06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਅੰਮਿ੍ਤਸਰ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਤੱਕ ਰੋਜ਼ਾਨਾ ਸਿੱਧੀ ਵਿਸ਼ੇਸ਼ ਰੇਲ ਗੱਡੀ ਸ਼ੁਰੂ ਕਰਾਉਣ ਲਈ ਕਾਰਜਕਾਰੀ ਜਥੇਦਾਰ ਗੜਗੱਜ ਨੂੰ ਬਘੌਰਾ ਨੇ ਸੌਂਪਿਆ ਬੇਨਤੀ ਪੱਤਰ

Ad Position 21
No active advertisement
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਕਜਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਪੱਤਰ ਸੌਂਪਦੇ ਹੋਏ ਕਿਸਾਨ ਆਗੂ ਜਥੇ: ਸੁਖਜੀਤ ਸਿੰਘ ਬਘੌਰਾ | ਨਾਲ ਗਿਆਨੀ ਮਲਕੀਤ ਸਿੰਘ ਦੀ ਨਜ਼ਰ ਆ ਰਹੇ ਹਨ | ਤਸਵੀਰ : ਨਿਰਮਲ ਸਟੂਡੀਓ <br/> 23-01-2026
ਅੰਮਿ੍ਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)-ਕਿਸਾਨ ਯੂਨੀਅਨ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰੰਘ ਬਘੌਰਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਪੱਤਰ ਸੌਂਪ ਕੇ ਸੰਗਤਾਂ ਦੀ ਮੰਗ ਅਨੁਸਾਰ ਅੰਮਿ੍ਤਸਰ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਤੱਕ ਰੋਜਾਨਾ ਇਕ ਵਿਸ਼ੇਸ਼ ਰੇਲ ਗੱਡੀ ਸ਼ੁਰੂ ਕਰਾਉਣ ਲਈ ਸ਼ੋ੍ਰਮਣੀ ਕਮੇਟੀ ਨੂੰ ਆਦੇਸ਼ ਦੇਣ ਦੀ ਅਪੀਲ ਕਰਨ ਦੇ ਨਾਲ ਨਾਲ ਇਹ ਵੀ ਮੰਗ ਕੀਤੀ ਕਿ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਗੁਰਦੁਆਰਾ ਬਾਲ ਲੀਲਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਲਈ ਸੀਟਾਂ ਦਾ ਵਿਸ਼ੇਸ਼ ਕੋਟਾ ਰੱਖਿਆ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਤੇ ਹੋਰ ਰਾਜਾਂ ਤੋਂ ਸੰਗਤਾਂ ਅਸਾਨੀ ਨਾਲ ਇਨ੍ਹਾਂ ਪਾਵਨ ਅਸਥਾਨਾਂ ਦੇ ਦਰਸ਼ਨ ਕਰਨ ਆ ਸਕਣ | ਉਨ੍ਹਾਂ ਕਿਹਾ ਸੰਗਤਾਂ ਦੀ ਆਮਦ ਵਧਣ ਕਰਕੇ ਅੰਮਿ੍ਤਸਰ ਤੋਂ ਸੰਗਤਾਂ ਦੇ ਦਰਸ਼ਨਾਂ ਲਈ ਸਹੂਲਤ ਵਜੋਂ ਸ੍ਰੀ ਹਜੂਰ ਸਾਹਿਬ ਨਾਂਦੇੜ ਦੀ ਤਰਜ਼ ਤੇ ਇਕ ਵਿਸ਼ੇਸ਼ ਰੇਲਗੱਡੀ ਰੋਜਾਨਾ ਸ੍ਰੀ ਪਟਨਾ ਸਾਹਿਬ ਲਈ ਵੀ ਸਿੱਧੀ ਚਲਾਈ ਜਾਣੀ ਚਾਹੀਦੀ ਹੈ, ਕਿਉਂਕਿ ਕਿ ਜੋ ਹੁਣ ਰੇਲ ਗੱਡੀਆਂ ਚੱਲਦੀਆਂ ਹਨ ਉਹ ਲੰਮੇ ਰੁਟ ਵਾਲੀਆਂ ਹਨ | ਜਥੇਦਾਰ ਬਘੌਰਾ ਨੇ ਕਿਹਾ ਇਸ ਸੰਬੰਧੀ ਇਕ ਪੱਤਰ ਉਹ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨ: ਸਕੱਤਰ ਇੰਦਰਜੀਤ ਸਿੰਘ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਦੇ ਕੇ ਕੇਂਦਰ ਸਰਕਾਰ ਤੱਕ ਇਸ ਸੰਬੰਧੀ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕਰ ਚੁੱਕੇ ਹਨ | ਉਨ੍ਹਾਂ ਕੇਂਦਰੀ ਰੇਲਵੇ ਤੇ ਰਾਜ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਅਕਾਲ ਤਖ਼ਤ ਐਕਸਪ੍ਰੈਸ ਰੇਲ ਗੱਡੀ ਨੰਬਰ 12317-12318 ਨੂੰ ਵੀ ਰੋਜਾਨਾ ਚਲਾਇਆ ਜਾਵੇ | ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਵਧੀਕ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਹਰਿਆਣਾ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਸੀਂ ਭਾਰਤ ਤੋਂ ਪਿੱਛੇ ਰਹਿ ਗਏ ਹਾਂ-ਪਾਕਿ ਵਣਜ ਮੰਤਰੀ <br/> ਅਗਲੀ ਖ਼ਬਰ ਧਾਮੀ ਨੇ ਅਕਾਲੀ ਮਾਰਕੀਟ ਵਿਖੇ ਉਸਾਰੀ ਅਧੀਨ ਸਰਾਂ ਅਤੇ ਚੱਲ ਰਹੇ ਹੋਰ ਸੇਵਾ ਕਾਰਜਾਂ ਦਾ ਲਿਆ ਜਾਇਜ਼ਾ
Ad Position 24