10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜਥੇਦਾਰ ਹਵਾਰਾ ਕਮੇਟੀ ਨੇ ਮੋਹਨ ਭਾਗਵਤ ਦੇ ਬਿਆਨ ਦਾ ਕੀਤਾ ਵਿਰੋਧ <br/>

Ad Position 21
No active advertisement
ਅਜੀਤ ਡੈਸਕ 20-02-2026
ਸੁਲਤਾਨਵਿੰਡ, 19 ਫਰਵਰੀ (ਗੁਰਨਾਮ ਸਿੰਘ ਬੁੱਟਰ)-ਪਿਛਲੇ ਦਿਨੀਂ ਆਰਐੱਸਐੱਸ ਦੇ ਮੁਖੀ ਮੋਹਨ ਭਾਗਵਤ ਵਲੋਂ ਦਿੱਤੇ ਬਿਆਨ ਕਿ ਹਿੰਦੂ ਅਤੇ ਸਿੱਖ ਸਮਾਜਿਕ ਤੌਰ ਤੇ ਇਕ ਹਨ, ਦਾ ਵਿਰੋਧ ਕਰਦਿਆਂ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਆਗੂ ਮਹਾਂਬੀਰ ਸਿੰਘ ਸੁਲਤਾਨਵਿੰਡ, ਭੁਪਿੰਦਰ ਸਿੰਘ ਭਲਵਾਨ ਅਤੇ ਬਲਦੇਵ ਸਿੰਘ ਨਵਾਂ ਪਿੰਡ ਨੇ ਕਿਹਾ ਕਿ ਸਿੱਖ ਇਕ ਵੱਖਰੀ ਤੇ ਨਿਆਰੀ ਕੌਮ ਹੈ | ਪਿਛਲੇ ਦਿਨੀਂ ਆਰਐਸਐਸ ਦੇ ਮੁੱਖੀ ਮੋਹਨ ਭਾਗਵਤ ਨੇ ਇਹ ਦਲੀਲ ਦਿੱਤੀ ਸੀ ਕਿ ਸਿੱਖ ਅਤੇ ਹਿੰਦੂ ਆਪਸ ਵਿਚ ਸ਼ਾਦੀਆਂ ਕਰਦੇ ਹਨ ਇਸ ਲਈ ਇਨ੍ਹਾਂ ਵਿਚ ਕੋਈ ਫਰਕ ਨਹੀਂ ਹੈ | ਮੋਹਨ ਭਾਗਵਤ ਦੇ ਇਸ ਬਿਆਨ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਮੋਹਨ ਭਾਗਵਤ ਦੇ ਇਸ ਬਿਆਨ ਦੀ ਹਰ ਇਕ ਉਹ ਸਿੱਖ ਜੋ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਸਥਾ ਰੱਖਦਾ ਹੈ ਉਹ ਸਿੱਖ ਇਸ ਬਿਆਨ ਨਾਲ ਪੂਰਨ ਤੌਰ 'ਤੇ ਅਸਹਿਮਤ ਹੈ ਫਿਲਮੀ ਪ੍ਰਭਾਵ ਹੇਠ ਕੁਝ ਨੌਜਵਾਨ ਲੜਕੇ ਲੜਕੀਆਂ ਵਲੋਂ ਅੰਤਰਜਾਤੀ ਵਿਆਹ ਕਰਵਾਏ ਜਾ ਰਹੇ ਹਨ ਪਰ ਇਸ ਨਾਲ ਕੌਮਾਂ ਦੇ ਮੂਲ ਢਾਂਚੇ ਨੂੰ ਨਹੀਂ ਬਦਲਿਆ ਜਾ ਸਕਦਾ | ਮੋਹਨ ਭਾਗਵਤ ਦੇ ਬਿਆਨ ਨੂੰ ਸ਼ਰਾਰਤੀ ਅਤੇ ਸਾਜਿਸ਼ੀ ਦੱਸਿਆ | ਇਹ ਬਿਆਨ ਸੁਖਰਾਜ ਸਿੰਘ ਵੇਰਕਾ, ਐਡਵੋਕੇਟ ਜਸਬੀਰ ਸਿੰਘ ਜੰਮੂ ਅਤੇ ਬਲਵਿੰਦਰ ਸਿੰਘ ਸਾਂਘਣਾ ਵਲੋਂ ਸਾਂਝੇ ਤੌਰ 'ਤੇ ਜਾਰੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਜੀ. ਐੱਸ. ਟੀ. ਕਾਨੂੰਨ ਨੂੰ ਲਾਗੂ ਕਰਨ 'ਚ ਆ ਰਹੀਆਂ ਸਮੱਸਿਆਵਾਂ ਦੇ ਵਿਰੋਧ 'ਚ ਜੀ. ਐੱਸ. ਟੀ. ਮਾਹਿਰਾਂ ਨੇ ਖੋਲਿ੍ਹਆ... ਅਗਲੀ ਖ਼ਬਰ ਰਾਤ ਦੇ ਹਨੇਰੇ 'ਚ ਸੜਕਾਂ 'ਚ ਲਾਵਾਰਸ ਹਾਲਤ 'ਚ ਪਸ਼ੂ ਛੱਡੇ ਜਾਣਾ ਵੱਡੀ ਸਮੱਸਿਆ ਬਣਦੀ ਜਾ ਰਹੀ ਹੈ <br/>
Ad Position 24