26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਟਰੀਟ ਲਾਈਟ ਬੰਦ ਹੋਣ ਕਰਕੇ ਨਿਮਲਾ ਐਵੇਨਿਊ ਦੇ ਲੋਕ ਹੋ ਰਹੇ ਹਨ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 02-04-2026
ਅੰਮਿ੍ਤਸਰ, 1 ਅਪ੍ਰੈਲ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਪੱਛਮੀ ਦੇ ਅਧੀਨ ਆਉਂਦੀ ਵਾਰਡ ਨੰ: 79 ਦੇ ਇਲਾਕੇ ਨਿਮਲਾ ਐਵੇਨਿਊ ਵਿਖੇ ਲੰਬੇ ਸਮੇਂ ਤੋਂ ਸਟਰੀਟ ਲਾਈਟਾਂ ਬੰਦ ਹੋਣ ਕਰਕੇ ਇਲਾਕਾ ਨਿਵਾਸੀ ਮੁਸ਼ਕਿਲਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ | ਬਾਰ ਬਾਰ ਨਿਗਮ ਦੇ ਪੋਰਟਲ 'ਤੇ ਸ਼ਿਕਾਇਤਾਂ ਕਰਨ ਦੇ ਬਾਵਜੂਦ ਸਮੱਸਿਆ ਦਾ ਕੋਈ ਹੱਲ ਨਹੀਂ ਹੋ ਰਿਹਾ | ਇਸ ਸਬੰਧ ਵਿਚ ਇਲਾਕਾ ਨਿਵਾਸੀ ਲਖਵਿੰਦਰ ਸਿੰਘ ਅਤੇ ਵਿਜੇ ਕੁਮਾਰ ਆਦਿ ਨੇ ਦੱਸਿਆ ਕਿ ਉਹ ਨਿਮਲਾ ਐਵੀਨਿਊ ਦੇ ਵਸਨੀਕ ਹਨ | ਉਨ੍ਹਾਂ ਦੇ ਇਲਾਕੇ ਵਿਚ ਬੀਤੇ ਲੰਬੇ ਸਮੇਂ ਤੋਂ ਸਟਰੀਟ ਲਾਈਟਾਂ ਬੰਦ ਪਈਆਂ ਹਨ | ਉਨ੍ਹਾਂ ਕਿਹਾ ਕਿ ਅਜਿਹੇ ਵਿਚ ਸਮਾਜ ਵਿਰੋਧੀ ਅਨਸਰਾਂ ਨੂੰ ਆਪਣੀਆਂ ਕਾਰਵਾਈ ਕਰਨ ਦਾ ਮੌਕਾ ਮਿਲ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਲਾਕੇ ਦੀ ਬੰਦ ਪਈ ਸਟਰੀਟ ਲਾਈਟ ਸਬੰਧੀ ਨਿਗਮ ਦੇ ਪੋਰਟਲ 'ਤੇ ਕਈ ਸ਼ਿਕਾਇਤਾਂ ਪਾਈਆਂ ਗਈਆਂ ਹਨ | ਇਸ ਤੋਂ ਇਲਾਵਾ ਕਈ ਵਾਰ ਸਟਰੀਟ ਲਾਈਟ ਦੇ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਗਈ ਹੈ ਪਰ ਅਜੇ ਤੱਕ ਉਨ੍ਹਾਂ ਦੀ ਸਟਰੀਟ ਲਾਈਟ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਨਗਰ ਨਿਗਮ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਸਮੱਸਿਆ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਵਰਲਡ ਸਿੱਖ ਚੈਂਬਰ ਆਫ ਕਾਮਰਸ ਵਲੋਂ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਵਿਖੇ ਅੱਖਾਂ ਤੇ ਚਮੜੀ ਰੋਗਾਂ ਦਾ ਮੁਫ਼ਤ ਕੈਂਪ ਲਗਾਇਆ... ਅਗਲੀ ਖ਼ਬਰ ਸੈਂਟਰਲ ਪਬਲਿਕ ਸਕੂਲ ਮੀਰਾਂਕੋਟ ਰੋਡ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/>
Ad Position 24