18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਦੋ ਆਂਗਣਵਾੜੀ ਸੈਂਟਰਾਂ ਦਾ ਉਦਘਾਟਨ

Ad Position 21
No active advertisement
ਅਟਾਰੀ ਹਲਕੇ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨਵੇਂ ਬਣੇ ਆਂਗਣਵਾੜੀ ਸੈਂਟਰਾਂ ਦਾ ਉਦਘਾਟਨ ਕਰਦੇ ਹੋਏ | ਤਸਵੀਰ : ਹਰਜੀਤ ਸਿੰਘ <br/> 22-01-2026
ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਹਲਕਾ ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਪਿੰਡ ਰਾਮਪੁਰਾ ਆਬਾਦੀ ਅਤੇ ਖਾਪੜਖੇੜੀ ਵਿਖੇ ਦੋ ਨਵੇਂ ਬਣੇ ਆਂਗਣਵਾੜੀ ਸੈਂਟਰਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਦੋਵਾਂ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪ੍ਰਤੀ ਸੈਂਟਰ ਲਗਭਗ 9.5 ਲੱਖ ਰੁਪਏ ਦੀ ਲਾਗਤ ਆਈ ਹੈ ਅਤੇ ਕੁੱਲ 19 ਲੱਖ ਰੁਪਏ ਖਰਚ ਕੀਤੇ ਗਏ ਹਨ |ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰ ਬੱਚਿਆਂ ਦੇ ਪੋਸ਼ਣ, ਸਿਹਤ ਅਤੇ ਪ੍ਰਾਰੰਭਿਕ ਸਿੱਖਿਆ ਦੀ ਮਜ਼ਬੂਤ ਬੁਨਿਆਦ ਤਿਆਰ ਕਰਦੇ ਹਨ | ਵਿਧਾਇਕ ਰਮਦਾਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਸੰਪੂਰਨ ਵਿਕਾਸ ਲਈ ਵਚਨਬੱਧ ਹੈ ਅਤੇ ਸਿੱਖਿਆ ਤੇ ਸਿਹਤ ਵਰਗੇ ਮੁੱਢਲੇ ਖੇਤਰਾਂ ਨੂੰ ਪਹਿਲ ਦੇ ਆਧਾਰ 'ਤੇ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਨਵੇਂ ਆਂਗਣਵਾੜੀ ਸੈਂਟਰਾਂ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ, ਖ਼ਾਸ ਕਰਕੇ ਛੋਟੇ ਬੱਚਿਆਂ ਅਤੇ ਮਹਿਲਾਵਾਂ ਨੂੰ ਵੱਡਾ ਲਾਭ ਮਿਲੇਗਾ | ਇਸ ਮੌਕੇ ਬੀ. ਡੀ. ਪੀ. ਓ. ਬਲਾਕ ਵੇਰਕਾ ਬਿਕਰਮਜੀਤ ਸਿੰਘ, ਸੀ. ਡੀ. ਪੀ. ਓ. ਬਲਾਕ ਵੇਰਕਾ ਗਗਨਦੀਪ ਸਿੰਘ, ਬਲਾਕ ਪ੍ਰਧਾਨ ਸਤਨਾਮ ਸਿੰਘ, ਸਰਪੰਚ ਜਸਬੀਰ ਸਿੰਘ, ਲਖਬੀਰ ਸਿੰਘ ਖਾਪੜਖੇੜੀ, ਧਰਮਬੀਰ ਸਿੰਘ ਲੋਹਾਰਕਾ, ਬਲਬੀਰ ਸਿੰਘ ਰਾਮ ਨਗਰ ਕਾਲੋਨੀ, ਮੇਜਰ ਸਿੰਘ, ਮਨੋਹਰ ਸਿੰਘ ਨੰਬਰਦਾਰ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਹੋਰ ਸੰਬੰਧਿਤ ਅਧਿਕਾਰੀ ਅਤੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ੍ਰੀਡਮ ਫਾਈਟਰ ਉੱਤਰ ਅਧਿਕਾਰੀ ਜਥੇਬੰਦੀ ਵਲੋਂ ਡਿਪਟੀ ਕਮਿਸ਼ਰ ਨਾਲ ਮੁਲਾਕਾਤ ਅਗਲੀ ਖ਼ਬਰ 'ਦੀ ਅੰਮਿ੍ਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਯੂਨੀਅਨ' ਦੀ ਚੋਣ ਪ੍ਰਕਿਰਿਆ ਸੰਪੰਨ <br/>
Ad Position 24