18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੈਂਗਸਟਰਾਂ 'ਤੇ ਵਾਰ ਮੁਹਿੰਮ ਤਹਿਤ ਦਿਹਾਤੀ ਪੁਲਿਸ ਨੇ 114 ਮੁਲਜ਼ਮਾਂ ਨੂੰ ਕੀਤਾ ਕਾਬੂ : ਐੱਸ.ਐੱਸ.ਪੀ. <br/>

Ad Position 21
No active advertisement
ਅਜੀਤ ਡੈਸਕ 22-01-2026
ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਗੈਂਗਸਟਰਾਂ 'ਤੇ ਵਾਰ ਮੁਹਿੰਮ ਤਹਿਤ ਅੰਮਿ੍ਤਸਰ ਦਿਹਾਤੀ ਪੁਲਿਸ ਦੀਆਂ 60 ਤੋਂ ਵੱਧ ਟੀਮਾਂ ਨੇ ਇਕੱਠੇ ਤੌਰ 'ਤੇ ਕਾਰਵਾਈ ਕਰਦਿਆਂ 114 ਮੁਲਜ਼ਮਾਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਟੀਮਾਂ ਵਲੋਂ 206 ਚਿੰਨ੍ਹਤ ਗੈਂਗਸਟਰਾਂ ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਨੂੰ ਪਨਾਹ ਜਾਂ ਲੋਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਵਿਅਕਤੀਆਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ | ਇਹ ਕਾਰਵਾਈ ਪੂਰੀ ਤਰ੍ਹਾਂ ਇੰਟੈਲੀਜੈਂਸ-ਅਧਾਰਿਤ ਸੀ |
ਇਸ ਸਾਂਝੀ ਕਾਰਵਾਈ ਦੌਰਾਨ 141 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਜਦਕਿ ਬਾਕੀ ਸ਼ੱਕੀ ਵਿਅਕਤੀਆਂ ਤੋਂ ਵਿਸਥਾਰ ਨਾਲ ਪੁੱਛਗਿੱਛ ਅਤੇ ਉਨ੍ਹਾਂ ਦੀਆਂ ਗਤਿਵਿਧੀਆਂ ਦੀ ਤਸਦੀਕ ਕੀਤੀ ਗਈ | ਇਹ ਪ੍ਰਗਟਾਵਾ ਅੱਜ ਇਥੇ ਟੀਮਾਂ ਵਲੋਂ ਕੀਤੀ ਕਾਰਵਾਈ ਸਾਂਝੀ ਕਰਦਿਆਂ ਐੱਸ.ਐੱਸ.ਪੀ. ਦਿਹਾਤੀ ਸ੍ਰੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਸੰਗਠਿਤ ਅਪਰਾਧ ਦੇ ਖਿਲਾਫ ਲਗਾਤਾਰ ਅਤੇ ਸਖ਼ਤ ਮੁਹਿੰਮ ਤਹਿਤ ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ ਅੱਜ ਸਵੇਰੇ ਇੱਕ ਵੱਡੀ, ਸੁਚੱਜੀ ਅਤੇ ਬਰੀਕੀ ਨਾਲ ਯੋਜਨਾ ਬੱਧ ਕਾਰਵਾਈ ਅਮਲ ਵਿਚ ਲਿਆਂਦੀ ਗਈ | ਇਸ ਕਾਰਵਾਈ ਦਾ ਮੁੱਖ ਉਦੇਸ਼ ਜ਼ਿਲ੍ਹਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਰਗਰਮ ਸੁੰਗਠਿਤ ਅਪਰਾਧੀ ਗੈਂਗਾਂ ਦੇ ਨੈੱਟਵਰਕ ਨੂੰ ਤੋੜਨਾ, ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਸੂਬੇ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਸੀ | ਪੁਲਿਸ ਨੇ ਮੁਲਜ਼ਮਾਂ ਤੋਂ 107 ਗ੍ਰਾਮ ਹੈਰੋਇਨ ਤੇ 5 ਮੋਬਾਈਲ ਫੋਨ ਬਰਾਮਦ ਕੀਤੇ ਹਨ |

Ad Position 22
No active advertisement
ਪਿਛਲੀ ਖ਼ਬਰ 1 ਕਰੋੜ ਦੀ ਲਾਗਤ ਨਾਲ ਬਣੇ ਬਿਜਲੀ ਸੁਵਿਧਾ ਕੇਂਦਰ ਦਾ ਈ. ਟੀ. ਓ. ਨੇ ਕੀਤਾ ਉਦਘਾਟਨ <br/> ਅਗਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਮਨਰੇਗਾ ਸਕੀਮ ਨੂੰ ਕਰ ਰਹੀ ਐ ਤਾਰਪੀਡੋ-ਸੱਚਰ <br/>
Ad Position 24