08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜੀ-ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ

Ad Position 21
No active advertisement
ਅਜੀਤ ਡੈਸਕ 30-01-2026
ਰਾਜਾਸਾਂਸੀ, 29 ਜਨਵਰੀ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਪ੍ਰਧਾਨ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਕਿਹਾ ਹੈ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਡਗਮਗਾ ਚੁੱਕੀ ਹੈ ਅਤੇ ਰਾਜ 'ਚ ਸ਼ਰੇਆਮ ਕਤਲਾਂ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ ਤੇ ਆਮ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਜਿਸ ਤਹਿਤ ਸਰਕਾਰ ਦੀ ਨਾਕਾਮੀ ਹਰ ਪਾਸੇ ਸਾਫ਼ ਦਿਖਾਈ ਦੇ ਰਹੀ ਹੈ | ਰਾਜਾ ਲਦੇਹ ਨੇ ਕਿਹਾ ਕਿ ਦਿਨ ਦਿਹਾੜੇ ਕਤਲ ਹੋ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਨਾਕਾਮ ਸਾਬਤ ਹੋ ਰਿਹਾ ਹੈ | ਉਨ੍ਹਾਂ ਦਾ ਦਾਅਵਾ ਹੈ ਕਿ ਸਰਕਾਰ ਬਿਆਨਾਂ ਤੱਕ ਸੀਮਤ ਰਹਿ ਗਈ ਹੈ ਜਦ ਕਿ ਜ਼ਮੀਨੀ ਪੱਧਰ 'ਤੇ ਹਾਲਾਤ ਹੋਰ ਵੀ ਗੰਭੀਰ ਬਣਦੇ ਜਾ ਰਹੇ ਹਨ | ਰਾਜਾ ਲਦੇਹ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਮੁਦੱਈ ਰਿਹਾ ਹੈ ਅਤੇ ਅੱਗੇ ਵੀ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਰਹੇਗਾ | ਉਨ੍ਹਾਂ ਮੰਗ ਕੀਤੀ ਕਿ ਕਤਲਾਂ ਦੀਆਂ ਘਟਨਾਵਾਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜ਼ੋ ਲੋਕਾਂ ਦਾ ਕਾਨੂੰਨ ਤੇ ਭਰੋਸਾ ਮੁੜ ਬਹਾਲ ਹੋ ਸਕੇ | ਜੇਕਰ ਸਰਕਾਰ ਨੇ ਹਾਲਾਤ 'ਤੇ ਕਾਬੂ ਨਾ ਪਾਇਆ ਤਾਂ ਇਸ ਦੀ ਜ਼ਿੰਮੇਵਾਰੀ ਆਪ ਪਾਰਟੀ ਸਰਕਾਰ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ 8 ਲੱਖ ਦੀ ਠੱਗੀ ਅਗਲੀ ਖ਼ਬਰ ਰਾਜਨ ਦੇ ਭਰਾਤਾ ਜੋਗਿੰਦਰ ਸਿੰਘ ਅਠੌਲਾ ਦੇ ਦਿਹਾਂਤ 'ਤੇ ਲੇਖਕ ਭਾਈਚਾਰੇ ਵਲੋਂ ਦੁੱਖ ਦਾ ਇਜ਼ਹਾਰ
Ad Position 24