18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਛੀਨਾ ਨੇ 23ਵੀਂ ਸਾਲਾਨਾ ਕਾਨਵੋਕੇਸ਼ਨ ਦੌਰਾਨ 240 ਵਿਦਿਆਰਥਣਾਂ ਨੂੰ ਪ੍ਰਦਾਨ ਕੀਤੀਆਂ ਡਿਗਰੀਆਂ <br/>

Ad Position 21
No active advertisement
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਕਾਨਵੋਕੇਸ਼ਨ ਸਮਾਰੋਹ ਦੌਰਾਨ ਸ: ਰਜਿੰਦਰ ਮੋਹਨ ਸਿੰਘ ਛੀਨਾ, ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕਰਦੇ ਹੋਏ | ਨਾਲ ਡਾ. ਮਹਿਲ ਸਿੰਘ, ਸੰਤੋਖ ਸਿੰਘ ਸੇਠੀ, ਪਿ੍ੰਸੀਪਲ ਡਾ. ਲਕਸ਼ਮੀ ਮਲਹੋਤਰਾ ਅਤੇ ਹੋਰ ਅਤੇ ਕਾਨਵੋਕੇਸ਼ਨ ਸਮਾਰੋਹ ਵਿਚ ਸ਼ਾਮਿਲ ਵਿਦਿਆਰਥਣਾਂ ਤੇ ਸਟਾਫ਼ | ਤਸਵੀਰਾਂ : ਨਿਰਮਲ ਸਟੂਡੀਓ <br/> 01-03-2026
ਅੰਮਿ੍ਤਸਰ, 28 ਫਰਵਰੀ (ਜਸਵੰਤ ਸਿੰਘ ਜੱਸ)¸ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਬ੍ਰਹਮ ਬੂਟਾ ਮਾਰਕੀਟ ਦੀ ਅੱਜ ਹੋਈ 23ਵੀਂ ਸਾਲਾਨਾ ਕਾਨਵੋਕੇਸ਼ਨ ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕਲਾਸਾਂ ਦੀਆਂ 240 ਦੀ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ | ਕਾਲਜ ਪਿ੍ੰਸੀਪਲ ਡਾ. ਲਕਸ਼ਮੀ ਮਲਹੋਤਰਾ ਦੀ ਅਗਵਾਈ ਹੇਠ ਕਰਵਾਏ ਗਏ ਕਾਨਵੋਕੇਸ਼ਨ ਸਮਾਰੋਹ ਮੌਕੇ ਸ: ਛੀਨਾ ਨੇ ਕਿਹਾ ਕਿ ਡਿਗਰੀ ਵੰਡ ਸਮਾਰੋਹ ਉਹ ਦਿਨ ਹੈ, ਜਦੋਂ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦਾ ਸਫ਼ਲ ਨਤੀਜਾ ਡਿਗਰੀ ਦੇ ਰੂਪ 'ਚ ਹੱਥ ਆਉਂਦਾ ਹੈ | ਪਰ ਇਹ ਮੰਜ਼ਿਲ ਨਹੀਂ, ਸਗੋਂ ਜੀਵਨ ਦੇ ਨਵੇਂ ਸਫਰ ਦੀ ਸ਼ੁਰੂਆਤ ਹੈ | ਸ: ਛੀਨਾ ਨੇ ਔਰਤਾਂ ਦੀ ਸਿੱਖਿਆ ਅਤੇ ਹੋਰਨਾਂ ਵੱਖ-ਵੱਖ ਖੇਤਰਾਂ 'ਚ ਉਪਲਬਧੀਆਂ ਪ੍ਰਾਪਤ ਕਰਨ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਇਕ ਨਿਆਂਪੂਰਨ, ਪੜ੍ਹੇ-ਲਿਖੇ ਅਤੇ ਜਾਗਰੂਕ ਸਮਾਜ ਲਈ ਲੜਕੀਆਂ ਦੀ ਸਿੱਖਿਆ 'ਤੇ ਧਿਆਨ ਕੇਂਦਰਿਤ ਹੋਣਾ ਚਾਹੀਦਾ ਹੈ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ਸਾਨੂੰ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਬਣਨਾ ਚਾਹੀਦਾ ਹੈ ਅਤੇ ਜ਼ਿੰਦਗੀ ਦੇ ਸ਼ਾਰਟਕੱਟ ਸਾਨੂੰ ਕਿਤੇ ਵੀ ਨਹੀਂ ਲੈ ਜਾਂਦੇ | ਪਿ੍ੰ: ਡਾ. ਮਲਹੋਤਰਾ ਨੇ ਕਾਲਜ ਦੀਆਂ ਵਿਦਿਆਰਥਣਾਂ ਦੀਆਂ ਅਕਾਦਮਿਕ, ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ 'ਚ ਪ੍ਰਾਪਤੀਆਂ ਸਬੰਧੀ ਸਾਲਾਨਾ ਰਿਪੋਰਟ ਪੜ੍ਹੀ | ਇਸ ਮੌਕੇ ਪ੍ਰਸਿੱਧ ਨਾਗੀ ਪਰਿਵਾਰ ਤੋਂ ਜਤਿੰਦਰ ਸਿੰਘ ਨਾਗੀ ਨੇ ਕਿਹਾ ਕਿ ਉਹ ਖੁਸ਼ ਹਨ ਕਿ 1980 ਦੇ ਦਹਾਕੇ 'ਚ ਉਨ੍ਹਾਂ ਦੇ ਪਰਿਵਾਰ ਦੁਆਰਾ ਖੋਲਿ੍ਹਆ ਅਤੇ ਬਾਅਦ 'ਚ ਖਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਨੂੰ ਦਾਨ ਕੀਤਾ ਗਿਆ ਕਾਲਜ ਉਨ੍ਹਾਂ ਦੇ ਪੁਰਖਿਆਂ ਦੇ ਸੁਪਨਿਆਂ ਨੂੰ ਪੂਰਾ ਕਰ ਰਿਹਾ ਹੈ | ਸ: ਛੀਨਾ ਨੇ ਕੌਂਸਲ ਦੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ, ਪਿ੍ੰ: ਡਾ. ਮਲਹੋਤਰਾ ਅਤੇ ਸ. ਨਾਗੀ ਨਾਲ ਮਿਲ ਕੇ ਹੋਣਹਾਰ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਵੀ ਕੀਤਾ | ਇਸ ਮੌਕੇ ਪ੍ਰੋ: ਅਮਰੀਕ ਸਿੰਘ, ਡੀ. ਐਸ. ਰਟੌਲ, ਪ੍ਰੋ: ਅਜੈਪਾਲ ਸਿੰਘ ਢਿੱਲੋਂ ਅਤੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸੇਵਾ ਸੁਸਾਇਟੀਆਂ ਦੇ ਆਗੂ ਸਨਮਾਨਿਤ ਅਗਲੀ ਖ਼ਬਰ ਸੀ. ਆਈ. ਆਈ. ਵਲੋਂ ਸਾਲਾਨਾ ਸੈਸ਼ਨ ਅਤੇ ਟੂਰਿਜ਼ਮ ਕਨਕਲੇਵ ਦਾ ਆਯੋਜਨ
Ad Position 24