08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਕੂਲ ਆਫ ਐਮੀਨੈਂਸ ਵਰਪਾਲ ਦੀਆਂ ਹੋਣਹਾਰ ਵਿਦਿਆਰਥਣਾਂ ਰਾਸ਼ੀ ਵਾਲੇ ਚੈੱਕਾਂ ਨਾਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 30-01-2026
ਚੱਬਾ, 29 ਜਨਵਰੀ (ਜੱਸਾ ਅਣਜਾਣ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਮਾਰਚ 2025 ਦੀਆਂ ਦੱਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚੋਂ ਸਕੂਲ ਆਫ ਐਮੀਨੈਂਸ ਵਰਪਾਲ ਦੀਆਂ ਚਾਰ ਵਿਦਿਆਰਥਣਾਂ ਨੇ ਚੰਗੇ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਰੋਸ਼ਨ ਕੀਤਾ ਹੈ | ਇਸ ਮੌਕੇ ਪਿ੍ੰ: ਜਗਜੀਤ ਸਿੰਘ ਨੇ ਦੱਸਿਆ ਕਿ ਸਕੂਲ ਵਰਪਾਲ ਦੀਆਂ ਚਾਰ ਵਿਦਿਆਰਥਣਾਂ ਜਿਨ੍ਹਾਂ ਵਿਚ ਸੁਖਪ੍ਰੀਤ ਕੌਰ ਨੇ 97.08%, ਹਰਲੀਨ ਕੌਰ ਨੇ 96.62%, ਸੁਮਨਦੀਪ ਕੌਰ ਨੇ96. 62% ਅਤੇ ਸੁਖਮਨਦੀਪ ਕੌਰ ਨੇ 96.15% ਅੰਕ ਪ੍ਰਾਪਤ ਕਰਕੇ ਸਕੂਲ, ਪਿੰਡ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਨ੍ਹਾਂ ਵਿਦਿਆਰਥਣਾਂ ਨੂੰ ਪੰਜਾਬ ਸਰਕਾਰ ਵਲੋਂ ਗਿਆਰਾਂ ਹਜ਼ਾਰ ਦੀ ਰਾਸ਼ੀ ਦਿੱਤੀ ਗਈ ਹੈ | ਪਿ੍ੰਸੀਪਲ ਨੇ ਕਿਹਾ ਕਿ ਇਹ ਹੋਣਹਾਰ ਚਾਰੇ ਵਿਦਿਆਰਥਣਾਂ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸਕੂਲ ਆਫ ਐਮੀਨੈਂਸ ਵਿਚ ਦਾਖਲਾ ਪ੍ਰੀਖਿਆ ਪਾਸ ਕਰਨ ਉਪਰੰਤ ਇਸ ਸਕੂਲ ਵਿਚ ਪੜ੍ਹ ਰਹੀਆਂ ਹਨ | ਇਸ ਮੌਕੇ ਪਿ੍ੰਸੀਪਲ ਸਮੇਤ ਲੈਕਚਰਾਰਾਂ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਚੈਕ ਭੇਟ ਕਰਕੇ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਅੱਗੇ ਵਧਣ ਦੀ ਹੱਲਾਸ਼ੇਰੀ ਦਿੱਤੀ | ਇਸ ਮੌਕੇ ਲੈਕਚਰਾਰ ਰਾਜਵਿੰਦਰ ਕੌਰ, ਬਬਲਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਹੈਲਥ ਕਾਰਡਾਂ ਲਈ ਲਗਾਏ ਗਏ ਕੈਂਪ 'ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ 'ਵਰਸਿਟੀ ਵਲੋਂ ਅੰਮਿ੍ਤਸਰ ਕੈਂਪਸ ਵਿਖੇ ਆਫ਼ਤ ਪ੍ਰਬੰਧਨ ਕੈਂਪ
Ad Position 24