18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਤ੍ਰੈ-ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਭਾਸ਼ਨ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 22-01-2026
ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ 'ਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਮੁੱਖ ਬੁਲਾਰੇ ਵਜੋਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਮਾਗਮ ਦੀ ਸ਼ੁਰੂਆਤ ਮੌਕੇ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਸਿੰਘ ਸਾਹਿਬ ਦਾ ਸ਼ਬਦੀ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ | ਉਨ੍ਹਾਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਵਿੱਦਿਅਕ ਸੰਸਥਾਵਾਂ 'ਚ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਵਿਰਸੇ ਅਤੇ ਸ਼ਹੀਦਾਂ ਦੇ ਜੀਵਨ ਨਾਲ ਜੋੜਨ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ ਦੇ ਰੂ-ਬਰੂ ਹੁੰਦਿਆਂ ਬਾਬਾ ਦੀਪ ਸਿੰਘ ਦੇ ਜਨਮ ਤੋਂ ਲੈ ਕੇ ਸ਼ਹੀਦੀ ਤੱਕ ਦੇ ਲਾਸਾਨੀ ਸਫ਼ਰ ਨੂੰ ਬਹੁਤ ਹੀ ਸਰਲ ਅਤੇ ਪ੍ਰਭਾਵਸ਼ਾਲੀ ਸ਼ਬਦਾਂ ਵਿਚ ਸਰਵਣ ਕਰਵਾਇਆ | ਉਨ੍ਹਾਂ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਜਿੱਥੇ ਇਕ ਮਹਾਨ ਯੋਧੇ ਸਨ, ਉੱਥੇ ਹੀ ਉਹ ਉੱਚ ਕੋਟੀ ਦੇ ਵਿਦਵਾਨ ਵੀ ਸਨ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਦੀ ਯੋਗਤਾ ਨੂੰ ਦੇਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲਿਖਤ ਲਈ ਵਿਸ਼ੇਸ਼ ਕਾਗਜ਼, ਕਲਮਾਂ ਅਤੇ ਸਿਆਹੀ ਤਿਆਰ ਕਰਨ ਦੀ ਸੇਵਾ ਲਗਾਈ ਸੀ | ਉਨ੍ਹਾਂ ਦੱਸਿਆ ਕਿ ਬਾਬਾ ਦੀਪ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਬਦੀ ਰੋਕਣ ਲਈ ਆਪਣੀ ਸਹਾਦਤ ਦਿੱਤੀ ਸੀ | ਇਸ ਦੌਰਾਨ ਪਿ੍ੰਸੀਪਲ ਅਤੇ ਸਮੂਹ ਸਟਾਫ ਵਲੋਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਸੇਵਾ ਡਾ. ਗੁਰਹੰਸ ਸਿੰਘ ਨੇ ਬਾਖ਼ੂਬੀ ਨਿਭਾਈ |

Ad Position 22
No active advertisement
ਪਿਛਲੀ ਖ਼ਬਰ 'ਦੀ ਅੰਮਿ੍ਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਯੂਨੀਅਨ' ਦੀ ਚੋਣ ਪ੍ਰਕਿਰਿਆ ਸੰਪੰਨ <br/> ਅਗਲੀ ਖ਼ਬਰ ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਦੇ ਵਫ਼ਦ ਵਲੋਂ ਇੰਜੀ: ਰਾਜੀਵ ਕਪੂਰ ਉਪ ਮੁੱਖ ਚੀਫ ਇੰਜੀਨੀਅਰ ਨਾਲ ਮੁਲਾਕਾਤ <br/>
Ad Position 24