08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

Ad Position 21
No active advertisement
ਅਜੀਤ ਡੈਸਕ 30-01-2026
ਚੱਬਾ, 29 ਜਨਵਰੀ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਾਈ ਮਨਪ੍ਰੀਤ ਸਿੰਘ ਮੰਨੂੰ ਦੇ ਗ੍ਰਹਿ ਗੋਲਡਨ ਸਿਟੀ ਵਰਪਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਤੇ ਚਾਹ ਪਕੌੜਿਆਂ ਦੇ ਲੰਗਰ ਵੀ ਲਗਾਏ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ਼ਬਦੀ ਜਥਿਆਂ ਤੋਂ ਸ਼ਬਦ ਗਾਇਨ ਕੀਤੇ ਗਏ ਤੇ ਗ੍ਰੰਥੀ ਸਿੰਘ ਵਲੋਂ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਬਾਰੇ ਵੀ ਸੰਗਤਾਂ ਨੂੰ ਦੱਸਿਆ ਗਿਆ | ਇਸ ਮੌਕੇ ਮਨਪ੍ਰੀਤ ਸਿੰਘ ਮੰਨੂੰ, ਰਣਜੀਤ ਸਿੰਘ ਰਾਣਾ ਗੰਢਿਆਂ ਵਾਲਾ, ਭਾਈ ਜਸਵਿੰਦਰ ਸਿੰਘ, ਕਰਮਜੀਤ ਸਿੰਘ ਵਿੱਕੀ ਪਿੱਦੀ, ਅਮਨਦੀਪ ਸਿੰਘ ਮੱਲ੍ਹੀ ਆਦਿ ਵਲੋਂ ਪੁੱਜੀਆਂ ਧਾਰਮਿਕ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ ਤੇ ਸੰਗਤਾਂ ਲਈ ਸਾਰਾ ਦਿਨ ਚਾਹ ਪਕੌੜਿਆਂ ਦੇ ਲੰਗਰ ਵਰਤਦੇ ਰਹੇ | ਇਸ ਮੌਕੇ ਗੁਰਲਾਲ ਸਿੰਘ, ਕਾਲੂ ਸਿੰਘ ਮਕਬੂਲਪੁਰਾ, ਦਿਲਬਰ ਸਿੰਘ ਗਿੱਲ, ਰਜਨਪ੍ਰੀਤ ਸਿੰਘ, ਜਜਨਪ੍ਰੀਤ ਸਿੰਘ, ਮਨਿੰਦਰ ਸਿੰਘ, ਬਲਕਾਰ ਸਿੰਘ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਅੰਮਿ੍ਤਸਰ ਵਲੋਂ ਨਾਜਾਇਜ਼ ਸ਼ਰਾਬ ਬਰਾਮਦ ਅਗਲੀ ਖ਼ਬਰ ਗਾਂਧੀ ਗਰਾਊਾਡ ਕ੍ਰਿਕਟ ਮੈਦਾਨ 'ਚ ਕੁੜੀਆਂ ਦੇ ਟਰਾਇਲ ਭਲਕੇ
Ad Position 24