05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੂਟੇ ਲਗਾਓ ਮੁਹਿੰਮ ਦਾ ਅਗਾਜ

ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੋਟਾਨੀਕਲ ਅਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਬੂਟੇ ਲਗਾਓ ਮੁਹਿੰਮ ਦਾ ਆਗਾਜ਼ ਕੀਤਾ ਗਿਆ । ਇਸ ਮੌਕੇ ਕਠਲ, ਅੰਬ ਅਤੇ ਅਮਰੂਦ ਦੇ ਪੌਦੇ ਲਗਾਏ ਗਏ।

Ad Position 21
No active advertisement
ਅਜੀਤ ਡੈਸਕ 06-08-2026
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੋਟਾਨੀਕਲ ਅਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਬੂਟੇ ਲਗਾਓ ਮੁਹਿੰਮ ਦਾ ਆਗਾਜ਼ ਕੀਤਾ ਗਿਆ । ਇਸ ਮੌਕੇ ਕਠਲ, ਅੰਬ ਅਤੇ ਅਮਰੂਦ ਦੇ ਪੌਦੇ ਲਗਾਏ ਗਏ। ਇਸ ਮੁਹਿੰਮ ਦੀ ਅਗਵਾਈ ਮੁੱਖ ਮਹਿਮਾਨ ਡੀਨ ਵਿਦਿਆਰਥੀ ਭਲਾਈ ਪ੍ਰੋ . ਸਤਨਾਮ ਸਿੰਘ ਦਿਓਲ ਨੇ ਕੀਤੀ। ਉਨ੍ਹਾਂ ਦੇ ਨਾਲ ਵਿਭਾਗ ਮੁਖੀ ਪ੍ਰੋ. ਸਤਵਿੰਦਰਜੀਤ ਕੌਰ, ਸੀਨੀਅਰ ਪ੍ਰੋਫੈਸਰ ਪ੍ਰੋ. ਐੱਮ. ਐੱਸ. ਭੱਟੀ, ਡਾ. ਆਸਥਾ ਭਾਟੀਆ, ਡਾ. ਨੀਤਿਕਾ ਕਪੂਰ, ਡਾ. ਕ੍ਰਿਤਿਕਾ ਪੰਡਿਤ, ਡਾ. ਮਹਿਕ ਤਨੇਜਾ ਅਤੇ ਲੈਂਡਸਕੇਪ ਅਫ਼ਸਰ ਗੁਰਵਿੰਦਰ ਸਿੰਘ ਵੀ ਹਾਜ਼ਰ ਸਨ। ਪ੍ਰੋ. ਸਤਨਾਮ ਸਿੰਘ ਦਿਓਲ ਨੇ ਕਿਹਾ ਕਿ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਨਾ ਵੀ ਹਰ ਨਾਗਰਿਕ ਦਾ ਫ਼ਰਜ਼ ਹੈ। ਵਿਭਾਗ ਮੁਖੀ ਪ੍ਰੋ. ਸਤਵਿੰਦਰਜੀਤ ਕੌਰ ਨੇ ਕਿਹਾ ਕਿ ਬੋਟਾਨੀਕਲ ਅਤੇ ਵਾਤਾਵਰਨ ਵਿਗਿਆਨ ਵਿਭਾਗ ਵਾਤਾਵਰਨ ਸੰਭਾਲ, ਜੀਵ ਵਿਭਿੰਨਤਾ ਦੀ ਰੱਖਿਆ ਅਤੇ ਯੂਨੀਵਰਸਿਟੀ ਕੈਂਪਸ ਦੇ ਹੋਰ ਸੁੰਦਰੀਕਰਨ ਲਈ ਨਿਰੰਤਰ ਅਜਿਹੀਆਂ ਗਤੀਵਿਧੀਆਂ ਕਰਵਾਉਂਦਾ ਰਹਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਅੰਮ੍ਰਿਤਸਰ ’ਚ 12 ਸਤੰਬਰ ਨੂੰ ਲਗੇਗੀ ਕੌਮੀ ਲੋਕ ਅਦਾਲਤ-ਸਕੱਤਰ ਅਗਲੀ ਖ਼ਬਰ ਸ਼ਹੀਦ ਭਾਈ ਖਾਲੜਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ‘ਫਖ਼ਰ-ਏ-ਕੌਮ’ ਐਵਾਰਡ ਦਿੱਤਾ ਜਾਵੇ-ਸੋਢੀ
Ad Position 24
No active advertisement