26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਤ੍ਰੈ ਸ਼ਤਾਬਦੀ ਕਾਲਜ ਦੇ ਵਿਦਿਆਰਥੀਆਂ ਨੂੰ ਸ਼ੋ੍ਰਮਣੀ ਕਮੇਟੀ ਵਲੋਂ 16.70 ਲੱਖ ਦਾ ਵਜ਼ੀਫ਼ਾ ਮਿਲਿਆ <br/>

Ad Position 21
No active advertisement
ਅਜੀਤ ਡੈਸਕ 02-04-2026
ਅੰਮਿ੍ਤਸਰ, 1 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਿੱਖੀ ਨੂੰ ਪ੍ਰਫੁੱਲਿਤ ਕਰਨ ਅਤੇ ਅੰਮਿ੍ਤਧਾਰੀ ਵਿਦਿਆਰਥੀਆਂ ਦੀ ਉੱਚ ਵਿੱਦਿਆ 'ਚ ਮਦਦ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਜ਼ੀਫ਼ਾ ਸਕੀਮ ਤਹਿਤ ਅੱਜ ਸਮਾਗਮ ਦੌਰਾਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਨਾਲ ਸਨਮਾਨਿਤ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿੱਦਿਅਕ ਸੈਸ਼ਨ 2025-26 ਲਈ ਕਾਲਜ ਦੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ 16 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਵਜ਼ੀਫ਼ੇ ਵਜੋਂ ਸੌਂਪਿਆ ਗਿਆ ਹੈ | ਸਮਾਗਮ ਦੌਰਾਨ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਦਾ ਧੰਨਵਾਦ ਕੀਤਾ | ਡਾ. ਕੁਲਵਿੰਦਰ ਸਿੰਘ ਨੇ ਧਰਮ ਪ੍ਰਚਾਰ ਕਮੇਟੀ ਵਲੋਂ ਹਰ ਸਾਲ ਦਿੱਤੇ ਜਾਂਦੇ ਇਹ ਵਜ਼ੀਫ਼ੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ 'ਚ ਇਕ ਅਹਿਮ ਕੜੀ ਸਾਬਤ ਹੋ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ 'ਜਸ਼ਨ 2026' ਅੱਜ ਤੋਂ
Ad Position 24