18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

8ਸ਼ਹੀਦ ਪਰਵਾਨਿਆਂ ਵਰਗਾ ਬਣਨਾ ਬੜ੍ਹਾ ਔਖਾ - ਗਿਆਨੀ ਜਸਵੰਤ ਸਿੰਘ <br/> ਚੱਬਾ ਵਿਖੇ ਸ਼ਹੀਦ ਸਿੰਘਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ <br/>

Ad Position 21
No active advertisement
ਸ਼ਹੀਦੀ ਸਮਾਗਮ ਦੌਰਾਨ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗਿਆਨੀ ਜਸਵੰਤ ਸਿੰਘ, ਗਿਆਨੀ ਮਲਕੀਤ ਸਿੰਘ ਵਰਪਾਲ, ਭਾਈ ਮਨਜੀਤ ਸਿੰਘ ਭੋਮਾ, ਕਵੀਸ਼ਰ ਭਾਈ ਮਲਕੀਤ ਸਿੰਘ ਆਦਿ | ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਤੇ ਨਵ-ਵਿਆਹੇ ਜੋੜਿਆਂ ਨੂੰ ਸਨਮਾਨਿਤ ਕਰਨ ਸਮੇਂ ਭਾਈ ਦਿਲਬਾਗ ਸਿੰਘ ਭੋਲਾ, ਭੁਪਿੰਦਰ ਸਿੰਘ ਕੈਨੇਡਾ, ਕੰਵਲਜੀਤ ਸਿੰਘ ਗਿੱਲ, ਪ੍ਰੋ. ਬਲਜਿੰਦਰ ਸਿੰਘ, ਭਾਈ ਨਿਰਵੈਲ ਸਿੰਘ, ਭਾਈ ਸਤਨਾਮ ਸਿੰਘ ਖੰਡਾ ਤੇ ਹੋਰ | ਤਸਵੀਰਾਂ : ਜੱਸਾ ਅਨਜਾਣ <br/> 01-03-2026
ਚੱਬਾ, 28 ਫਰਵਰੀ (ਜੱਸਾ ਅਨਜਾਣ)-ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵਲੋਂਾ ਅਰੰਭੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਸੁਖਦੇਵ ਸਿੰਘ ਚੱਬਾ ਬੱਬਰ ਅਤੇ ਜੂਨ 1984 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਪਿੰਡ ਚੱਬਾ ਦੇ ਸ਼ਹੀਦ ਹੋਏ ਸ਼ਹੀਦ ਭਾਈ ਬਲਵਿੰਦਰ ਸਿੰਘ, ਸ਼ਹੀਦ ਭਾਈ ਭਗਵਾਨ ਸਿੰਘ, ਸ਼ਹੀਦ ਭਾਈ ਗੁਰਮੁੱਖ ਸਿੰਘ, ਸ਼ਹੀਦ ਭਾਈ ਦਲਵਿੰਦਰ ਸਿੰਘ ਤੇ ਸ਼ਹੀਦ ਭਾਈ ਪਰਮਜੀਤ ਸਿੰਘ ਦੀਆਂ ਨਿੱਘੀਆਂ ਯਾਦਾਂ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਮਾਗਮ ਸਮੂਹ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬਾਬਾ ਜਵਾਲਾ ਸਿੰਘ ਤੇ ਸ਼ਹੀਦ ਬਾਬਾ ਨਿਸ਼ਾਨ ਸਿੰਘ ਮੰਡਿਆਲਾ ਰੋਡ ਪਿੰਡ ਚੱਬਾ ਵਿਖੇ ਕਰਵਾਇਆ ਗਿਆ | ਪਰਸੋਂ ਰੋਜ਼ ਤੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ਼ਹੀਦ ਭਾਈ ਸੁਖਦੇਵ ਸਿੰਘ ਚੱਬਾ ਦੇ ਪਰਿਵਾਰ ਵਲੋਂ ਅਤੇ ਭੁਪਿੰਦਰ ਸਿੰਘ ਕੈਨੇਡਾ ਦੇ ਸਹਿਯੋਗ ਨਾਲ ਗਰੀਬ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਵੀ ਕੀਤੇ ਗਏ ਅਤੇ ਉਨ੍ਹਾਂ ਦੀ ਵਰਤੋਂ ਲਈ ਘਰੇਲੂ ਸਾਮਾਨ ਵੀ ਦਿੱਤਾ ਗਿਆ | ਇਸ ਦੌਰਾਨ ਭਾਈ ਦਿਲਬਾਗ ਸਿੰਘ ਭੋਲਾ, ਭੁਪਿੰਦਰ ਸਿੰਘ ਕੈਨੇਡਾ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਗੁਰੂਵਾਲੀ, ਪ੍ਰੋ. ਬਲਜਿੰਦਰ ਸਿੰਘ ਹਵਾਰਾ ਕਮੇਟੀ, ਭਾਈ ਸਤਨਾਮ ਸਿੰਘ ਖੰਡਾ ਆਦਿ ਨੇ ਨਵ ਵਿਆਹਿਆ ਜੋੜਿਆਂ ਨੂੰ ਸ਼ਗਨ ਪਾ ਕੇ ਗੁਰੂ ਬਖ਼ਸ਼ਿਸ਼ ਸਿਰਪਾਓ ਨਾਲ ਸਨਮਾਨਿਤ ਕੀਤਾ | ਇਸ ਸ਼ਹੀਦੀ ਸਮਾਗਮ ਦੇ ਸੰਬੰਧ ਵਿਚ ਸਜਾਏ ਗਏ ਪੰਡਾਲਾਂ ਵਿਚ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਮੁਖੀ ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ, ਬਾਬਾ ਦਰਸ਼ਨ ਸਿੰਘ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਬਾਬਾ ਰਮਨ ਸਿੰਘ ਠਾਠ ਨਾਨਕਸਰ ਚੱਬਾ ਆਦਿ ਨੇ ਵਿਸ਼ੇਸ਼ ਹਾਜ਼ਰੀ ਭਰੀ | ਇਸ ਮੌਕੇ ਪੁੱਜੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਸ਼ਹੀਦ ਸਿੰਘਾਂ ਦੇ ਪ੍ਰਸੰਗਾਂ ਦੀ ਕਥਾ ਕਰਦਿਆਂ ਕਿਹਾ ਕਿ ਸ਼ਹੀਦੀ ਪਰਵਾਨਿਆਂ ਵਰਗਾ ਬਣਨਾ ਬੜਾ ਔਖਾ ਹੈ | ਜਿਨ੍ਹਾਂ ਨੇ ਧਰਮ ਅਤੇ ਕੌਮ ਦੀ ਖਾਤਰ ਕੁਰਬਾਨੀਆਂ ਕੀਤੀਆਂ ਉਨ੍ਹਾਂ ਨੂੰ ਸਦਾ ਹੀ ਰਹਿੰਦੀ ਦੁਨੀਆਂ ਤੱਕ ਸਤਕਾਰਿਆ ਜਾਵੇਗਾ | ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ, ਭਾਈ ਮਨਜੀਤ ਸਿੰਘ ਭੋਮਾ ਪ੍ਰਧਾਨ ਆਲ ਇੰਡੀਆਂ ਸਿੱਖ ਸਟੂਡੈਂਟ ਫੈਡਰੇਸ਼ਨ, ਭਾਈ ਸਤਨਾਮ ਸਿੰਘ ਖੰਡਾ, ਕਵੀਸ਼ਰ ਗਿਆਨੀ ਮਲਕੀਤ ਸਿੰਘ ਵਰਪਾਲ, ਢਾਡੀ ਭਾਈ ਮਨਬੀਰ ਸਿੰਘ ਪਹੂਵਿੰਡ ਆਦਿ ਦੇ ਜਥਿਆਂ ਨੇ ਗੁਰਬਾਣੀ ਅਤੇ ਸ਼ਹੀਦੀ ਪ੍ਰਸੰਗ ਸੁਣਾ ਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਸ਼ਹੀਦੀ ਸਮਾਗਮ ਦੌਰਾਨ ਪੁੱਜੇ ਸੰਤਾਂ-ਮਹਾਂਪੁਰਸ਼ਾਂ, ਸਿੰਘ ਸਾਹਿਬਾਨਾਂ, ਰਾਜਨੀਤਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੂੰ ਭਾਈ ਦਿਲਬਾਗ ਸਿੰਘ ਭੋਲਾ, ਅੰਗਰੇਜ਼ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਕੈਨੇਡਾ, ਨਿਰਵੈਲ ਸਿੰਘ ਆਦਿ ਵਲੋਂ ਗੁਰੂ ਬਖ਼ਸ਼ਿਸ਼ ਸਿਰਪਾਓ ਨਾਲ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਰਪੰਚ ਪ੍ਰਤਾਪ ਸਿੰਘ ਚੱਬਾ, ਮਹਾਂਵੀਰ ਸਿੰਘ ਸੁਲਤਾਨਵਿੰਡ, ਭਾਈ ਭੁਪਿੰਦਰ ਸਿੰਘ ਜਰਮਨ, ਲਖਬੀਰ ਸਿੰਘ ਮੰਡਿਆਲਾ, ਡਾ. ਸੁਖਦੇਵ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ਼ਰਮੈਲ ਸਿੰਘ, ਭਾਈ ਸਿਮਰਨਜੀਤ ਸਿੰਘ, ਜਸਵੰਤ ਸਿੰਘ ਨੰਗਲ ਪਨਵਾਂ, ਚੇਅਰਮੈਨ ਹਰਜੀਤ ਸਿੰਘ ਬਹੋੜੂ, ਭੈਣਜੀ ਅਮਰਜੀਤ ਕੌਰ, ਤੇਜਪ੍ਰਤਾਪ ਸਿੰਘ ਸਾਬਕਾ ਸਰਪੰਚ ਚੱਬਾ, ਪ੍ਰਧਾਨ ਗੁਰਚਰਨ ਸਿੰਘ, ਦਰਸ਼ਨ ਸਿੰਘ ਚੱਬਾ, ਰਵੇਲ ਸਿੰਘ, ਬੂਟਾ ਸਿੰਘ, ਭਾਈ ਬਲਵਿੰਦਰ ਸਿੰਘ ਯੂ.ਐੱਸ.ਏ., ਦਲੇਰ ਸਿੰਘ ਖਿਆਲਾ, ਜਸਬੀਰ ਸਿੰਘ ਮੰਡਿਆਲਾ, ਜਗਦੀਪ ਸਿੰਘ ਪੰਡੋਰੀ ਰਣਸਿੰਘ, ਭਾਈ ਤੇਜਬੀਰ ਸਿੰਘ ਦਮਦਮੀ ਟਕਸਾਲ, ਸਵਿੰਦਰ ਸਿੰਘ ਵਰਪਾਲ, ਜਥੇ. ਕਸ਼ਮੀਰ ਸਿੰਘ ਵਰਪਾਲ, ਨਿਸ਼ਾਨ ਸਿੰਘ ਚੱਬਾ, ਕੁਲਜੀਤ ਸਿੰਘ, ਗੁਰਸਾਹਿਬ ਸਿੰਘ ਚਾਟੀਵਿੰਡ, ਦਵਿੰਦਰ ਸਿੰਘ, ਬਖ਼ਸ਼ੀਸ਼ ਸਿੰਘ ਫੌਜੀ, ਬਲਵਿੰਦਰ ਸਿੰਘ ਸ਼ਹਿਰੀ, ਰੇਸ਼ਮ ਸਿੰਘ ਫੌਜੀ, ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਨੰਬਰਦਾਰ, ਹਰਪਾਲ ਸਿੰਘ ਪੰਚ, ਕੁਲਜੀਤ ਸਿੰਘ ਪੰਚ, ਅਮਨਦੀਪ ਸਿੰਘ ਚੱਬਾ, ਭਾਈ ਜਸਕਰਨ ਸਿੰਘ, ਡਾ. ਸ਼ਰਨਜੀਤ ਸਿੰਘ, ਪਰਮਜੀਤ ਸਿੰਘ ਵਰਪਾਲ, ਸਰਪੰਚ ਸਰਦੂਲ ਸਿੰਘ ਵਰਪਾਲ, ਭਾਈ ਗੋਰੇਨੰਗਲ, ਭਾਈ ਕੁਲਦੀਪ ਸਿੰਘ ਬਹੋੜੂ, ਬਾਵਾ ਸਿੰਘ ਬਹੋੜੂ, ਹਰਨੇਕ ਸਿੰਘ ਵਰਪਾਲ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੱਬਾ ਵਿਖੇ ਸ਼ਹੀਦ ਸਿੰਘਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਵਲੋਂ ਡੈਂਟਲ ਚੈੱਕਅਪ ਕੈਂਪ ਲਗਾਇਆ
Ad Position 24