18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਫ੍ਰੀਡਮ ਫਾਈਟਰ ਉੱਤਰ ਅਧਿਕਾਰੀ ਜਥੇਬੰਦੀ ਵਲੋਂ ਡਿਪਟੀ ਕਮਿਸ਼ਰ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 22-01-2026
ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਫ੍ਰੀਡਮ ਫਾਈਟਰ ਉੱਤਰਾਅਧਿਕਾਰੀ ਜਥੇਬੰਦੀ 196 ਪੰਜਾਬ ਵਲੋਂ ਅੱਜ ਇੰਜੀਨੀਅਰ ਜਤਿੰਦਰ ਸਿੰਘ ਭੈਲ ਕਾਰਜਕਾਰੀ ਪ੍ਰਧਾਨ ਅੰਮਿ੍ਤਸਰ, ਪਰਮਜੀਤ ਸਿੰਘ ਔਜਲਾ ਜਿਲਾ ਜਨਲ ਸਕੱਤਰ ਅਤੇ ਮੀਤ ਪ੍ਰਧਾਨ ਪ੍ਰਮੋਦ ਕੁਮਾਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਫਰੀਡਮ ਫਾਈਟਰ ਪਰਿਵਾਰਾਂ ਨਾਲ ਸੰਬੰਧਿਤ ਵੱਖ-ਵੱਖ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇੰਜੀ: ਜਤਿੰਦਰ ਸਿੰਘ ਭੈਲ ਨੇ ਦੱਸਿਆ ਕਿ ਜਥੇਬੰਦੀ ਵਲੋਂ ਪੰਜਾਬ ਸਰਕਾਰ ਦੀਆਂ ਵਧੀਕੀਆਂ ਦੇ ਖਿਲਾਫ ਬੀਤੇ ਦਿਨਾਂ ਤੋਂ ਸੁਨਾਮ ਵਿਖੇ ਅਮਨ ਅਰੋੜਾ ਪ੍ਰਧਾਨ ਆਮ ਆਦਮੀ ਪਾਰਟੀ ਦੀ ਕੋਠੀ ਦੇ ਬਿਲਕੁਲ ਨੇੜੇ ਧਰਨਾ ਲਗਾਇਆ ਗਿਆ ਹੈ, ਜਿਸ 'ਚ ਜਿਲਿਆਂ ਤੋਂ ਜਿਲ੍ਹਾ ਪ੍ਰਧਾਨ, ਜਨਰਲ ਸਕੱਤਰ, ਖਜਾਨਚੀ ਤੇ ਬਾਕੀ ਆਜ਼ਾਦੀ ਘੁਲਾਟੀਆਂ ਦੇ ਵਾਰਿਸ ਲਗਾਤਾਰ ਧਰਨੇ 'ਚ ਸ਼ਾਮਿਲ ਹੋ ਰਹੇ ਹਨ |ਉਨ੍ਹਾਂ ਦੱਸਿਆ ਕਿ ਆਜ਼ਾਦੀ ਘੁਲਾਟੀਆਂ ਦੀਆਂ ਹੱਕੀ ਮੰਗਾਂ ਲਈ ਲਾਇਆ ਗਿਆ ਇਹ ਧਰਨਾ ਲਗਾਤਾਰ ਜਾਰੀ ਹੈ | ਉਨ੍ਹਾਂ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਅੱਜ ਆਜ਼ਾਦੀ ਘੁਲਾਟੀਆਂ ਦੇ ਕੁਝ ਅਹਿਮ ਮਸਲਿਆਂ ਦਾ ਹੱਲ ਕਰ ਦਿੱਤਾ ਗਿਆ ਹੈ, ਜਿਸ ਲਈ ਜਥੇਬੰਦੀ ਨੇ ਉਨ੍ਹਾਂ ਦਾ ਧੰਨਵਾਦ ਕੀਤਾ | ਭੈਲ ਨੇ ਦੱਸਿਆ ਕਿ ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਬਾਕੀ ਅਹਿਮ ਮੰਗਾਂ ਸਬੰਧੀ ਵੀ ਜਲਦੀ ਮੀਟਿੰਗ ਕਰਕੇ ਹੱਲ ਕਰਨ ਦਾ ਭਰੋਸਾ ਦਵਾਇਆ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਮਨਰੇਗਾ ਸਕੀਮ ਨੂੰ ਕਰ ਰਹੀ ਐ ਤਾਰਪੀਡੋ-ਸੱਚਰ <br/> ਅਗਲੀ ਖ਼ਬਰ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਦੋ ਆਂਗਣਵਾੜੀ ਸੈਂਟਰਾਂ ਦਾ ਉਦਘਾਟਨ
Ad Position 24