06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਹੈਰੋਇਨ ਸਮੇਤ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 05-04-2026

ਸੁਲਤਾਨਵਿੰਡ, 4 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਨਸ਼ਿਆਂ ਅਤੇ ਲੁੱਟਾਂ ਖੋਹਾਂ ਖਿਲਾਫ ਯੁੱਧ ਨਸ਼ਿਆਂ ਵਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਗਏ ਨੌਜਵਾਨ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦਸਿਆ ਕੇ ਏ. ਐੱਸ. ਆਈ. ਕੁਲਦੀਪ ਸਿੰਘ, ਏ. ਐੱਸ. ਆਈ. ਦਿਲਬਾਗ ਸਿੰਘ ਅਤੇ ਹੌਲਦਾਰ ਅਮਨ ਸਿੰਘ ਵਲੋਂ ਪਿੰਡ ਸੁਲਤਾਨਵਿੰਡ ਵਿਖੇ ਗਸਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਜਿਸ ਕੋਲੋਂ ਤਲਾਸ਼ੀ ਦੌਰਾਨ 6 ਗ੍ਰਾਮ 60 ਮਿਲੀ ਗਰਾਮ ਹੈਰੋਇਨ ਬਰਾਮਦ ਹੋਈ ਹੈ ਤੇ ਇਸ ਨੌਜਵਾਨ ਖਿਲਾਫ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਸ ਨੌਜਵਾਨ ਕੋਲੋ ਹੋਰ ਪੁੱਛ-ਗਿੱਛ ਕੀਤੀ ਜਾਵੇਗੀ | ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਹਰਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪੱਤੀ ਮਲਕੋ ਦੀ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਨਾਕਾਮ ਸਾਬਤ ਹੋਇਆ ਭਾਜਪਾ ਦਾ ਅੰਮਿ੍ਤਸਰ ਧਰਨਾ-ਮਠਾੜੂ <br/> ਅਗਲੀ ਖ਼ਬਰ ਡੀ. ਸੀ. ਦਫ਼ਤਰ ਲੁਧਿਆਣਾ ਅੱਗੇ ਰੋਸ ਪ੍ਰਦਰਸ਼ਨ 'ਚ ਭਾਕਿਯੂ ਡਕੌਂਦਾ ਜਥੇਬੰਦੀ ਵੱਡੀ ਪੱਧਰ 'ਤੇ ਸ਼ਮੂਲੀਅਤ ਕਰੇਗੀ-ਸੂਬਾ...
Ad Position 24