18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੰਜਾਬ ਪੈਨਸ਼ਨਰਜ਼ ਫਰੰਟ ਦੀ ਹੰਗਾਮੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 01-03-2026
ਅੰਮਿ੍ਤਸਰ, 28 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਪੈਨਸ਼ਨਰਜ਼ ਫਰੰਟ ਦੀ ਹੰਗਾਮੀ ਮੀਟਿੰਗ ਬਲਦੇਵ ਸਿੰਘ ਹੇਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵੱਖ ਵੱਖ ਬੁਲਾਰਿਆਂ ਨੇ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਸਰਕਾਰ ਲੋਕ, ਮੁਲਾਜ਼ਮ, ਪੈਨਸ਼ਨਰਜ਼ ਵਿਰੋਧੀ ਹੈ | ਕੱਖ ਦੀ ਚੀਜ਼ 'ਤੇ ਮਜ਼ਹੂਰੀ ਲਈ ਲੱਖ ਖ਼ਰਚ ਰਹੀ ਹੈ | ਪੈਨਸ਼ਨ ਧਾਰਕਾਂ ਦੀ ਇਕ ਮੰਗ ਵੀ ਪੂਰੀ ਨਹੀਂ ਕੀਤੀ ਸਗੋਂ ਮੰਗਾਂ ਦਾ ਪਟਾਰਾ ਲਗਾਤਾਰ ਵੱਧ ਰਿਹਾ ਹੈ | ਗੁਆਂਢੀ ਰਾਜਾਂ ਦੇ ਪੈਨਸ਼ਨ ਧਾਰਕ ਸਾਡੇ ਤੋਂ 16 ਫੀਸਦੀ ਵੱਧ ਮਹਿੰਗਾਈ ਭੱਤਾ ਪ੍ਰਾਪਤ ਕਰ ਚੁੱਕੇ ਹਨ, ਸਾਡੇ ਰਾਜ ਦੇ ਉੱਚ ਅਧਿਕਾਰੀ ਵੀ 58 ਫੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ ਪਰ ਪੰਜਾਬ ਦੇ ਪੈਨਸ਼ਨ ਧਾਰਕ 42 ਫੀਸਦੀ ਮਹਿੰਗਾਈ ਭੱਤਾ ਹੀ ਲੈ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਆਈ. ਏ. ਐੱਸ. ਅਤੇ ਆਈ. ਪੀ. ਐਸ. ਅਧਿਕਾਰੀਆਂ ਨੂੰ ਮਹਿੰਗਾਈ ਭੱਤੇ ਲਈ ਬਾਕੀ ਮੁਲਾਜ਼ਮਾਂ ਨਾਲ ਲਿੰਕ ਕੀਤਾ ਜਾਵੇ, 58 ਫੀਸਦੀ ਮਹਿੰਗਾਈ ਭੱਤਾ ਦਿੱਤਾ ਜਾਵੇ, ਪੈਨਸ਼ਨਰਜ਼ ਦੀ ਪੈਨਸ਼ਨ 2.59 ਨਾਲ ਸੋਧੀ ਜਾਵੇ, 25 ਸਾਲ ਸੇਵਾ ਮੁਕਤ ਨੂੰ ਪੂਰੀ ਪੈਨਸ਼ਨ ਦੇ ਕੇ ਕੋਰਟ ਦਾ ਫ਼ੈਸਲਾ ਲਾਗੂ ਕੀਤਾ ਜਾਵੇ | ਇਸ ਮੌਕੇ ਮੰਗਲ ਦਾਸ, ਰਣਜੀਤ ਸਿੰਘ ਮਹਿਲਵਾਲਾ, ਮਲੂਕ ਸਿੰਘ, ਜਸਵਿੰਦਰ ਸਿੰਘ, ਦਰਸ਼ਨ ਸਿੰਘ, ਰਾਮਿੰਦਰ ਕੁਮਾਰ, ਹਰਜੀਤ ਸਿੰਘ, ਬਲਦੇਵ ਸਿੰਘ ਪਵਾਰ, ਹਰਭਜਨ ਸਿੰਘ ਗਿੱਲ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹਿਜਾਦਾਨੰਦ ਕਾਲਜ ਵਲੋਂ ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ ਤਹਿਤ ਵਿਸ਼ੇਸ਼ ਸੰਗੀਤਮਈ ਸਮਾਗਮ <br/> ਅਗਲੀ ਖ਼ਬਰ ਚੱਬਾ ਵਿਖੇ ਸ਼ਹੀਦ ਸਿੰਘਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ <br/>
Ad Position 24