18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਧਰਮ ਪ੍ਰਚਾਰ ਕਮੇਟੀ ਤੇ ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਚਾਰ ਕਰਮਚਾਰੀ ਸਕੱਤਰ ਕਾਹਲਵਾਂ ਤੇ ਹੋਰਨਾਂ ਅਧਿਕਾਰੀਆਂ ਵਲੋਂ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 01-03-2026
ਅੰਮਿ੍ਤਸਰ, 28 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵਿਖੇ ਸੇਵਾਵਾਂ ਨਿਭਾਅ ਰਹੇ ਬਲਦੇਵ ਸਿੰਘ ਸੁਪਰਵਾਈਜ਼ਰ ਧਾਰਮਿਕ ਪੜਤਾਲਾਂ ਬ੍ਰਾਂਚ, ਕੁਲਵੰਤ ਸਿੰਘ ਸੀ.ਸੀ, ਭਾਈ ਬਲਜੀਤ ਸਿੰਘ ਸਹਾਇਕ ਕਵੀਸ਼ਰ ਧਰਮ ਪ੍ਰਚਾਰ ਕਮੇਟੀ ਤੇ ਗੁਰਵਿੰਦਰ ਸਿੰਘ ਮੂਧਲ ਸੇਵਾਦਾਰ ਨੂੰ ਅੱਜ ਸੇਵਾ ਮੁਕਤ ਹੋਣ 'ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰਨਾਂ ਅਧਿਕਾਰੀਆਂ ਵਲੋਂ ਸਿਰੋਪਾਓ, ਸ੍ਰੀ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਸੁੰਦਰ ਮਾਡਲ ਦੇ ਕੇ ਸਨਮਾਨਤ ਕੀਤਾ ਗਿਆ | ਇਸ ਮੌਕੇ ਸਕੱਤਰ ਕਾਹਲਵਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ | ਇਸ ਮੌਕੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਸੁਖਬੀਰ ਸਿੰਘ, ਸਾਬਕਾ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਅਜ਼ਾਦਦੀਪ ਸਿੰਘ, ਦਵਿੰਦਰ ਸਿੰਘ ਖੁਸ਼ੀਪੁਰ, ਬਹਾਲ ਸਿੰਘ, ਜੋਗੇਸ਼ਵਰ ਸਿੰਘ, ਰਾਜਪਾਲ ਸਿੰਘ, ਬਗੀਚਾ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ, ਗੁਰਮੇਜ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਰੋਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਪ੍ਰਚਾਰਕ-ਕਮ-ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਸਹਾ: ਸੁਪਿ੍ੰਟੈਂਡੈਂਟ ਗੁਰਪ੍ਰੀਤ ਸਿੰਘ ਤੇ ਪ੍ਰਭਜੋਤ ਸਿੰਘ ਅਤੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤੇਜ਼ੀ ਨਾਲ ਬਦਲ ਰਹੇ ਸਮੇਂ 'ਚ ਸਿੱਖਿਆ ਪ੍ਰਣਾਲੀ ਨੂੰ ਨਵੀਆਂ ਲੋੜਾਂ ਦੇ ਅਨੁਸਾਰ ਢਾਲਣਾ ਬਹੁਤ ਜ਼ਰੂਰੀ-ਵਾਈਸ ਚਾਂਸਲਰ <... ਅਗਲੀ ਖ਼ਬਰ ਡਾ. ਅਵਤਾਰ ਸਿੰਘ (ਅਮਨਦੀਪ ਹਸਪਤਾਲ) ਸਮੂਹ ਵਲੋਂ 'ਨਸ਼ਿਆਂ ਵਿਰੁੱਧ ਇਕ ਤੰਦਰੁਸਤੀ ਮੁਹਿੰਮ' ਤਹਿਤ ਪਿੰਡ ਬਹੋੜੂ 'ਚ ਆਧੁਨ...
Ad Position 24