18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਮਿਤ ਸ਼ਾਹ ਦੀ ਮੋਗਾ ਰੈਲੀ ਦੀਆਂ ਤਿਆਰੀਆਂ ਸੰਬੰਧੀ ਭਾਜਪਾਈਆਂ ਦੀ ਹੋਈ ਬੈਠਕ <br/>

Ad Position 21
No active advertisement
ਅਜੀਤ ਡੈਸਕ 01-03-2026
ਅੰਮਿ੍ਤਸਰ, 28 ਫਰਵਰੀ (ਹਰਮਿੰਦਰ ਸਿੰਘ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ 'ਚ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਬੈਠਕ ਹੋਈ | ਜਿਸ 'ਚ ਕੋਰ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਸਾਬਕਾ ਮੰਤਰੀ ਅਤੇ ਮੁਕੇਰੀਆਂ ਤੋਂ ਭਾਜਪਾ ਵਿਧਾਇਕ ਅਰੁਣੇਸ਼ ਸ਼ਾਕਰ, ਅੰਬਿਕਾ ਖੰਨਾ, ਗੁਰਪ੍ਰਤਾਪ ਸਿੰਘ ਟਿੱਕਾ, ਹਰਜਿੰਦਰ ਸਿੰਘ ਠੇਕੇਦਾਰ ਅਤੇ ਅਜੈਬੀਰ ਪਾਲ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਦੌਰਾਨ ਸਾਬਕਾ ਮੰਤਰੀ ਅਤੇ ਮੁਕੇਰੀਆਂ ਤੋਂ ਭਾਜਪਾ ਵਿਧਾਇਕ ਅਰੁਣੇਸ਼ ਸ਼ਾਕਰ ਅਤੇ ਇੰਚਾਰਜ ਹਲਕਾ ਉੱਤਰੀ ਸੁਖਮਿੰਦਰ ਸਿੰਘ ਪਿੰਟੂ ਨੇ ਉੱਤਰੀ ਵਿਧਾਨ ਸਭਾ ਲਈ ਮੰਡਲ ਪ੍ਰਧਾਨਾਂ ਅਮਿਤ ਅਬਰੋਲ, ਕਿਸ਼ੋਰ ਰੈਨਾ, ਨਵਦੀਪ ਹਾਂਡਾ ਅਤੇ ਨੂਰੀਨ ਮਹਾਜਨ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ | ਅੰਬਿਕਾ ਖੰਨਾ ਅਤੇ ਇੰਚਾਰਜ ਡਾ: ਰਾਮ ਚਾਵਲਾ ਨੇ ਕੇਂਦਰੀ ਵਿਧਾਨ ਸਭਾ ਲਈ ਮੰਡਲ ਪ੍ਰਧਾਨਾ ਸੁਧੀਰ ਅਰੋੜਾ, ਰੋਮੀ ਚੋਪੜਾ ਅਤੇ ਟਹਿਲ ਸਿੰਘ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ | ਪੱਛਮੀ ਵਿਧਾਨ ਸਭਾ ਦੇ ਇੰਚਾਰਜ ਅਜੈਬੀਰ ਪਾਲ ਸਿੰਘ ਰੰਧਾਵਾ ਅਤੇ ਇੰਚਾਰਜ ਕੁਮਾਰ ਅਮਿਤ ਨੇ ਆਪਣੇ ਮੰਡਲ ਪ੍ਰਧਾਨਾ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ | ਪੂਰਬੀ ਵਿਧਾਨ ਸਭਾ ਦੇ ਇੰਚਾਰਜ ਅਜੈਬੀਰ ਪਾਲ ਸਿੰਘ ਰੰਧਾਵਾ ਨੇ ਮੰਡਲ ਪ੍ਰਧਾਨਾ ਨੀਰਜ ਰਾਜਪੂਤ, ਰਮਨ ਰਾਠੌਰ ਅਤੇ ਕਰਨਬੀਰ ਸਿੰਘ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਸਲਿਲ ਕਪੂਰ, ਸਤਪਾਲ ਡੋਗਰਾ ਅਤੇ ਜਸਪਾਲ ਸਿੰਘ ਸ਼ੰਟੂ ਵੀ ਮੌਜੂਦ ਸਨ | ਸੰਧੂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਮੋਗਾ ਰੈਲੀ ਪੰਜਾਬ ਵਿਚ ਇਕ ਵੱਡੀ ਤਬਦੀਲੀ ਲਿਆਏਗੀ | ਉਨ੍ਹਾਂ ਕਿਹਾ ਕਿ ਸ਼ਾਹ ਦੀ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਲੋਕਾਂ 'ਚ ਬਹੁਤ ਉਤਸ਼ਾਹ ਹੈ | ਲੋਕ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੇਖਣਾ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਸੁਣਨਾ ਚਾਹੁੰਦੇ ਹਨ | ਇਹ ਰੈਲੀ ਅਗਲੇ ਮਹੀਨਿਆਂ 'ਚ ਪੰਜਾਬ ਦੀ ਰਾਜਨੀਤੀ ਵਿਚ ਇਕ ਵੱਡੀ ਤਬਦੀਲੀ ਲਿਆ ਸਕਦੀ ਹੈ ਅਤੇ ਸੂਬੇ

Ad Position 22
No active advertisement
ਪਿਛਲੀ ਖ਼ਬਰ ਵਾਹਨ ਨਿਰਮਾਤਾ ਕੰਪਨੀ ਟੀ.ਵੀ.ਐਸ. ਵਲੋਂ ਸ੍ਰੀ ਦਰਬਾਰ ਸਾਹਿਬ ਲਈ 4 ਦੋ ਪਹੀਆ ਵਾਹਨ ਭੇਟ <br/> ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਖੇਤਰੀ ਦਫ਼ਤਰ ਅੰਮਿ੍ਤਸਰ ਨੇ ਨਿਧੀ ਆਪਣੇ ਨਿਕਟ 2.0 ਪ੍ਰੋਗਰਾਮ ਕਰਵਾਏ <br/>
Ad Position 24