29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਜਥੇ ਨੇ ਕੀਤੇ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ

Ad Position 21
No active advertisement
ਅਜੀਤ ਡੈਸਕ 24-06-2026

ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐੱਸ. ਜੀ. ਪੀ. ਸੀ.) ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ‘ਤੇ 29 ਜੂਨ ਨੂੰ ਮਨਾਈ ਜਾ ਰਹੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੇ ਭਾਰਤੀ ਸਿੱਖ ਜਥੇ ਨੇ ਅੱਜ ਫਾਰੂਖਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕੀਤੇ, ਜਿੱਥੇ ਪਹੁੰਚਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥਾ ਲੀਡਰ ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਜਰਨਲ ਪ੍ਰਬੰਧਕ ਮੀਤ ਸਕੱਤਰ ਅਜ਼ਾਦਦੀਪ ਸਿੰਘ, ਦਿੱਲੀ ਕਮੇਟੀ ਦੇ ਹਰਵਿੰਦਰ ਸਿੰਘ ਬਖ਼ਸ਼ੀ, ਮਨਮੋਹਨ ਸਿੰਘ, ਜਗਤਾਰ ਸਿੰਘ ਆਦਿ ਦਾ ਈ. ਟੀ. ਪੀ. ਬੀ. ਦੇ ਡਿਪਟੀ ਸਕੱਤਰ (ਸ਼ਰਾਈਨਜ਼) ਫ਼ਰਾਜ਼ ਅੱਬਾਸ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਗੁਰਦੁਆਰਾ ਸੱਚਾ ਸੌਦਾ ਵਿਖੇ ਸੰਗਤ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਨ ਉਪਰੰਤ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਫਾਰੂਖਾਬਾਦ ਤੋਂ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰੇ ਲਗਾਉਂਦੇ ਭਾਰਤੀ ਸ਼ਰਧਾਲੂ ਵਿਸ਼ੇਸ਼ ਬੱਸਾਂ ਰਾਹੀਂ ਭਾਰੀ ਸੁਰੱਖਿਆ ’ਚ ਜ਼ਿਲ੍ਹਾ ਅਟਕ ਦੇ ਸ਼ਹਿਰ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਯਾਤਰੂ 24 ਜੂਨ ਨੂੰ ਹਸਨ ਅਬਦਾਲ ਵਿਖੇ ਬਾਬਾ ਵਲੀ ਕੰਧਾਰੀ ਦੇ ਦਰਸ਼ਨਾਂ ਉਪਰੰਤ 25 ਜੂਨ ਨੂੰ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚਣਗੇ ਅਤੇ ਉੱਥੇ ਇਕ ਰਾਤ ਰੁਕਣ ਦੇ ਬਾਅਦ 27 ਜੂਨ ਨੂੰ ਏਮਨਾਬਾਦ ਕਸਬੇ ਵਿਚਲੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਏ ਜਾਣਗੇ। 28 ਜੂਨ ਨੂੰ ਸੰਗਤ ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਸਮੇਤ ਉੱਥੋਂ ਦੇ ਸਥਾਨਕ ਗੁਰਦੁਆਰਿਆਂ ਦੇ ਦਰਸ਼ਨ ਕਰੇਗੀ ਅਤੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਡੇਹਰਾ ਸਾਹਿਬ ‘ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 30 ਜੂਨ ਨੂੰ ਜਥੇ ਦੀ ਭਾਰਤ ਵਾਪਸੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਸਵੈਮ ਸੇਵਕ ਸੰਘ ਨੇ ਸ਼ਤਾਬਦੀ ਸਮਾਗਮਾਂ ਤਹਿਤ ‘ਪ੍ਰਮੁੱਖ ਨਾਗਰਿਕ ਗੋਸ਼ਟੀ’ ਕਰਵਾਈ ਅਗਲੀ ਖ਼ਬਰ ਗੁਰੂ ਨਗਰੀ ਦੇ ਹਵਾਈ ਅੱਡੇ ’ਤੇ ਇਨਲਾਈਨ ਬੈਗੇਜ ਹੈਂਡਲਿੰਗ ਸਿਸਟਮ ਸ਼ੁਰੂ ਹੋਣ ਦਾ ਸਮਾਜ ਸੇਵੀ ਸੰਸਥਾਵਾਂ ਵਲੋਂ ਸਵਾਗਤ
Ad Position 24