27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਅਗਲੇ ਦਿਨਾਂ 'ਚ ਪੁਰਾਣੇ ਸ਼ਹਿਰ 'ਚ ਮੀਟ, ਤੰਬਾਕੂ ਅਤੇ ਸ਼ਰਾਬ ਵਾਲੀਆਂ ਦੁਕਾਨਾਂ 'ਤੇ ਹੋਵੇਗੀ ਕਾਰਵਾਈ <br/>

Ad Position 21
No active advertisement
ਅਜੀਤ ਡੈਸਕ 02-04-2026
ਅੰਮਿ੍ਤਸਰ, 1 ਅਪ੍ਰੈਲ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਵਸੇ ਪੁਰਾਣੇ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਸ਼ਹਿਰ ਦੀ ਪਵਿੱਤਰਤਾ ਨੂੰ ਮੁੱਖ ਰੱਖਦੇ ਹੋਏ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰੋਂ ਮੀਟ, ਤਮਾਕੂ ਅਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਬਾਹਰ ਕੱਢਣ ਲਈ ਅਗਲੇ ਦਿਨਾਂ 'ਚ ਵੱਖ-ਵੱਖ ਵਿਭਾਗਾਂ ਵਲੋਂ ਕਾਰਵਾਈ ਕੀਤੀ ਜਾਵੇਗੀ | ਇਸ ਦੇ ਲਈ ਇਨ੍ਹਾਂ ਵਿਭਾਗਾਂ ਦੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਜੋ ਉਪ੍ਰੋਕਤ ਦੁਕਾਨਾਂ ਨੂੰ ਬਾਹਰ ਕੱਢਣਗੀਆਂ | ਪੁਰਾਣੇ ਸ਼ਹਿਰ ਦੇ ਅੰਦਰੋਂ ਮੀਟ, ਅੰਡੇ, ਸ਼ਰਾਬ, ਤਮਾਕੂ ਦੀਆਂ ਦੁਕਾਨਾਂ ਨੂੰ ਬਾਹਰ ਕੱਢਣ ਲਈ ਸਿਹਤ ਵਿਭਾਗ, ਨਗਰ ਨਿਗਮ ਦੇ ਅਸਟੇਟ ਵਿਭਾਗ ਤੇ ਨਿਗਮ ਦੇ ਪਸ਼ੂ ਪਾਲਣ ਵਿਭਾਗ ਅਤੇ ਕਰ ਅਤੇ ਆਬਕਾਰੀ ਵਿਭਾਗ ਵਲੋਂ ਕਾਰਵਾਈ ਕੀਤੀ ਜਾਵੇਗੀ | ਪਤਾ ਲੱਗਾ ਹੈ ਤਮਾਕੂ, ਸਿਗਰੇਟਾਂ ਵਾਲੀਆ ਦੁਕਾਨਾਂ ਨੂੰ ਬਾਹਰ ਕੱਢਣ ਲਈ ਨਿਗਮ ਦੇ ਅਸਟੇਟ ਵਿਭਾਗ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਕੰਮ ਕਰਨਗੀਆਂ | ਪਤਾ ਲੱਗਾ ਹੈ ਸਿਹਤ ਵਿਭਾਗ ਵਲੋਂ ਕਮੇਟੀ ਬਣਾਉਣ ਲਈ ਅੱਜ ਬੈਠਕ ਕੀਤੀ ਗਈ ਹੈ ਅਤੇ ਭਲਕੇ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਨਿਗਮ ਦੇ ਅਸਟੇਟ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਦਾ ਗਠਿਨ ਕੀਤਾ ਜਾਵੇਗਾ | ਨਿਗਮ ਦੇ ਪਸ਼ੂ ਪਾਲਣ ਵਿਭਾਗ ਵਲੋਂ ਮੀਟ, ਅੰਡਿਆਂ ਵਾਲੀਆਂ ਦੁਕਾਨਾਂ ਨੂੰ ਬਾਹਰ ਕੱਢਣ ਲਈ ਦੁਕਾਨਦਾਰਾਂ ਨੂੰ ਨੋਟਿਸ ਕੱਢੇ ਗਏ ਹਨ ਅਤੇ ਇਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ | ਇਸ ਅਰਸੇ ਦੌਰਾਨ ਕਾਰਵਾਈ ਲਈ ਕਮੇਟੀ ਦਾ ਗਠਨ ਹੋ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਹੋਟਲ ਦੇ ਕਮਰੇ 'ਚੋਂ ਭੇਦਭਰੀ ਹਾਲਤ 'ਚ ਔਰਤ ਦੀ ਮੌਤ ਦੇ ਮਾਮਲੇ 'ਚ ਹੋਟਲ ਮੈਨੇਜਰ ਗਿ੍ਫ਼ਤਾਰ <br/> ਅਗਲੀ ਖ਼ਬਰ ਪੰਜਾਬ ਦੇ ਲੋਕਾਂ ਦਾ 'ਆਪ' ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਐ-ਰਣੀਕੇ <br/>
Ad Position 24