06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਭਾਜਪਾ ਦੇ ਸਥਾਪਨਾ ਦਿਵਸ ਸੰਬੰਧੀ ਲੋਕ ਜਾਗਿ੍ਤੀ ਯਾਤਰਾ ਤੇ ਰੋਡ ਸ਼ੋਅ ਅੱਜ

Ad Position 21
No active advertisement
ਅਜੀਤ ਡੈਸਕ 05-04-2026
ਛੇਹਰਟਾ, 4 ਅਪ੍ਰੈਲ (ਪੱਤਰ ਪ੍ਰੇਰਕ)-ਭਾਰਤੀ ਜਨਤਾ ਪਾਰਟੀ ਦੇ ਟਰੇਡ ਯੂਨੀਅਨ ਸੈੱਲ ਪੰਜਾਬ ਵਲੋਂ ਭਾਰਤੀ ਜਨਤਾ ਪਾਰਟੀ ਦੇ ਸਥਾਪਨਾ ਦਿਵਸ ਸੰਬੰਧੀ ਛੇਹਰਟਾ ਵਿਚ ਲੋਕ ਜਾਗਿ੍ਤੀ ਯਾਤਰਾ ਤੇ ਰੋਡ ਸ਼ੋਅ ਦਾ ਆਯੋਜਨ 5 ਅਪ੍ਰੈਲ ਨੂੰ ਕੀਤਾ ਜਾ ਰਿਹਾ ਹੈ | ਟ੍ਰੇਡ ਯੂਨੀਅਨ ਸੈੱਲ ਭਾਜਪਾ ਪੰਜਾਬ ਕਨਵੀਨਰ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਛੇਹਰਟਾ ਵਿਖ਼ੇ ਇਕ ਪ੍ਰੈਸ ਕਾਨਫਰੰਸ ਕੀਤੀ ਗਈ | ਟ੍ਰੇਡ ਯੂਨੀਅਨ ਸੈੱਲ ਪੰਜਾਬ ਕਨਵੀਨਰ ਅਸ਼ਵਨੀ ਸ਼ਰਮਾ ਨੇ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 6 ਅਪ੍ਰੈਲ ਦੇਸ਼ ਦੇ ਰਾਜਨੀਤਿਕ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਅੱਜ ਤੋਂ 46 ਸਾਲ ਪਹਿਲਾਂ 6 ਅਪ੍ਰੈਲ 1980 ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਥਾਪਨਾ ਹੋਈ ਹੋਈ ਸੀ | ਉਨ੍ਹਾਂ ਦੱਸਿਆ ਕਿ ਟ੍ਰੇਡ ਯੂਨੀਅਨ ਸੈੱਲ ਪੰਜਾਬ ਵਲੋਂ, ਭਾਰਤੀ ਜਨਤਾ ਪਾਰਟੀ ਦੀ ਸਥਾਪਨਾ ਦੇ ਮੌਕੇ 'ਤੇ 5 ਅਪ੍ਰੈਲ ਐਤਵਾਰ ਨੂੰ ਤਾਜ ਪੈਲੇਸ ਇੰਡੀਆ ਗੇਟ ਛੇਹਰਟਾ (ਅੰਮਿ੍ਤਸਰ) ਤੋਂ ਲੋਕ ਜਾਗਿ੍ਤੀ ਯਾਤਰਾ ਅਤੇ ਇਕ ਵਿਸ਼ਾਲ ਰੋਡ ਸ਼ੋਅ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿਚ ਰਵਨੀਤ ਸਿੰਘ ਬਿੱਟੂ ਕੇਂਦਰੀ ਰੇਲਵੇ ਰਾਜ ਮੰਤਰੀ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਕਾਰਜਕਾਰੀ ਪ੍ਰਧਾਨ ਪੰਜਾਬ, ਮਨੋਰੰਜਨ ਕਾਲੀਆ ਸਾਬਕਾ ਕੈਬਨਿਟ ਮੰਤਰੀ, ਸੁਭਾਸ਼ ਸ਼ਰਮਾ ਉਪ ਪ੍ਰਧਾਨ ਪੰਜਾਬ ਪਹੁੰਚ ਕੇ ਲੋਕ ਜਾਗਿ੍ਤੀ ਯਾਤਰਾ ਰੋਡ ਸ਼ੋਅ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ, ਇਸ ਤੋਂ ਇਲਾਵਾ ਹੋਰ ਰਾਜਾਂ ਅਤੇ ਜ਼ਿਲਿ੍ਹਆਂ ਦੇ ਆਗੂ ਵੀ ਉੱਥੇ ਪਹੁੰਚਣਗੇ | ਉਨ੍ਹਾਂ ਨੇ ਅੰਮਿ੍ਤਸਰ ਦੇ ਲੋਕਾਂ ਅਤੇ ਨੌਜਵਾਨਾਂ ਨੂੰ ਇਸ ਰੋਡ ਸ਼ੋਅ ਵਿਚ ਸ਼ਾਮਿਲ ਹੋਣ ਦਾ ਸੁਨੇਹਾ ਦਿੱਤਾ | ਇਸ ਮੌਕੇ ਮੰਡਲ ਭਾਰਤੀ ਜਨਤਾ ਪਾਰਟੀ ਛੇਹਰਟਾ ਮੰਡਲ ਦੇ ਪ੍ਰਧਾਨ ਪ੍ਰਧਾਨ ਸਤੀਸ਼ ਪੁੰਜ, ਸਾਬਕਾ ਕੌਂਸਲਰ ਅਰਵਿੰਦ ਸ਼ਰਮਾ, ਰਮਨ ਪੰਡਿਤ, ਜੋਗਿੰਦਰ ਅਟਵਾਲ, ਹੇਮੰਤ ਤਿਵਾੜੀ, ਮੋਤੀ ਲਾਲ ਧਮਾਕਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇ: ਕਸ਼ਮੀਰ ਸਿੰਘ ਗੰਡੀਵਿੰਡ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਪ੍ਰਭਾ ਖੇਤਾਨ ਫਾਊਾਡੇਸ਼ਨ ਅੰਮਿ੍ਤਸਰ ਨੇ ਵਿਸ਼ੇਸ਼ ਸੈਸ਼ਨ ਕਰਵਾਇਆ
Ad Position 24