08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ ਐੱਚ. ਪੀ. ਵੀ. ਵੈਕਸੀਨ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 04-03-2026
ਅੰਮਿ੍ਤਸਰ, 3 ਮਾਰਚ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਹੇਠ ਜ਼ਿਲ੍ਹਾ ਅੰਮਿ੍ਤਸਰ ਵਿਖੇ ਐੱਚ. ਪੀ. ਵੀ. ਵੈਕਸੀਨ ਦੀ ਸ਼ੁਰੂਆਤ ਸਿਵਲ ਹਸਪਤਾਲ ਤੋਂ ਕੀਤੀ ਗਈ | ਇਸ ਮੌਕੇ ਡਾ. ਬਜਾਜ ਨੇ ਦੱਸਿਆ ਕਿ ਐੱਚ. ਪੀ. ਵੀ., ਭਾਵ ਹਿਊਮਨ ਪੈਪਿਲੋਮਾ ਵਾਇਰਸ ਵੈਕਸੀਨ ਦੀ ਸ਼ੁਰੂਆਤ ਅੱਜ ਤੋਂ ਜ਼ਿਲ੍ਹਾ ਭਰ 'ਚ ਕੀਤੀ ਗਈ ਹੈ | ਇਸ ਵੈਕਸੀਨ ਦੁਆਰਾ 14 ਤੋਂ 15 ਸਾਲ ਤੱਕ ਦੀਆਂ ਬੱਚੀਆਂ ਨੂੰ ਸਰਵਾਈਕਲ ਕੈਂਸਰ ਤੋਂ ਸੁਰੱਖਿਅਤ ਕਰਨ ਲਈ ਇਹ ਵੈਕਸੀਨ ਲਗਾਈ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਟੀਚਾ ਹੈ ਕਿ ਸੰਨ 2030 ਤੱਕ ਸਰਵਾਈਕਲ ਕੈਂਸਰ ਨੂੰ ਖਤਮ ਕੀਤਾ ਜਾਵੇ | ਇਸ ਅਵਸਰ 'ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਸ਼ਮੀ ਨੇ ਦੱਸਿਆ ਕਿ ਇਸ ਟੀਕੇ ਦਾ ਸਾਰਾ ਰਿਕਾਰਡ ਯੁ-ਵਿਨ ਪੋਰਟਲ 'ਤੇ ਦਰਜ ਕੀਤਾ ਜਾਵੇਗਾ ਅਤੇ 3 ਮਾਰਚ ਤੋਂ ਇਸ ਨੂੰ ਟੀਕਾਕਰਨ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ | ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਰਜਨੀਸ਼ ਕੁਮਾਰ, ਡਿਪਟੀ ਮੈਡੀਕਲ ਅਫਸਰ ਡਾ. ਪ੍ਰੀਤਵਿਨ, ਜਿਲ੍ਹਾ ਐੱਮ.ਈ.ਆਈ.ਓ. ਅਮਰਦੀਪ ਸਿੰਘ, ਡਾ. ਮਨਮੀਤ ਕੌਰ, ਡਾ. ਵਨੀਤ, ਡਾ. ਨੇਹਾ, ਡਾ. ਸਰਤਾਜ ਸਿੰਘ, ਡਾ. ਜਸਕਰਨਜੋਤ ਕੌਰ, ਡਾ. ਅੰਜੂ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਅੰਮਿ੍ਤ ਸੰਚਾਰ, 40 ਪ੍ਰਾਣੀ ਗੁਰੂ ਵਾਲੇ ਬਣੇ <br/> ਅਗਲੀ ਖ਼ਬਰ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਕਰਾਉਣੀ ਲਾਜ਼ਮੀ-ਡਾ. ਨਵਤੇਜ <br/>
Ad Position 24