18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅੰਮਿ੍ਤਸਰ ਹਵਾਈ ਅੱਡੇ 'ਤੇ ਐਪਲ ਕੰਪਨੀ ਦੇ ਫੋਨ ਅਤੇ ਵਿਦੇਸ਼ੀ ਸਿਗਰਟਾਂ ਦੀ ਖੇਪ ਜ਼ਬਤ

Ad Position 21
No active advertisement
ਅਜੀਤ ਡੈਸਕ 01-03-2026
ਅੰਮਿ੍ਤਸਰ/ਰਾਜਾਸਾਂਸੀ, 28 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ/ਹਰਦੀਪ ਸਿੰਘ ਖੀਵਾ)-ਡਾਇਰੈਕਟੋਰੇਟ ਆਫ਼ ਰੈਵੀਨਿਊ ਇੰਟੈਲੀਜੇਂਸ (ਡੀ. ਆਰ. ਆਈ.) ਨੇ ਤਸਕਰੀ ਦੇ ਇਕ ਵੱਡੇ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਅੰਮਿ੍ਤਸਰ ਹਵਾਈ ਅੱਡੇ 'ਤੇ ਤਿੰਨ ਯਾਤਰੀਆਂ ਪਾਸੋਂ ਵੱਡੀ ਮਾਤਰਾ 'ਚ ਐਪਲ ਕੰਪਨੀ ਦੇ ਫੋਨ ਅਤੇ ਵਿਦੇਸ਼ੀ ਸਿਗਰੇਟਾਂ ਦੀ ਖੇਪ ਜ਼ਬਤ ਕੀਤੀ ਹੈ | ਜਾਣਕਾਰੀ ਮੁਤਾਬਕ ਬੀਤੇ ਦਿਨੀਂ ਹਵਾਈ ਤਿੰਨ ਯਾਤਰੀ ਏਅਰ ਇੰਡੀਆ ਦੀ ਉਡਾਣ ਰਾਹੀਂ ਸ਼ਾਰਜਾਹ ਤੋਂ ਅੰਮਿ੍ਤਸਰ ਹਵਾਈ ਅੱਡੇ 'ਤੇ ਪਹੁੰਚੇ ਸਨ | ਇਸ ਦੌਰਾਨ ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ੱਕ ਹੋਇਆ, ਜਿਸ ਤੋਂ ਉਨ੍ਹਾਂ ਦੇ ਸਾਮਾਨ ਦੀ ਤਲਾਸ਼ੀ ਲਈ ਗਈ | ਇਸ ਦੌਰਾਨ ਅਧਿਕਾਰੀਆਂ ਨੇ ਉਨ੍ਹਾਂ ਦੇ ਸਾਮਾਨ 'ਚੋਂ 45 ਆਈ ਫੋਨ-17 ਪ੍ਰੋਅ ਮੈਕਸ ਅਤੇ ਵੱਡੀ ਗਿਣਤੀ 'ਚ ਵਿਦੇਸ਼ੀ ਸਿਗਰੇਟਾਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਦੀ ਬਾਜ਼ਾਰੀ ਕੀਮਤ ਕੁੱਲ 89.33 ਲੱਖ ਰੁਪਏ ਦੱਸੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਰੰਗਲਾ ਪੰਜਾਬ ਉਤਸਵ ਦੇ ਦੂਸਰੇ ਦਿਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਾਜ਼ਰੀ ਭਰੀ ਮੇਲੇ 'ਚ ਮੀਤ ਕੌਰ, ਕੌਰ ਬ... ਅਗਲੀ ਖ਼ਬਰ ਸੇਰੋਂ ਖੰਡ ਮਿੱਲ ਮੁੜ ਚਾਲੂ ਕਰਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗਿ੍ਫ਼ਤਾਰੀ ਵਿਰੁੱਧ ਪੰਜਾਬ ਸਰਕਾਰ ਦਾ ਪੁਤਲਾ ਫੂਕ...
Ad Position 24