18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਦੇ ਵਫ਼ਦ ਵਲੋਂ ਇੰਜੀ: ਰਾਜੀਵ ਕਪੂਰ ਉਪ ਮੁੱਖ ਚੀਫ ਇੰਜੀਨੀਅਰ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 22-01-2026
ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਇੰਪਲਾਈਜ਼ ਫੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ, ਪਾਵਰਕਾਮ, ਟਰਾਂਸਕੋ ਕੇਸਰੀ ਝੰਡਾ ਚਾਹਲ ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬਲਪੁਰੀਆ ਦੀ ਅਗਵਾਈ 'ਚ ਚੱਲ ਰਹੀ ਜਥੇਬੰਦੀ ਦੇ ਸੀਨੀਅਰ ਆਗੂ ਜਸਪ੍ਰੀਤ ਸਿੰਘ ਪ੍ਰਧਾਨ ਬਾਰਡਰ ਜ਼ੋਨ ਅੰਮਿ੍ਤਸਰ ਦਾ ਵਫਦ ਨਵਨਿਯੁਕਤ ਇੰਜੀ: ਰਾਜੀਵ ਕਪੂਰ ਉਪ ਮੁਖ ਚੀਫ ਇੰਜੀਨਿਅਰ ਪੀ ਐਂਡ ਐਮ ਅੰਮਿ੍ਤਸਰ ਨੂੰ ਉਨ੍ਹਾਂ ਦੇ ਦਫਤਰ ਵਿਖੇ ਮਿਲਿਆ | ਇਸ ਮੌਕੇ ਪੀ. ਐਂਡ. ਐੱਮ. ਸਰਕਲ ਅੰਮਿ੍ਤਸਰ ਅਧੀਨ ਡਿਊਟੀਆਂ ਕਰਦੇ ਬਿਜਲੀ ਮੁਲਾਜ਼ਮਾਂ ਦੇ ਲਟਕਦੇ ਮਸਲਿਆ 'ਤੇ ਅਹਿਮ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਉਪ ਮੁਖ ਚੀਫ ਇੰਜ. ਨੇ ਫੈਡਰੇਸ਼ਨ ਦੇ ਸੀਨੀਅਰ ਵਫਦ ਨੂੰ ਵਿਸ਼ਵਾਸ ਦਿੱਤਾ ਕਿ ਪੀ. ਐਂਡ ਐੱਮ. ਅੰਮਿ੍ਤਸਰ ਅਧੀਨ ਡਿਊਟੀਆਂ ਕਰਦੇ ਬਿਜਲੀ ਮੁਲਾਜ਼ਮਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣਗੇ | ਇਸ ਮੌਕੇ ਫੈਡਰੇਸ਼ਨ ਵਫਦ 'ਚ ਸੀਨੀਅਰ ਆਗ ਗੁਰਪਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਿਤਪ੍ਰੀਤ ਸਿੰਘ, ਸਤਨਾਮ ਸਿੰਘ, ਹਰਦੀਪ ਸਿੰਘ ਵਲੋਂ ਨਵੇਂ ਆਏ ਉਪ ਮੁਖ ਚੀਫ ਇੰਜ. ਰਾਜੀਵ ਕਪੂਰ ਨੂੰ ਸਨਮਾਨਿਤ ਕੀਤਾ | ਇਸ ਦੌਰਾਨ ਇੰਜ: ਰਾਜੀਵ ਕਪੂਰ ਨੇ ਇੰਪਲਾਈਜ ਫੈਡਰੇਸ਼ਨ ਦਾ ਨਵੇਂ ਸਾਲ 2026 ਦਾ ਕੈਲੰਡਰ ਜਾਰੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਤ੍ਰੈ-ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਭਾਸ਼ਨ ਕਰਵਾਇਆ <br... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਪੈਨਸ਼ਨਰਜ਼ ਐਸੋਸੀਏਸ਼ਨ ਦਾ ਹੋਇਆ ਗਠਨ <br/>
Ad Position 24