18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

'ਦੀ ਅੰਮਿ੍ਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਯੂਨੀਅਨ' ਦੀ ਚੋਣ ਪ੍ਰਕਿਰਿਆ ਸੰਪੰਨ <br/>

Ad Position 21
No active advertisement
ਅਜੀਤ ਡੈਸਕ 22-01-2026
ਅੰਮਿ੍ਤਸਰ, 21 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਕੋਆਪੇ੍ਰਟਿਵ ਬੈਂਕ ਇੰਪਲਾਇਜ਼ ਫੈਡਰੇਸ਼ਨ ਸਟੇਟ ਆਫ ਪੰਜਾਬ ਦੀ ਦੇਖਰੇਖ ਹੇਠ 'ਦੀ ਅੰਮਿ੍ਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਲਾਇਜ਼ ਯੂਨੀਅਨ' ਦੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਕਰਮਚਾਰੀਆਂ ਨੂੰ ਪ੍ਰਭਾਵਸ਼ਾਲੀ ਨੁਮਾਇੰਦਗੀ ਪ੍ਰਦਾਨ ਕਰਨ ਲਈ ਅੱਜ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਸੰਪੰਨ ਹੋਈ | ਚੋਣ ਦੇ ਨਤੀਜੇ ਵਜੋਂ ਦੀਪਕ ਸਚਦੇਵਾ ਨੂੰ ਪ੍ਰਧਾਨ ਅਤੇ ਗੁਰਬੀਰ ਸਿੰਘ ਨੂੰ ਜਨਰਲ ਸਕੱਤਰ ਐਲਾਨਿਆ ਗਿਆ | ਇਸ ਮੌਕੇ ਫੈਡਰੇਸ਼ਨ ਦੇ ਨੁਮਾਇੰਦੇ ਅੰਮਿ੍ਤਸਰ ਪਹੁੰਚੇ ਅਤੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ | ਚੋਣ ਪ੍ਰਕਿਰਿਆ ਦੌਰਾਨ ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਨਿਤਿਨ ਕੁਮਾਰ ਕੱਕੜ, ਜਨਰਲ ਸਕੱਤਰ ਧੀਰਜ ਕੁਮਾਰ ਸ਼ਰਮਾ, ਕੈਸ਼ੀਅਰ ਅਮਨਪ੍ਰੀਤ ਸਿੰਘ, ਨਾਲ ਹੀ ਗੌਰਵ ਮਣੀ, ਦਲਜੀਤ ਸਿੰਘ ਅਤੇ ਗੁਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਉਨ੍ਹਾਂ ਵਲੋਂ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਸੰਪੰਨ ਕਰਵਾਇਆ ਗਿਆ | ਨਵੀਂ ਲੀਡਰਸ਼ਿਪ ਦੀ ਚੋਣ 'ਤੇ ਨੈਸ਼ਨਲ ਕੋਆਪ੍ਰੇਟਿਵ ਯੂਨੀਅਨ ਆਫ ਇੰਡੀਆ ਅਤੇ ਇਫਕੋ ਦੇ ਚੇਅਰਮੈਨ ਦਲੀਪ ਸਿੰਘਾਣੀ ਵਲੋਂ ਫ਼ੋਨ ਰਾਹੀਂ ਦਿਲੋਂ ਵਧਾਈ ਦਿੱਤੀ ਗਈ | ਇਸ ਤੋਂ ਇਲਾਵਾ ਬੈਂਕ ਦੇ ਜ਼ਿਲ੍ਹਾ ਮੈਨੇਜਰ ਅਤੇ ਮੈਨੇਜਿੰਗ ਡਾਇਰੈਕਟਰ ਜਤਿੰਦਰ ਸਿੰਘ ਗਿੱਲ ਅਤੇ ਚੇਅਰਮੈਨ ਪਰਣਾਮ ਸਿੰਘ ਭੰਗੂ ਵਲੋਂ ਵੀ ਨਵੀਂ ਚੁਣੀ ਗਈ ਯੂਨੀਅਨ ਟੀਮ ਨੂੰ ਵਧਾਈ ਦਿੰਦਿਆਂ ਇਹ ਆਸ ਜਤਾਈ ਗਈ ਕਿ ਨਵੀਂ ਲੀਡਰਸ਼ਿਪ ਕਰਮਚਾਰੀਆਂ ਅਤੇ ਪ੍ਰਬੰਧਨ ਦਰਮਿਆਨ ਸਹਿਯੋਗ, ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰੇਗੀ | ਇਸ ਮੌਕੇ ਸਰਵਣ ਸਿੰਘ, ਜੀਵਨਜੋਤ ਸਿੰਘ, ਜਗਦੀਪ ਸਿੰਘ, ਰਾਕੇਸ਼ ਸ਼ਰਮਾ, ਗੁਰਿੰਦਰਪਾਲ ਸਿੰਘ, ਭਵਨੀਸ਼ ਕੁਮਾਰ, ਹਰਦੀਪ ਸਿੰਘ, ਸੰਦੀਪ ਖਹਿਰਾ, ਰਾਜਬੀਰ ਸਿੰਘ, ਅਰਵਿੰਦ ਕੁਮਾਰ, ਹਰਪ੍ਰੀਤ ਸਿੰਘ, ਕੇਵਲ ਸਿੰਘ, ਜਗਦੀਪ ਮੱਲ੍ਹੀ, ਪੁਨੀਤ ਕੁਮਾਰ, ਰਵਿੰਦਰ ਕੁਮਾਰ, ਅਮਰ ਸਿੰਘ, ਜਗਦੀਪ ਕੌਰ ਅਤੇ ਰਵਿੰਦਰ ਕੌਰ ਵੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਦੋ ਆਂਗਣਵਾੜੀ ਸੈਂਟਰਾਂ ਦਾ ਉਦਘਾਟਨ ਅਗਲੀ ਖ਼ਬਰ ਤ੍ਰੈ-ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਭਾਸ਼ਨ ਕਰਵਾਇਆ <br...
Ad Position 24