਧਾਨ ਰਹਿਣ ਅਤੇ ਕਿਸੇ ਵੀ ਅਜਿਹੀ ਘਟਨਾ ਨੂੰ ਤੁਰੰਤ ਰੋਕ ਕੇ ਰਿਪੋਰਟ ਕਰਨ | ਇਸ ਤੋਂ ਇਲਾਵਾ, ਮੈਦਾਨੀ ਪੱਧਰ 'ਤੇ ਨਿਗਰਾਨੀ ਮਜ਼ਬੂਤ ਕਰਨ, ਕੂੜੇ ਦੀ ਸਮੇਂ-ਸਿਰ ਉਠਾਉਣ, ਸਰੋਤ 'ਤੇ ਵੱਖਰੇ ਕਰਨ ਅਤੇ ਠੋਸ ਕੂੜਾ ਪ੍ਰਬੰਧਨ ਨਿਯਮ, 2016 ਅਨੁਸਾਰ ਵਿਗਿਆਨਕ ਤਰੀਕੇ ਨਾਲ ਕੂੜੇ ਦੇ ਪ੍ਰਬੰਧ 'ਤੇ ਖਾਸ ਜ਼ੋਰ ਦਿੱਤਾ ਗਿਆ | ਇਸ ਮੌਕੇ ਸਿਹਤ ਅਫ਼ਸਰ ਡਾ. ਯੋਗੇਸ਼ ਅਰੋੜਾ, ਇੰਜੀ. ਯੁਗਿਆਦਵੀਰ ਸਿੰਘ, ਸੈਨੇਟਰੀ ਅਫ਼ਸਰ ਮਲਕੀਤ ਸਿੰਘ ਅਤੇ ਉੱਤਰੀ ਜ਼ੋਨ ਦੇ ਸੈਨੇਟਰੀ ਇੰਸਪੈਕਟਰ ਮੌਜੂਦ ਸਨ | ਇਸ ਮੌਕੇ ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਪੂਰਾ ਸਹਿਯੋਗ ਅਤੇ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤ ਪਾਲਣਾ ਕਰਨ ਦਾ ਭਰੋਸਾ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਪੈਨਸ਼ਨਰਜ਼ ਐਸੋਸੀਏਸ਼ਨ ਦਾ ਹੋਇਆ ਗਠਨ <br/> ਅਗਲੀ ਖ਼ਬਰ ਸਰਹੱਦ ਪਾਰ ਤੋਂ ਗ਼ੈਰ-ਕਾਨੂੰਨੀ ਹਥਿਆਰ ਸੰਗਠਨ ਨਾਲ ਜੁੜੇ 2 ਤਸਕਰ ਕਾਬੂ
Ad Position 24