03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਭਗਤ ਪੂਰਨ ਸਿੰਘ ਬਰਸੀ ਸੰਬੰਧੀ ਸਮਾਗਮ ਸ੍ਰੀ ਸਹਿਜ ਪਾਠ ਦੀ ਆਰੰਭਤਾ ਨਾਲ ਸ਼ੁਰੂ ਹੋਏ

Ad Position 21
No active advertisement
ਅਜੀਤ ਡੈਸਕ 28-07-2026

ਅੰਮ੍ਰਿਤਸਰ, 27 ਜੁਲਾਈ (ਹਰਮਿੰਦਰ ਸਿੰਘ)-ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਮੁੱਖ ਦਫਤਰ ਦੇ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਦੇ ਆਰੰਭ ਨਾਲ ਹੋਈ। ਪਾਠ ਦੀ ਆਰੰਭਤਾ ਤੋਂ ਪਹਿਲਾਂ ਪਿੰਗਲਵਾੜਾ ਸੰਸਥਾ ਦੇ ਬੱਚਿਆਂ ਨੇ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਉਪਰੰਤ ਬਾਬਾ ਦੀਪ ਸਿੰਘ ਜੀ ਸ਼ਹੀਦ ਅਖੰਡ ਪਾਠ ਸੇਵਾ ਸੁਸਾਇਟੀ ਅਤੇ ਪਿੰਗਲਵਾੜਾ ਸੰਸਥਾ ਦੇ ਸਹਿਯੋਗ ਨਾਲ ਸ੍ਰੀ ਸਹਿਜ ਪਾਠ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ: ਇੰਦਰਜੀਤ ਕੌਰ ਨੇ ਕਿਹਾ ਕਿ ਭਗਤ ਪੂਰਨ ਸਿੰਘ ਦੀ ਬਰਸੀ ਨੂੰ ਸਮਰਪਿਤ ਪ੍ਰੋਗਰਾਮ ਸ੍ਰੀ ਸਹਿਜ ਪਾਠ ਦੀ ਆਰੰਭਤਾ ਨਾਲ ਸ਼ੁਰੂ ਹੋ ਗਏ ਹਨ ਅਤੇ ਹੁਣ 3 ਅਗਸਤ ਨੂੰ ਪਿੰਗਲਵਾੜਾ ਸੰਸਥਾ ਅਧੀਨ ਚੱਲਦੇ ਸਕੂਲਾਂ ਦੇ ਵਿਦਿਆਰਥੀਆਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਮੁੱਖ ਦਫਤਰ ਵਿਖੇ ਹੋਵੇਗਾ। 4 ਅਗਸਤ ਨੂੰ ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ ਅਤੇ 5 ਅਗਸਤ ਨੂੰ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸਮਾਪਤੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਕੀਤੀ ਜਾਵੇਗੀ । ਇਸ ਮੌਕੇ ਡਾ: ਜਗਦੀਪਕ ਸਿੰਘ, ਮਾ: ਰਾਜਬੀਰ ਸਿੰਘ, ਡਾ: ਨਿਰਮਲ ਸਿੰਘ, ਯੋਗੇਸ਼ ਸੂਰੀ, ਤਿਲਕ ਰਾਜ, ਹਰਪਾਲ ਸਿੰਘ,ਰਜਿੰਦਰ ਸਿੰਘ, ਗੁਰਨਾਇਬ ਸਿੰਘ, ਪ੍ਰਿੰ: ਨਰੇਸ਼ ਕਾਲੀਆ, ਪ੍ਰਿੰ: ਅਨੀਤਾ ਬੱਤਰਾ, ਪ੍ਰੋ: ਕੁਲਦੀਪ ਸਿੰਘ, ਡਾ: ਪ੍ਰਭਜੀਤ ਕੌਰ, ਸਕੂਲਾਂ ਦਾ ਸਟਾਫ ਅਤੇ ਵਿਦਿਆਰਥੀ, ਵੱਖ- ਵੱਖ ਹੋਸਟਲਾਂ ਅਤੇ ਵਾਰਡਾਂ ਦੇ ਇੰਚਾਰਜ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਫੀਫਾ ਵਿਸ਼ਵ ਕੱਪ 'ਚ ਲਗਾਤਰ ਦੂਜੀ ਵਾਰ ਗੋਲਡਨ ਬੂਟ ਜਿੱਤ ਕੇ ਐਮਬਾਪੇ ਨੇ ਰਚਿਆ ਇਤਿਹਾਸ ਅਗਲੀ ਖ਼ਬਰ ਮੈਸੀ ਦੀਆਂ ਬਾਹਾਂ ਤੋਂ ਵਿਸ਼ਵ ਫੁੱਟਬਾਲ ਦੇ ਮੰਚ ਤੱਕ : ਲਾਮਿਨ ਯਮਾਲ
Ad Position 24
No active advertisement