18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਰਮਚਾਰੀ ਭਵਿੱਖ ਨਿਧੀ ਸੰਗਠਨ ਖੇਤਰੀ ਦਫ਼ਤਰ ਅੰਮਿ੍ਤਸਰ ਨੇ ਨਿਧੀ ਆਪਣੇ ਨਿਕਟ 2.0 ਪ੍ਰੋਗਰਾਮ ਕਰਵਾਏ <br/>

Ad Position 21
No active advertisement
ਅਜੀਤ ਡੈਸਕ 01-03-2026
ਅੰਮਿ੍ਤਸਰ, 28 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਕਰਮਚਾਰੀ ਭਵਿੱਖ ਨਿਧੀ ਸੰਗਠਨ ਖੇਤਰੀ ਦਫ਼ਤਰ ਅੰਮਿ੍ਤਸਰ ਵਲੋਂ ਖੇਤਰੀ ਭਵਿੱਖ ਨਿਧੀ ਫੰਡ ਕਮਿਸ਼ਨਰ ਲੋਕੇਂਦਰ ਸਿੰਘ ਦੀ ਅਗਵਾਈ ਹੇਠ ਮੈਸਰਜ਼ ਹੋਟਲ ਤਾਜ ਸਵਰਣਾ ਮੈਡੀਕਲ ਇੰਕਲੇਵ ਸਰਕੂਲਰ ਰੋਡ ਅੰਮਿ੍ਤਸਰ, ਮੈਸਰਜ਼ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸਕੂਲ ਪਿੰਡ ਤੇ ਡਾਕਖਾਨਾ ਵਰਪਾਲ, ਜ਼ਿਲ੍ਹਾ ਤਰਨ ਤਾਰਨ, ਮੈਸਰਜ਼ ਬੇਰਿੰਗ ਸਕੂਲ ਜਲੰਧਰ ਰੋਡ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਅਤੇ ਮੈਸਰਜ਼ ਦੀ ਸੀਨੀਅਰ ਸਕਾਲਰ ਸਕੂਲ ਰਾਜਿੰਦਰ ਨਗਰ ਪਠਾਨਕੋਟ ਵਿਖੇ ਨਿਧੀ ਆਪਣੇ ਨਿਕਟ 2.0 ਪ੍ਰੋਗਰਾਮ ਕਰਵਾਏ ਗਏ | ਇਨ੍ਹਾਂ ਪ੍ਰੋਗਰਾਮਾਂ 'ਚ ਨੋਡਲ ਅਫ਼ਸਰ ਨੇ ਮਾਲਕਾਂ ਅਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਅਤੇ ਉਨ੍ਹਾਂ ਨਾਲ ਪੀ. ਐੱਫ. ਸੰਗਠਨ ਨਾਲ ਸੰਬੰਧਿਤ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ | ਇਸ ਦੌਰਾਨ ਨੋਡਲ ਅਫ਼ਸਰਾਂ ਨੇ ਰੁਜ਼ਗਾਰਦਾਤਾਵਾਂ ਅਤੇ ਕਰਮਚਾਰੀਆਂ ਨਾਲ ਸੰਬੰਧਿਤ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਕੀਤੇ | ਇਸ ਮੌਕੇ ਖੇਤਰੀ ਭਵਿੱਖ ਨਿਧੀ ਫੰਡ ਕਮਿਸ਼ਨਰ ਲੋਕੇਂਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਸੰਸਥਾਵਾਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਸੰਬੰਧੀ ਵੀ ਜਾਣੂੰ ਕਰਵਾਇਆ | ਉਨ੍ਹਾਂ ਦੱਸਿਆ ਕਿ ਇਹ ਯੋਜਨਾ ਨਿਰਮਾਣ ਖੇਤਰਾਂ ਲਈ 4 ਸਾਲਾਂ ਲਈ ਅਤੇ ਹੋਰ ਮਾਲਕਾਂ ਲਈ 2 ਸਾਲਾਂ ਲਈ ਲਾਗੂ ਹੋਵੇਗੀ | ਇਸ ਯੋਜਨਾ ਦੀ ਰਜਿਸਟਰੇਸ਼ਨ 1 ਅਗਸਤ 2025 ਤੋਂ ਸ਼ੁਰੂ ਹੋ ਕੇ 31 ਜੁਲਾਈ, 2027 ਤੱਕ ਜਾਰੀ ਰਹੇਗੀ | ਇਹ ਯੋਜਨਾ 1 ਲੱਖ ਰੁਪਏ ਤੱਕ ਤਨਖ਼ਾਹ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ 'ਤੇ ਲਾਗੂ ਹੋਵੇਗੀ, ਪਰ ਲਾਭਪਾਤਰੀਆਂ ਨੂੰ ਇਕ ਮਹੀਨੇ ਦੀ ਤਨਖ਼ਾਹ (15 ਹਜ਼ਾਰ ਰੁਪਏ ਤੱਕ) ਦੋ ਕਿਸ਼ਤਾਂ ਵਿਚ ਦਿੱਤੀ ਜਾਵੇਗੀ | ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਤਹਿਤ ਨਵ-ਨਿਯੁਕਤ ਕਰਮਚਾਰੀਆਂ ਦੇ ਮਾਲਕਾਂ ਨੂੰ ਪ੍ਰਤੀ ਮਹੀਨਾ 3000 ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਮਾਲਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਇਸ ਯੋਜਨਾ ਲਈ ਲਗਭਗ 1 ਲੱਖ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਨਾਲ ਸਾਢੇ ਤਿੰਨ ਕਰੋੜ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਈ. ਪੀ. ਐੱਫ. ਓ. ਨੇ ਮੈਂਬਰ ਪ੍ਰੋਫਾਈਲਿੰਗ ਲਈ ਸਾਂਝੀ ਘੋਸ਼ਣਾ ਪ੍ਰਕਿਰਿਆ ਦੀ ਅÏਨਲਾਈਨ ਸਹੂਲਤ ਨੂੰ ਸਰਲ ਬਣਾਇਆ ਹੈ | ਉਨ੍ਹਾਂ ਦੱਸਿਆ ਕਿ ਬੈਂਕ ਖਾਤਾ ਸੀਡਿੰਗ ਪ੍ਰਕਿਰਿਆ 'ਚ ਮਾਲਕ ਦੇ ਮਨਜ਼ੂਰੀ ਦੀ ਕੋਈ ਲੋੜ ਨਹੀਂ ਹੋਵੇਗੀ | ਮੈਂਬਰ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮਾਲਕ ਕੋਲ ਪਹਿਲਾਂ ਤੋਂ ਲੰਬਿਤ ਬੈਂਕ ਕੇ. ਵਾਈ. ਸੀ. ਬੇਨਤੀ ਨੂੰ ਹਟਾ ਦੇਣ ਅਤੇ ਆਟੋ-ਵੈਰੀਫਿਕੇਸ਼ਨ ਲਈ ਇਸਨੂੰ ਦੁਬਾਰਾ ਸ਼ੁਰੂ ਕਰੇ |

Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਦੀ ਮੋਗਾ ਰੈਲੀ ਦੀਆਂ ਤਿਆਰੀਆਂ ਸੰਬੰਧੀ ਭਾਜਪਾਈਆਂ ਦੀ ਹੋਈ ਬੈਠਕ <br/> ਅਗਲੀ ਖ਼ਬਰ ਡਾ: ਰਾਮਾਮੂਰਤੀ ਵੈੱਲਫੇਅਰ ਸੁਸਾਇਟੀ ਨੂੰ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਐਵਾਰਡ ਮਿਲਿਆ
Ad Position 24